ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਡਰਾਅ
ਐਸ.ਏ.ਐਸ. ਨਗਰ, 16 ਅਕਤੂਬਰ- ਜ਼ਿਲ•ਾ ਐਸ.ਏ.ਐਸ. ਨਗਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਦੀ ਅਗਵਾਈ ਵਿੱਚ ਡਰਾਅ ਕੱਢਿਆ ਗਿਆ।
ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿੱਚ ਲਾਇਸੈਂਸ ਜਾਰੀ ਕਰਨ ਲਈ ਅੱਜ ਡਰਾਅ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਸਹਾਇਕ ਕਮਿਸ਼ਨਰ (ਜ) ਯਸ਼ਪਾਲ ਸ਼ਰਮਾ ਦੀ ਹਾਜ਼ਰੀ ਵਿੱਚ ਕੱਢਿਆ ਗਿਆ। ਪਾਰਦਰਸ਼ੀ ਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਕੱਢਣ ਦੀ ਪ੍ਰਕਿਰਿਆ ਆਮ ਜਨਤਾ ਦੀ ਹਾਜ਼ਰੀ ਵਿੱਚ ਨੇਪਰੇ ਚਾੜ•ੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਸਾਲ 2016 ਵਿੱਚ ਜਾਰੀ ਹੋਏ ਲਾਇਸੈਂਸਾਂ ਦੇ ਮੁਕਾਬਲੇ ਸਿਰਫ਼ 20 ਫੀਸਦੀ ਲਾਇਸੈਂਸ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਡਰਾਅ ਤੋਂ ਇਕ ਪਾਸੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਜ਼ਿਲ•ੇ ਭਰ ਦੇ 44 ਲਾਇਸੈਂਸਾਂ ਲਈ ਕੁੱਲ 1031 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ 1026 ਠੀਕ ਪਾਈਆਂ ਗਈਆਂ। ਉਨ•ਾਂ ਦੱਸਿਆ ਕਿ ਮੁਹਾਲੀ, ਸੋਹਾਣਾ ਤੇ ਬਲੌਂਗੀ ਵਿੱਚ ਪਟਾਕਿਆਂ ਦੀ ਵਿਕਰੀ ਲਈ 14 ਲਾਇਸੈਂਸਾਂ ਵਾਸਤੇ 621 ਅਰਜ਼ੀਆਂ ਮਿਲੀਆਂ, ਜਦੋਂ ਕਿ ਕੁਰਾਲੀ ਵਿੱਚ ਪਟਾਕਿਆਂ ਦੀ ਵਿਕਰੀ ਲਈ 4 ਲਾਇਸੈਂਸ ਦਿੱਤੇ ਗਏ ਪਰ ਅਰਜ਼ੀਆਂ 52 ਪ੍ਰਾਪਤ ਹੋਈਆਂ ਸਨ।
ਜ਼ਿਲ•ੇ ਵਿੱਚ ਪਟਾਕਿਆਂ ਦੀ ਵਿਕਰੀ ਨੂੰ ਸੁਚਾਰੂ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਜ਼ਿਲ•ੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 14 ਥਾਵਾਂ ਨਿਰਧਾਰਤ ਹਨ। ਇਨ•ਾਂ ਥਾਵਾਂ ਤੋਂ ਇਲਾਵਾ ਕਿਤੇ ਵੀ ਹੋਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲ•ਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਸਚਤ ਸਮੇਂ ਤੇ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਅਤੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਿਆਂ ਦੇ ਵਪਾਰੀਆਂ ਨੂੰ ਸਥਾਈ ਲਾਇਸੈਂਸ ਜਾਰੀ ਕਰਨ ਤੋਂ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ ਆਰਜ਼ੀ ਲਾਇਸੈਂਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਹੈ।
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ – ਗੁਰਭਜਨ ਸਿੰਘ ਗਿੱਲ
ਪਾਕਿਸਤਾਨੀ ਪੰਜਾਬੀ ਸ਼ਾਇਰਾ ਸੁਗਰਾ ਸੱਦਫ਼ ਦੀ ਸ਼ਾਇਰੀ ‘ਅੱਜ ਮੈਂ ਤੇਰਾ ਸੁਫ਼ਨਾ ਬਣਨਾ’ - ਗੁਰਭਜਨ ਸਿੰਘ ਗਿੱਲ ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ)- ਡਾ....