
ਗਾਂਧੀਨਗਰ, 16 ਅਕਤੂਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਸੂਬੇ ਵਿਚ ਇਕ ਰੈਲੀ ਕੀਤੀ| ਇਸ ਰੈਲੀ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਤੇ ਕਈ ਤਿੱਖੇ ਹਮਲੇ ਕੀਤੇ| ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵਿਕਾਸ ਨਾਲ ਨਫਰਤ ਹੋ ਗਈ ਹੈ| ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਨਾਂਅ ਤੇ ਕਾਂਗਰਸ ਦੇਸ਼ਵਾਸੀਆਂ ਨੂੰ ਗੁੰਮਰਾਹ ਕਰ ਰਹੀ ਹੈ| ਉਨ੍ਹਾਂ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਆਓ ਵਿਕਾਸ ਦੇ ਮੁੱਦੇ ਤੇ ਚੋਣਾਂ ਲੜੋ, ਪਰ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰ ਦਿਓ|
ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਖਿੰਡ ਚੁੱਕੀ ਹੈ| ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਦੀ ਸਥਿਤੀ ਚੰਗੀ ਸੀ ਤਾਂ ਕੀ ਕਾਰਨ ਸੀ ਕਿ ਉਨ੍ਹਾਂ ਦੀ ਪਾਰਟੀ ਦੇ 25 ਫੀਸਦੀ ਵਿਧਾਇਕ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਅਲਵਿਦਾ ਆਖ ਗਏ|
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...























