ਚੰਡੀਗੜ੍ਹ, 30 ਅਕਤੂਬਰ – ਅਗਲੇ ਮਹੀਨੇ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਵਲੋਂ ਚੜ੍ਹਦੇ ਪੰਜਾਬ ਦੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਇਸ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੱਦਾ ਭੇਜਿਆ ਗਿਆ ਹੈ।
ਇਸ ਦੌਰਾਨ ਖਬਰ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ਇਸ ਸੱਦੇ ਨੂੰ ਪ੍ਰਵਾਨ ਵੀ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਆਪਣੇ ਕ੍ਰਿਕਟਰ ਦੋਸਤ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਵੀ ਪਾਕਿਸਤਾਨ ਗਏ ਸਨ, ਜਿਥੇ ਪਾਕਿਸਤਾਨ ਵਲੋਂ ਉਹਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕਰਤਾਰਪੁਰ ਸਾਹਿਬ ਲਾਘਾ ਖੋਲ੍ਹੇ ਜਾਣ ਦੀ ਗੱਲ ਕਹੀ ਸੀ।