ਚੰਡੀਗੜ੍ਹ, 24 ਅਕਤੂਬਰ – ਭਾਰਤ ਤੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਝੌਤੇ ਉਤੇ ਅੱਜ ਦਸਤਖਤ ਕਰ ਦਿੱਤੇ ਹਨ। ਇਸ ਦੌਰਾਨ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਤੋਂ ਆਨਲਾਈਨ ਬੁਕਿੰਗ ਕਰ ਸਕਦੇ ਹਨ।
ਭਾਰਤ ਸਰਕਾਰ ਦਾ ਕਹਿਣਾ ਹੈ ਕਿ ਸ਼ਰਧਾਲੂ ਵੈਬਸਾਈਟ http://prakashpurb550.mha.gov.in ਤੋਂ ਬੁਕਿੰਗ ਕਰਵਾ ਸਕਦੇ ਹਨ।