ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਦਿੱਲੀ ਸ਼ਹਿਰੀਆਂ ਦੀ ਫੀਸ ਭਰੇਗੀ ਕੇਜਰੀਵਾਲ ਸਰਕਾਰ

145
Advertisement

ਨਵੀਂ ਦਿੱਲੀ, 17 ਅਕਤੂਬਰ – ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਦਿੱਲੀ ਦੇ ਸ਼ਰਧਾਲੂਆਂ ਲਈ ਅਰਵਿੰਦਰ ਕੇਜਰੀਵਾਲ ਸਰਕਾਰ ਨੇ ਅੱਜ ਵੱਡਾ ਐਲਾਨ ਕੀਤਾ ਹੈ।

ਕੇਜਰੀਵਾਲ ਸਰਕਾਰ ਨੇ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਦਿੱਲੀ ਦੇ ਸ਼ਹਿਰੀਆਂ ਦੀ ਪੂਰੀ ਫੀਸ ਭਰੇਗੀ।

ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਲਈ 20 ਡਾਲਰ ਦੀ ਫੀਸ ਰੱਖੀ ਗਈ ਹੈ। ਇਸ ਦੌਰਾਨ ਦਿੱਲੀ ਸਰਕਾਰ ਦੇ ਫੈਸਲੇ ਨਾਲ ਸ਼ਰਧਾਲੂਆਂ ਨੂੰ ਵੱਡੀ ਰਾਹਤ ਜਰੂਰ ਮਿਲੇਗੀ।