• Latest
  • Trending
ਪਰਾਲੀ ਦੇ ਮੁੱਦੇ ‘ਤੇ ਆਪ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੈਮੋਰੰਡਮ

ਪਰਾਲੀ ਦੇ ਮੁੱਦੇ ‘ਤੇ ਆਪ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੈਮੋਰੰਡਮ

9 years ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

47 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

3 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

4 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

5 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

5 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

6 hours ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

7 hours ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

7 hours ago
Hindi News
English News
Saturday, November 7, 2026
No Result
View All Result
21 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਰਾਲੀ ਦੇ ਮੁੱਦੇ ‘ਤੇ ਆਪ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੈਮੋਰੰਡਮ

October 16, 2017
in ਪੰਜਾਬ
ਪਰਾਲੀ ਦੇ ਮੁੱਦੇ ‘ਤੇ ਆਪ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੈਮੋਰੰਡਮ

ਪਰਾਲੀ ਦੇ ਮੁੱਦੇ ‘ਤੇ ਆਪ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤਾ ਮੈਮੋਰੰਡਮ

ਚੰਡੀਗਡ਼੍ਹ, 16 ਅਕਤੂਬਰ (ਵਿਸ਼ਵ ਵਾਰਤਾ)-ਪਰਾਲੀ ਨੂੰ ਖੇਤਾਂ ਵਿਚ ਅੱਗ ਨਾ ਲਗਾਉਣ ਦੇ ਸੰਬੰਧ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਦਿਸ਼ਾ ਨਿਰਦੇਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕਵਾਟਰਾਂ ਉਪਰ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਸਰਕਾਰ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਹੈ ਕਿ ਐਨਜੀਟੀ ਦੇ ਹਵਾਲੇ ਨਾਲ ਸੂਬੇ ਦੇ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨ ਦਾ ਸਿਲਸਿਲਾ ਤੁਰੰਤ ਬੰਦ ਕੀਤਾ ਜਾਵੇ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ, ਸਹਿ-ਪ੍ਰਧਾਨ ਅਮਨ ਅਰੋਡ਼ਾ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸੰਯੁਕਤ ਬਿਆਨ ਰਾਹੀਂ ਦੱਸਿਆਂ ਕਿ ‘ਆਪ’ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਵਲੋਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਦੇ ਕੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਉਪਰ ਜੁਰਮਾਨੇ ਅਤੇ ਕੇਸ ਦਰਜ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰਿਪੋਰਟ ਪਹਿਲਾਂ ਆਪਣੇ ਉਪਰ ਲਾਗੂ ਕਰੇ।
‘ਆਪ’ ਆਗੂਆਂ ਨੇ ਕਿਹਾ ਕਿ ਐਨਜੀਟੀ ਦੇ ਦਿਸ਼ਾ ਨਿਰਦੇਸ਼ਾਂ ‘ਚ ਕਿਸਾਨਾਂ ਤੋਂ ਪਹਿਲਾਂ ਸੂਬਾ ਸਰਕਾਰ ਦੀਆਂ ਜ਼ਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ, ਪਰੰਤੂ ਪੰਜਾਬ ਸਰਕਾਰ ਨੇ ਆਪਣੇ ਫਰਜ਼ ਦੀ ਪੂਰਤੀ ਤੋਂ ਬਗੈਰ ਕਿਸਾਨਾਂ ਖਿਲਾਫ ਕਾਨੂੰਨੀ ਮੁਹਿੰਮ ਵਿੱਢ ਰੱਖੀ ਹੈ। ਕਿਸਾਨਾਂ ਉਪਰ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਜੁਰਮਾਨੇ ਲਗਾਏ ਜਾ ਰਹੇ ਹਨ, ਜੋ ਗੈਰ ਜ਼ਿੰਮੇਵਾਰ ਅਤੇ ਨਿੰਦਣਯੋਗ ਵਰਤਾਰਾ ਹੈ।
‘ਆਪ’ ਆਗੂਆਂ ਨੇ ਐਨਜੀਟੀ ਦੀ ਰਿਪੋਰਟ ਦੇ ਪੈਰਾ ਨੰਬਰ 14 ਦੀ ਮੱਦ ‘ਸੀ’ ਅਤੇ ‘ਐਚ’ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਇਸ ਦਿਸ਼ਾ ਨਿਰਦੇਸ਼ ਅਨੁਸਾਰ ਪਰਾਲੀ ਨੂੰ ਖੇਤ ‘ਚ ਵੱਢਣ ਅਤੇ ਚੁੱਕਣ ਦੀ ਮੁੱਢਲੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਜੇਕਰ ਸਰਕਾਰ ਅਜਿਹਾ ਕਰਨ ਤੋਂ ਅਸਮਰੱਥ ਰਹਿੰਦੀ ਹੈ ਤਾਂ ਇਸ ਕੰਮ ਉਪਰ ਆਉਣ ਵਾਲੇ ਖਰਚ ਦੀ ਪੂਰਤੀ ਮੁਆਵਜੇ ਦੇ ਰੂਪ ‘ਚ ਸਰਕਾਰ ਕਰੇਗੀ। ਇਨਾਂ ਹੀ ਨਹੀਂ ਪਰਾਲੀ ਨੂੰ ਖੇਤਾਂ ਵਿਚ ਹੀ ਗਾਲਣ ਲਈ ਲੋਡ਼ੀਂਦੀ ਮਸ਼ੀਨਰੀ ਅਤੇ ਸੰਦ ਮੁਹੱਈਆ ਕਰਕੇ ਕਿਸਾਨਾਂ ਨੂੰ ਦੇਣ ਦੀ ਡਿਊਟੀ ਵੀ ਸੂਬਾ ਸਰਕਾਰ ਦੀ ਤੈਅ ਕੀਤੀ ਗਈ ਹੈ, ਪਰੰਤੂ ਸੂਬਾ ਸਰਕਾਰ ਆਪਣੇ ਹਿੱਸੇ ਦੀ ਮੁੱਢਲੀ ਜ਼ਿੰਮੇਵਾਰੀ ਨਿਭਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਅਜਿਹਾ ਪ੍ਰਤੀਤ ਹੁੰਦਾ ਹੈ ਕਿ ਸਰਕਾਰ ਨੇ ਆਪਣੇ ਹਿੱਸੇ ਦੇ ਫਰਜ਼ਾਂ ਨੂੰ ਪਡ਼ਿਆ ਹੀ ਨਹੀਂ ਅਤੇ ਕਿਸਾਨਾਂ ਖਿਲਾਫ ਕਾਨੂੰਨ ਦਾ ਡੰਡਾ ਚੁੱਕ ਲਿਆ ਹੈ। ਇਸ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੈਮੋਰੰਡਮ ‘ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਰਿਪੋਰਟ ਵੀ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਸੌਂਪੀ ਹੈ ਤਾਂ ਕਿਸਾਨ ਵਾਤਾਵਰਨ ਪ੍ਰਦੂਸ਼ਣ ਦੇ ਨਾ ‘ਤੇ ਕਿਸਾਨਾਂ ਉਪਰ ਕੋਈ ਕਾਰਵਾਈ ਕਰਨ ਤੋਂ ਪਹਿਲਾਂ ਖੁਦ ਦੇ ਫਰਜ਼ਾਂ ਉਪਰ ਅਮਲ ਕਰੇ।
