ਚੰਡੀਗੜ, 17 ਅਕਤੂਬਰ – ਪੰਜਾਬ ਦੇ 4 ਹਲਕਿਆਂ ਵਿਚ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਸ਼ਿਖਰਾਂ ਉਤੇ ਪਹੁੰਚ ਗਿਆ ਹੈ। ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਦਾਖਾ ਹਲਕੇ ਤੋਂ ਉਮੀਦਵਾਰ ਸੰਦੀਪ ਸੰਧੂ ਦੇ ਹੱਕ ਵਿਚ ਰੋਡ ਸ਼ੋਅ ਕੀਤਾ।
ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲਾਂ ਵੀ ਸੰਦੀਪ ਸੰਧੂ ਦੇ ਹੱਕ ਵਿਚ ਰੋਡ ਸ਼ੋਅ ਕਰ ਚੁੱਕੇ ਹਨ, ਜਦਕਿ ਕੱਲ੍ਹ ਮੁੱਖ ਮੰਤਰੀ ਨੇ ਜਲਾਲਾਬਾਦ ਹਲਕੇ ਵਿਚ ਕਾੰਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਸੀ।
ਇਸ ਦੌਰਾਨ ਅੱਜ ਮੁੱਖ ਮੰਤਰੀ ਵਲੋਂ ਦਾਖਾ ਵਿਖੇ ਕੀਤੇ ਗਏ ਰੋਡ ਸ਼ੋਅ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਕੈਪਟਨ ਅਮਰਿੰਦਰ ਸਿੰਘ ਨਾਲ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਕਾਂਗਰਸੀ ਉਮੀਦਵਾਰ ਸੰਦੀਪ ਸੰਧੂ ਵੀ ਮੌਜੂਦ ਸਨ।