ਪੰਜਾਬ ਕਾਂਗਰਸ ਭਵਨ ਵਿਚ ਸੂਬਾ ਪ੍ਰਧਾਨ ਸਮੇਤ ਹੋਰ ਆਗੂਆਂ ਵੱਲੋਂ ਇੰਦਰਾ ਗਾਂਧੀ ਨੂੰ ਸ਼ਰਧਾਂਜਲੀਆਂ ਭੇਂਟ
ਦੇਸ਼ ਦੇ ਇਤਿਹਾਸ ਨੂੰ ਤੋੜਨ ਮਰੋੜਨ ਦੀਆਂ ਕੋਸ਼ਿਸਾਂ ਅਸਵਿਕਾਰਯੋਗ ਸੁਨੀਲ ਜਾਖੜ
ਚੰਡੀਗੜ੍ਹ, 31 ਅਕਤੂਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਇੱਥੇ ਕਾਂਗਰਸ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਉਨ੍ਹਾਂ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਵੱਲੋਂ ਦੇਸ਼ ਦੇ ਵਰਤਮਾਨ ਰਾਜਨੀਤਿਕ, ਆਰਥਿਕ ਅਤੇ ਸਮਾਜਿਕ ਹਾਲਤਾਂ ਦੇ ਯਥਾਰਤ ਨੂੰ ਆਮ ਜਨਤਾ ਦੀ ਕਚਿਹਰੀ ਵਿਚ ਲੈ ਕੇ ਜਾਣ ਦਾ ਪ੍ਰਣ ਲਿਆ ਗਿਆ।
ਇਸ ਮੌਕੇ ਆਪਣੀ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਨੇ ਦੇਸ਼ ਦੀ ਏਕਤਾ ਅਖੰਡਤਾ ਅਤੇ ਸਾਂਤੀ ਲਈ ਕੁਰਬਾਨੀ ਦਿੱਤੀ ਸੀ। ਸ੍ਰੀ ਜਾਖੜ ਨੇ ਸ੍ਰੀਮਤੀ ਗਾਂਧੀ ਵੱਲੋਂ ਰਾਸ਼ਟਰ ਨਿਰਮਾਣ ਵਿਚ ਪਾਏ ਯੋਗਦਾਨ ਲਈ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕੁਰਬਾਨੀ ਦਾ ਜ਼ਜਬਾ, ਦੇਸ਼ ਦੀ ਤਰੱਕੀ ਲਈ ਜੋਸ, ਸਭ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ, ਅਮੀਰ ਗਰੀਬ ਦੇ ਪਾੜੇ ਨੂੰ ਖਤਮ ਕਰਨ ਦੀ ਸੋਚ ਅੱਜ ਵੀ ਸਾਡੀ ਮਾਰਗਦਰਸ਼ਕ ਹੈ।
ਸ੍ਰੀ ਜਾਖੜ ਨੇ ਸ੍ਰੀਮਤੀ ਇੰਦਰਾ ਗਾਂਧੀ ਵੱਲੋਂ ਬੈਂਕਾਂ ਦੇ ਕੌਮੀਕਰਨ ਕੀਤੇ ਜਾਣ ਅਤੇ ਪਾਕਿਸਤਾਨ ਦੀ ਵੰਡ ਕਰਕੇ ਬੰਗਲਾਦੇਸ਼ ਬਣਾਉਣ ਦੀਆਂ ਦੋ ਵੱਡੀਆਂ ਇਤਿਹਾਸਕ ਘਟਨਾਵਾਂ ਦਾ ਜਿਕਰ ਕਰਦਿਆਂ ਕਿਹਾ ਕਿ ਅੱਜ ਦੇ ਅਖੌਤੀ ਰਾਸ਼ਟਰਵਾਦੀ ਇਤਿਹਾਸ ਨੂੰ ਤੋੜ ਮਰੋੜ ਕੇ ਜਾਂ ਦੁਬਾਰਾ ਲਿਖ ਕੇ ਸੱਚ ਨੂੰ ਛਿਪਾ ਨਹੀਂ ਸਕਦੇ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਆਗੂ ਇੰਦਰਾ ਗਾਂਧੀ ਵਰਗਾ ਬਣਨਾ ਲੋਚਦੇ ਹਨ ਪਰ ਉਨ੍ਹਾਂ ਵਰਗੇ ਕੰਮ ਕਰਨ ਦੀ ਹਿੰਮਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਬੈਂਕਾਂ ਦਾ ਕੌਮੀਕਰਨ ਕੀਤਾ ਸੀ ਤੇ ਅੱਜ ਦੇ ਸਾਸ਼ਕਾਂ ਨੇ ਬੈਂਕਾਂ ਨੂੰ ਹੀ ਕੰਗਾਲੀ ਦੇ ਕੰਡੇ ਤੇ ਲੈ ਆਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਸੋਚ ਅਮੀਰੀ ਗਰੀਬੀ ਦਾ ਫਰਕ ਖਤਮ ਕਰਨ ਦੀ ਸੀ ਪਰ ਮੌਜੂਦਾ ਮੋਦੀ ਸਰਕਾਰ ਸਿਰਫ ਕੁਝ ਧਨਾਢ ਘਰਾਣਿਆਂ ਦੇ ਹਿੱਤ ਪੂਰਨ ਤੱਕ ਸੀਮਤ ਹੋ ਕੇ ਰਹਿ ਗਈ ਹੈ।
ਕੇਂਦਰ ਵਿਚ ਮੋਦੀ ਸਰਕਾਰ ਦੇ ਗਠਨ ਨੂੰ ਰਾਜਨੀਤਿਕ ਹਾਦਸਾ ਕਰਾਰ ਦਿੰਦਿਆ ਸ੍ਰੀ ਜਾਖੜ ਨੇ ਕਿਹਾ ਕਿ ਸਾਡੀ ਲੜਾਈ ਪ੍ਰਧਾਨ ਮੰਤਰੀ ਖਿਲਾਫ ਨਹੀਂ ਬਲਕਿ ਉਸ ਸੋਚ ਖਿਲਾਫ ਹੈ ਜੋ ਸਮਾਜ ਵਿਚ ਵੰਡੀਆਂ ਪਾ ਰਹੀ ਹੈ, ਜੋ ਗਰੀਬ ਨੂੰ ਵਿਸਾਰ ਕੇ ਅਮੀਰਾਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਦੇਸ਼ ਦਾ ਸੱਚ ਹਰ ਇਕ ਭਾਰਤੀ ਦੇ ਘਰ ਤੱਕ ਜਾ ਕੇ ਉਸਨੂੰ ਦੱਸਾਂਗੇ ਕਿ ਅਸਲ ਵਿਚ ਵਾਪਰ ਕੀ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕੋਈ ਸੱਤਾ ਦੀ ਲੜਾਈ ਨਹੀਂ ਸਗੋਂ ਕਾਂਗਰਸ ਮੁਲਕ ਬਚਾਉਣ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਇੰਦਰਾ ਗਾਂਧੀ ਦੀ ਬਰਸੀ ਮੌਕੇ ਪਾਰਟੀ ਮੁੜ ਇਹੀ ਅਹਿਦ ਕਰਦੀ ਹੈ ਦੇਸ਼ ਦੀ ਏਕਤਾ ਅਖੰਡਤਾ, ਭਾਈਚਾਰਕ ਸਾਂਝ, ਸਭ ਦੀ ਬਰਾਬਰ ਤਰੱਕੀ ਲਈ ਪਾਰਟੀ ਜੀਅਜਾਨ ਨਾਲ ਕੰਮ ਕਰਦੀ ਰਹੇਗੀ।
ਇਸ ਮੌਕੇ ਇਸ ਮੌਕੇ ਸਾਬਕਾ ਕਾਂਗਰਸ ਪ੍ਰਧਾਨ ਸ੍ਰੀ ਐਚ.ਐਸ.ਹੰਸਪਾਲ, ਵਿਧਾਇਕ ਸ: ਗੁਰਪ੍ਰੀਤ ਸਿੰਘ, ਸ: ਬਰਿੰਦਰਮੀਤ ਸਿੰਘ ਪਾਹੜਾ, ਮੋਹਾਲੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਸ: ਦੀਪਇੰਦਰ ਸਿੰਘ ਢਿੱਲੋਂ, ਰੋਪੜ ਕਾਂਗਰਸ ਜ਼ਿਲ੍ਹਾ ਪ੍ਰਧਾਨ ਸ: ਬਰਿੰਦਰ ਸਿੰਘ ਢਿੱਲੋਂ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ ਆਦਿ ਵੀ ਹਾਜਰ ਸਨ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...