‘ਆਪ’ ਆਗੂਆਂ ਨੇ ਕਿਹਾ ਕਿ ਪਰਾਲੀ ਨਾਲ ਨਜਿੱਠਣ ਲਈ ਪ੍ਰਤੀ ਏਕਡ਼ ਕਰੀਬ ਸੱਤਾ ਹਜ਼ਾਰ ਰੁਪਏ ਦਾ ਖਰਚ ਆਉਂਦਾ ਹੈ। ਪਹਿਲਾਂ ਹੀ ਕਰਜ਼ ਅਤੇ ਆਰਥਿਕ ਸੰਕਟ ਦਾ ਸ਼ਿਕਾਰ ਪੰਜਾਬ ਦੇ ਕਿਸਾਨ ਇਹ ਰਾਸ਼ੀ ਪੱਲਿਓ ਖਰਚ ਕਰਨ ਦੇ ਅਸਮਰਥ ਹਨ। ਇਸ ਲਈ ਕਿਸਾਨਾਂ ਨੂੰ ਪ੍ਰਤੀ ਏਕਡ਼ ਘੱਟੋ ਘੱਟ 6 ਤੋਂ 7 ਹਜਾਰ ਰੁਪਏ ਮੁਆਵਜਾ ਦੇਵੇ। ‘ਆਪ’ ਆਗੂਆਂ ਨੇ ਕਿਹਾ ਕਿ ਉਨਾਂ ਦੀ ਪਾਰਟੀ ਵਾਤਾਵਰਨ ਪ੍ਰਦੂਸ਼ਣ ਨੂੰ ਲੈ ਕੇ ਬੇਹੱਦ ਗੰਭੀਰ ਅਤੇ ਚਿੰਤਾ ‘ਚ ਹੈ। ਇਥੋਂ ਤੱਕ ਕਿ ਕਿਸਾਨ ਵੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਦੇ ਨੁਕਸਾਨ ਪ੍ਰਤੀ ਜਾਗਰੂਕ ਹੈ ਪਰ ਕਿਸਾਨ ਨੂੰ ਮਜਬੂਰੀ ਵੱਸ ਅੱਗ ਲਗਾਉਣੀ ਪੈਂਦੀ ਹੈ ਕਿਉਂਕਿ ਕਿਸਾਨ ਆਪਣੇ ਪੱਧਰ ‘ਤੇ ਪਰਾਲੀ ਦੀ ਸਮੱਸਿਆ ਨਾਲ ਨਜਿੱਠ ਨਹੀਂ ਸਕਦਾ। ਇਸ ਲਈ ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਾਂ ਆਪਣੀ ਡਿਊਟੀ ਪੂਰੀ ਕਰੇ।
‘ਆਪ’ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਫਰਜ਼ ਪੂਰੇ ਕੀਤੇ ਬਗੈਰ ਕਿਸਾਨਾਂ ਉੁਪਰ ਕਾਰਵਾਈ ਜਾਰੀ ਰੱਖਦੀ ਹੈ ਤਾਂ ਪਾਰਟੀ ਕਿਸਾਨਾਂ ਨਾਲ ਡਟੇਗੀ ਅਤੇ ਛੇਤੀ ਹੀ ਅਗਲਾ ਪ੍ਰੋਗਰਾਮ ਐਲਾਨ ਕਰੇਗੀ। ਪਾਰਟੀ ਨੇ ਕਿਸਾਨਾਂ ਉਪਰ ਹੁਣ ਤੱਕ ਕੀਤੇ ਗਏ ਕੇਸ ਅਤੇ ਜੁਰਮਾਨੇ ਰੱਦ ਕਰਨ ਦੀ ਵੀ ਮੰਗ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

by Navjot
November 7, 2026
0

ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

by Navjot
November 7, 2026
0

  ਜਬਲਪੁਰ, 7 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਗਾਜ਼ੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Most Popular

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ

by Ranjit Singh
2 days ago
0

BCCI ਵੱਲੋਂ WPL 2027 ਦਾ ਸ਼ਡਿਊਲ ਜਾਰੀ, ਦੋ ਸ਼ਹਿਰਾਂ ’ਚ ਖੇਡੇ ਜਾਣਗੇ ਸਾਰੇ ਮੁਕਾਬਲੇ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਮਹਿਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 