ਚੰਡੀਗੜ, 10 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ ਹੈ। ਇਹ ਰਾਸ਼ੀ ਸੂਬੇ ਦੇ ਸਮੂਹ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੀ ਇਕ ਦਿਨ ਦੀ ਤਨਖਾਹ ਵਜੋਂ ਦਿੱਤੀ ਗਈ ਹੈ।ਇਸ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ.ਭਾਵਰਾ ਤੇ ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਤੇ ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।