ਸਾਰੇ ਸੇਵਾ ਕੇਂਦਰਾਂ ਉਤੇ ਮੁਫ਼ਤ ਵਿੱਚ ਮਿਲੇਗੀ ਆਨਲਾਈਨ ਰਜਿਸਟਰੇਸ਼ਨ ਸਹੂਲਤ: ਗਿਰੀਸ਼ ਦਿਆਲਨ
ਐਸ.ਏ.ਐਸ. ਨਗਰ, 30 ਅਕਤੂਬਰ- ਪੰਜਾਬ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਰਜਿਸਟਰੇਸ਼ਨ, ਸੂਬੇ ਭਰ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਨ ਦਾ ਫੈਸਲਾ ਕੀਤਾ ਹੈ।
ਇਹ ਖੁਲਾਸਾ ਕਰਦਿਆਂ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੀ ਨਵੰਬਰ, 2019 ਤੋਂ ਰਾਜ ਭਰ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਵੀ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਲਈ ਪੋਰਟਲ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਸਬੰਧੀ ਅਰਜ਼ੀ ਫਾਰਮ ਉਪਲਬਧ ਹਨ ਅਤੇ ਜੇ ਕੋਈ ਨਾਗਰਿਕ ਆਪਣਾ ਫਾਰਮ ਦਸਤੀ ਤੌਰ ’ਤੇ ਭਰਵਾਉਣ ਲਈ ਸੇਵਾਵਾਂ ਲਵੇਗਾ ਤਾਂ ਉਸ ਤੋਂ 20 ਰੁਪਏ ਫੀਸ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜਾ ਵੀ ਸ਼ਰਧਾਲੂ ਫਾਰਮ ਖ਼ੁਦ ਭਰ ਕੇ ਲਿਆਵੇਗਾ, ਉਸ ਤੋਂ ਆਨਲਾਈਨ ਰਜਿਸਟਰੇਸ਼ਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਇਸ ਸਬੰਧੀ ਸੇਵਾ ਕੇਂਦਰਾਂ ਦੇ ਸਾਰੇ ਅਪਰੇਟਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਇਹ ਸਹੂਲਤ ਸੇਵਾ ਕੇਂਦਰਾਂ ਦੇ ਅਪਰੇਟਰਾਂ ਦੇ ਈ ਸੇਵਾ ਕੇਂਦਰ ਲਾਗਇਨ ਉਤੇ ਪਹਿਲੀ ਨਵੰਬਰ 2019 ਤੋਂ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਈ ਗਵਰਨੈਂਸ ਸੁਸਾਇਟੀ ਨੇ ਇਸ ਮੰਤਵ ਲਈ ਇਕ ਹੈਲਪਲਾਈਨ ਵੀ ਸਥਾਪਤ ਕੀਤੀ ਹੈ। ਜੇ ਕਿਸੇ ਸ਼ਰਧਾਲੂ ਨੂੰ ਰਜਿਸਟਰੇਸ਼ਨ ਦੌਰਾਨ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਹੈਲਪਲਾਈਨ ਨੰਬਰ 8283842323 ਉਤੇ ਫੋਨ ਕਰ ਕੇ ਸਹਾਇਤਾ ਲੈ ਸਕਦਾ ਹੈ।
ED ਨੇ ‘ਆਪ’ ਵਿਧਾਇਕ ਤੋਂ ਲਗਾਤਾਰ 13 ਘੰਟੇ ਕੀਤੀ ਪੁੱਛਗਿੱਛ
ED ਨੇ 'ਆਪ' ਵਿਧਾਇਕ ਤੋਂ ਲਗਾਤਾਰ 13 ਘੰਟੇ ਕੀਤੀ ਪੁੱਛਗਿੱਛ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ...