ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੇ ਹੁਕਮ। ਅਕਾਲ ਤਖਤ ਨੇ ਐਸਜੀਪੀਸੀ ਨੇ ਦਿੱਤੇ ਕਾਰਵਾਈ ਦੇ ਹੁਕਮ ।ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਨੂੰ ਦਿੱਤੇ ਕਾਰਵਾਈ ਦੇ ਹੁਕਮ । ਗਾਣੇ ਚ ਇਤਰਾਜ਼ਯੋਗ ਸ਼ਬਦਾਵਾਲੀ ਵਰਤਣ ਤੇ ਕਾਰਵਾਈ ਦੇ ਹੁਕਮ
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਪ੍ਰੈਸ ਨੋਟ ਜਾਰੀ ਕਰ ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸਿੱਧੂ ਮੂਸੇਵਾਲਾ ਨੇ ਸਿੱਖ ਇਤਿਹਾਸ ਦੀ ਸਤਿਕਾਰ ਯੋਗ ਸ਼ਖਸੀਅਤ ਮਾਤਾ ਭਾਗ ਕੌਰ ਜੀ ਦਾ ਅਪਮਾਨ ਕੀਤਾ ਹੈ, ਜੋ ਕਿ ਮਾਫ਼ੀ ਯੋਗ ਨਹੀਂ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਮਾਤਾ ਭਾਗ ਕੌਰ ਦੇ ਨਾਂਅ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ‘ਤੇ ਪਰਚਾ ਦਰਜ ਕਰਵਾਉਣ ਲਈ ਵੀ ਸ਼੍ਰੋਮਣੀ ਕਮੇਟੀ ਰਾਹੀ ਕਾਰਵਾਈ ਚੱਲ ਰਹੀ ਹੈ, ਪਰ ਅਜੇ ਤੱਕ ਉਸ ਵਿਰੁੱਧ ਕੋਈ ਵੀ ਸਖ਼ਤ ਕਦਮ ਨਹੀਂ ਚੁੱਕੇ ਗਏ ਹਨ।