
ਫਿਰੋਜਪੁਰ, 28 ਅਕੂਤਬਰ – ਪੰਜਾਬ ਭਾਜਪਾ ਦੇ ਸਾਬਕਾ ਮੁਖੀ ਕਮਲ ਸ਼ਰਮਾ, ਜਿਹਨਾਂ ਦਾ ਕੱਲ੍ਹ ਦਿਵਾਲੀ ਵਾਲੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਦਾ ਅੱਜ ਫਿਰੋਜਪੁਰ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਬੇਟੇ ਨੇ ਉਹਨਾਂ ਦੀ ਚਿਖਾ ਨੂੰ ਅਗਨੀ ਦਿਖਾਈ।
ਇਸ ਦੌਰਾਨ ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਐੱਮ.ਪੀ ਸੋਮ ਪ੍ਰਕਾਸ਼, ਵਿਜੇ ਸਾਂਪਲਾ, ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਆਗੂ ਮੌਜੂਦ ਸਨ।





















