• Latest
  • Trending
ਕਿਸਾਨਾਂ ਖ਼ਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ: ਸੁਖਬੀਰ ਬਾਦਲ

ਕਿਸਾਨਾਂ ਖ਼ਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ: ਸੁਖਬੀਰ ਬਾਦਲ

9 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

9 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

10 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

10 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

10 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

11 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

11 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

13 hours ago
Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸਾਨਾਂ ਖ਼ਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ: ਸੁਖਬੀਰ ਬਾਦਲ

October 17, 2017
in ਪੰਜਾਬ
ਕਿਸਾਨਾਂ ਖ਼ਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ: ਸੁਖਬੀਰ ਬਾਦਲ

ਕਿਸਾਨਾਂ ਖ਼ਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰ ਰਹੀ ਹੈ ਸਰਕਾਰ: ਸੁਖਬੀਰ ਬਾਦਲਚੰਡੀਗੜ, 17 ਅਕਤੂਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਰਾਲੀ ਜਲਾਉਣ ਬਾਰੇ ਕੋਈ ਕੇਸ ਦਰਜ ਨਾ ਕਰਨ ਦੇ ਕੀਤੇ ਲੰਬੇ ਚੌੜੇ ਦਾਅਵਿਆਂ ਦੇ ਬਾਵਜੂਦ ਸੰਗਰੂਰ ਵਿਚ ਛੇ ਕਿਸਾਨਾਂ ਖਿਲਾਫ ਪਰਾਲੀ ਜਲਾਉਣ ਦੇ ਕੇਸ ਦਰਜ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਸਰਕਾਰ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਬਾਉਣ ਲਈ ਸਖ਼ਤੀ ਸਹਾਰਾ ਲੈ ਰਹੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਜਿਸ ਦਿਨ ਮੁੱਖ ਮੰਤਰੀ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ ਸੱਦਿਆ ਸੀ, ਉਸੇ ਦਿਨ ਸੰਗਰੂਰ ਪ੍ਰਸਾਸ਼ਨ ਨੇ ਛੇ ਕਿਸਾਨਾਂ ਖ਼ਿਲਾਫ ਕੇਸ ਦਰਜ ਕੀਤੇ ਸਨ। ਉਹਨਾਂ ਕਿਹਾ ਕਿ ਕੱਲ ਦੀ ਇਹ ਘਟਨਾ ਸਾਬਿਤ ਕਰਦੀ ਹੈ ਕਿ ਸਰਕਾਰ ਕਿਸਾਨਾਂ ਨੂੰ ਆਪਣੇ ਪੱਧਰ ਉੱਤੇ ਝੋਨੇ ਦੀ ਪਰਾਲੀ ਨੂੰ ਹੀਲੇ ਲਾਉਣ ਲਈ ਡਰਾਉਣਾ ਚਾਹੁੰਦੀ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ ਕਿ  ਉਹ ਇਸ ਕੰਮ ਵਾਸਤੇ ਕੋਈ ਮਾਲੀ ਮੱਦਦ ਨਹੀਂ ਦੇਵੇਗੀ।

ਇਹ ਆਖਦਿਆਂ ਕਿ ਇਹ ਦੋਵੇਂ ਘਟਨਾਵਾਂ ਕਿਸਾਨੀ ਦੇ ਸੰਕਟ ਨੂੰ ਹੋਰ ਡੂੰਘਾ ਕਰ ਸਕਦੀਆਂ ਹਨ ਅਤੇ ਕਿਸਾਨਾਂ ਨੂੰ ਹੋਰ ਵੱਡੀ ਨਿਰਾਸ਼ਾ ਦੀ ਖੱਡ ਅੰਦਰ ਧੱਕ ਸਕਦੀਆਂ ਹਨ, ਜਦਕਿ ਪਹਿਲਾਂ ਹੀ ਕਾਂਗਰਸ ਸਰਕਾਰ  ਦੁਆਰਾ ਕਰਜ਼ਾ  ਮੁਆਫੀ ਦਾ ਵਾਅਦਾ ਨਾ ਪੂਰਾ ਕੀਤਾ ਜਾਣ ਕਰਕੇ ਪਿਛਲੇ ਸੱਤ ਮਹੀਨਿਆਂ ਵਿਚ 250 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਨਾਲ ਖੜ•ਾ ਹੈ ਅਤੇ ਕਿਸਾਨਾਂ ਵਿਰੁੱਧ ਕੇਸ ਦਰਜ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਤਾਨਾਸ਼ਾਹ ਸਰਕਾਰ ਨੂੰ ਸਬਕ ਸਿਖਾਉਣ ਲਈ ਇੱਕਜੁੱਟ ਹੋ ਜਾਣ, ਜਿਹੜੀ ਕਿ ਪਰਾਲੀ ਦੀ ਸੰਭਾਲ ਲਈ ਤੁਹਾਡੇ ਕੋਲੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਜੁਰਮਾਨਾ ਮੰਗਦੀ ਹੈ ਅਤੇ ਕੇਸ ਦਰਜ ਕਰਨ ਅਤੇ ਜੇਲ ਭੇਜਣ ਦੀਆਂ ਧਮਕੀਆਂ ਦਿੰਦੀ ਹੈ।

