• Latest
  • Trending
ਪੰਜਾਬ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਕੱਲ੍ਹ ਆਖਰੀ ਦਿਨ – ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਇਹ ਹਦਾਇਤਾਂ

ਪੰਜਾਬ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਕੱਲ੍ਹ ਆਖਰੀ ਦਿਨ – ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਇਹ ਹਦਾਇਤਾਂ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

4 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

4 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

8 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਕੱਲ੍ਹ ਆਖਰੀ ਦਿਨ – ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਇਹ ਹਦਾਇਤਾਂ

October 18, 2019
in ਪੰਜਾਬ
ਪੰਜਾਬ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਕੱਲ੍ਹ ਆਖਰੀ ਦਿਨ – ਭਾਰਤੀ ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਇਹ ਹਦਾਇਤਾਂ

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ

ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ

ਚੰਡੀਗੜ, 18 ਅਕਤੂਬਰ: ਪੰਜਾਬ ਰਾਜ ਦੇ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜਿਮਨੀ ਚੋਣਾਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 19 ਅਕਤੂਬਰ 2019 ਸ਼ਾਮ 6:00 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਬੰਧਤ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਸਮਾਪਤੀ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ  ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪ੍ਰੰਤੂ ਜਿਸ ਹਲਕੇ ਲੋਕ ਸਭਾ/ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈ ਰਹੀਆਂ ਹਨ ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ.ਐਲ.ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ ਵਿੱਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।

ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੇ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ‘ਤੇ ਨਿਗਾਹ ਰੱਖੀ ਜਾਵੇ।ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।

ਉਨਾਂ ਦੱਸਿਆ ਕਿ ਜ਼ਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ।ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ‘ਤੇ ਲਾਗੂ ਨਹੀਂ ਹੋਣਗੇ। ਡਾ. ਰਾਜੂ ਨੇ ਕਿਹਾ ਕਿ ਚੋਣ ਲੜ ਰਹੀਆਂ ਪਾਰਟੀਆਂ ਦੇ ਰਾਜ ਇਕਾਈ ਦੇ ਇੰਚਾਰਜ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਪ੍ਰੰਤੂ ਉਹ ਇਸ ਸਮੇਂ ਦੌਰਾਨ ਪਾਰਟੀ ਦੇ ਰਾਜ ਮੁੱਖ ਦਫ਼ਤਰ ਅਤੇ ਆਪਣੇ ਰਿਹਾਇਸ਼ੀ ਸਥਾਨ ਜਿਸ ਬਾਰੇ ਕਿ ਉਸ ਵੱਲੋਂ ਜ਼ਿਲਾਂ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੋਵੇ ਦਰਮਿਆਨ ਹੀ ਆਉਣ ਜਾਣ ਦੀ ਪ੍ਰਵਾਨਗੀ ਹੋਵੇਗੀ।

ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਸਮਾਂ ਸਮਾਪਤੀ ਉਪਰੰਤ ਜੇਕਰ ਕੋਈ ਪ੍ਰਮੁੱਖ ਆਗੂ ਸਿਹਤ ਖਰਾਬ ਹੋਣ ਕਾਰਨ ਹਲਕੇ ਵਿੱਚੋਂ ਬਾਹਰ ਨਹੀਂ ਜਾਂਦਾ ਤਾਂ ਇਸ ਤਰਾਂ ਦੇ ਕੇਸ ਵਿੱਚ ਸਬੰਧਤ ਜ਼ਿਲਾ ਚੋਣ ਅਫ਼ਸਰ ਰਾਜ ਦੇ ਮੁੱਖ ਚੋਣ ਅਫ਼ਸਰ ਦੀ ਸਲਾਹ ਨਾਲ ਉਸ ਆਗੂ ਦੀ ਸਿਹਤ ਜਾਂਚ ਕਰਵਾਉਣ ਲਈ ਮੈਡੀਕਲ ਬੋਰਡ ਦੀ ਸਥਾਪਨਾ ਕਰੇਗਾ ਜੋ ਕਿ ਹਲਕੇ ਤੋਂ ਬਾਹਰ ਜਾਣ ਦੇ ਹੁਕਮਾਂ ਤੋਂ ਛੋਟ ਮੰਗ ਰਹੇ ਆਗੂ ਦੀ ਸਿਹਤ ਜਾਂਚ ਕਰੇਗਾ। ਇਸ ਦੌਰਾਨ ਬੋਰਡ ਵੱਲੋਂ ਮਰੀਜ਼ ਦੀ ਜਾਂਚ ਅਤੇ ਉਸਦੀ ਸਿਹਤ ਸਬੰਧੀ ਮੈਡੀਕਲ ਹਿਸਟਰੀ ਦੇ ਆਧਾਰ ‘ਤੇ ਰਿਪੋਰਟ ਦਿੱਤੀ ਜਾਵੇਗੀ ਕਿ ਛੋਟ ਮੰਗ ਰਹੇ ਰਾਜਨੀਤਿਕ ਆਗੂ ਦੀ ਸਥਿਤੀ ਇਸ ਤਰਾਂ ਦੀ ਹੈ ਕਿ ਉਸਨੂੰ ਹਲਕੇ ਵਿੱਚੋਂ ਮੈਡੀਕਲ ਅਟੈਂਡੇਂਟ ਦੀ ਨਿਗਰਾਨੀ ਵਿੱਚ ਐਂਬੂਲੈਂਸ ਜਾਂ ਵਾਹਨ ਰਾਹੀਂ ਹਲਕੇ ਵਿੱਚੋਂ ਬਾਹਰ ਭੇਜਿਆ ਜਾ ਸਕਦਾ ਹੈ ਜਾ ਨਹੀਂ। ਹਲਕੇ ਵਿੱਚੋਂ ਬਾਹਰ ਜਾਣ ਸਬੰਧੀ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਤੋਂ ਛੋਟ ਦੇਣ ਲਈ ਕਮਿਸ਼ਨ ਮੈਡੀਕਲ ਬੋਰਡ ਵੱਲੋਂ ਦਿੱਤੀ ਗਈ ਰਿਪੋਰਟ ਮੁੱਖ ਚੋਣ ਅਫ਼ਸਾਰ ਰਾਹੀਂ ਪ੍ਰਾਪਤ ਕਰਨ ਉਪਰੰਤ ਹੀ ਫੈਂਸਲਾ ਦੇਵੇਗਾ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪਾਉਣ ਦੇ ਸਮਾਂ ਸਮਾਪਤੀ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ‘ਤੇ ਹੋਣ ਵਾਲੇ ਪ੍ਰਚਾਰ ‘ਤੇ ਵੀ ਰੋਕ ਲੱਗ ਜਾਵੇਗੀ। 19 ਅਕਤੂਬਰ 2019 ਨੂੰ ਸ਼ਾਮ 6:00 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ‘ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।  ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007  ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਉ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

ਉਨਾਂ ਕਿਹਾ ਕਿ ਮਿਤੀ 20 ਅਕਤੂਬਰ 2019 ਅਤੇ ਮਿਤੀ 21 ਅਕਤੂਬਰ 2019 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਵਿਚ ਭਾਗ ਲੈ ਰਹੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਪਣੇ ਇਸ਼ਤਿਹਾਰ ਚੋਣ ਦਫਤਰ ਦੀ ਪ੍ਰਵਾਨਗੀ ਉਪਰੰਤ ਹੀ ਛਾਪ ਸਕਦੇ ਹਨ। ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ‘ਤੇ ਪਾਬੰਦੀ ਰਹੇਗੀ। ਇਹ ਪਾਬੰਦੀ ਮਿਤੀ 19 ਅਕਤੂਬਰ, 2019 ਨੂੰ ਸ਼ਾਮ 6:00 ਵਜੇ ਤੱਕ ਲਾਗੂ ਹੋਵੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪ੍ਰਿੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ

by Navjot
1 month ago
0

ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਯੂਏਈ ਦੇ ਵਿਦੇਸ਼ ਮੰਤਰੀ ਅਲ-ਨਾਹਯਾਨ ਨੇ ਦੁਵੱਲੇ ਸਬੰਧਾਂ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਚਰਚਾ ਕੀਤੀ ਅਬੂ ਧਾਬੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 