ਅਕਾਲੀ ਸੁਪਰੀਮੋ ਨੇ ਕੱਲ ਮੁੱਖ ਮੰਤਰੀ ਨੂੰ ਮਿਲਣ ਗਏ ਕਿਸਾਨ ਆਗੂਆਂ ਦਾ ਅਪਮਾਨ ਕਰਨ ਵਾਸਤੇ ਵੀ ਸਰਕਾਰ ਦੀ ਨਿੰਦਾ ਕੀਤੀ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਤਿੰਨ ਘੰਟੇ ਉਡੀਕ ਲਈ ਸੁੱਕਣੇ ਪਾਈ ਰੱਖਿਆ ਅਤੇ ਫਿਰ ਆ ਕੇ ਇਹ ਕਹਿ ਦਿੱਤਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਕੋਈ ਰੋਕਣ ਲਈ ਕੋਈ ਪੈਸਾ ਨਹੀਂ ਦੇਵੇਗੀ। ਇਸ ਤੋਂ ਕਾਂਗਰਸ ਸਰਕਾਰ ਦੇ ਕਿਸਾਨ-ਵਿਰੋਧੀ ਵਤੀਰੇ ਦਾ ਪਤਾ ਚੱਲਦਾ ਹੈ, ਜਿਹੜੀ ਕਿ ਕਿਸਾਨਾਂ ਨੂੰ ਲਗਾਤਾਰ ਧਮਕੀਆਂ ਦਿੰਦੀ ਆ ਰਹੀ ਹੈ ਕਿ ਜੇਕਰ ਕਿਸਾਨਾਂ ਨੇ ਝੋਨੇ ਦਾ ਪਰਾਲੀ ਦਾ ਆਪਣੇ ਪੱਧਰ ਉੱਤੇ ਕੋਈ ਹੀਲਾ ਨਾ ਕੀਤਾ ਤਾਂ ਉਹਨਾਂ ਦੀਆਂ ਸਬਸਿਡੀਆਂ ਵਾਪਸ ਲੈ ਲਈਆਂ ਜਾਣਗੀਆਂ।
ਸਰਦਾਰ ਬਾਦਲ ਨਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ  ਮੁਕੰਮਲ ਕਰਜ਼ਾ ਮੁਆਫੀ ਦੇ ਮੁੱਦੇ ਉੱਤੇ ਲਗਾਤਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ  ਹੈ। ਉਹਨਾਂ ਕਿਹਾ ਕਿ ਪਹਿਲਾਂ ਇਹ ਪ੍ਰਭਾਵ ਦਿੱਤਾ ਗਿਆ ਸੀ ਕਿ ਗੁਰਦਾਸਪੁਰ ਪਾਰਲੀਮਾਨੀ ਜ਼ਿਮਨੀ ਚੋਣ ਮਗਰੋਂ ਤੁਰੰਤ ਕਰਜ਼ਾ ਮੁਆਫੀ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਪਰ ਹੁਣ ਚੋਣ ਮਗਰੋਂ ਸਰਕਾਰ ਨੇ ਫਿਰ ਇਸ ਮੁੱਦੇ ਉੁੱਤੇ ਚੁੱਪੀ ਧਾਰ ਲਈ ਹੈ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਦੱਸਣ ਤੋਂ ਇਨਕਾਰ ਕਰ ਦਿੱਤਾ ਕਿ ਕਰਜ਼ਾ ਮੁਆਫੀ ਬਾਰੇ ਨੋਟੀਫਿਕੇਸ਼ਨ ਕਦੋਂ ਜਾਰੀ ਕੀਤਾ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਸਰਕਾਰ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਵਾਸਤੇ ਤੁਰੰਤ ਕਿਸਾਨਾਂ ਨੂੰ 5 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫੰਡ ਜਾਰੀ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਇਹ ਫੰਡ ਉਹਨਾਂ ਨੌਜਵਾਨ ਕਾਰੋਬਾਰੀਆਂ ਨੂੰ ਵੀ ਜਾਰੀ ਕੀਤੇ ਜਾਣੇ ਚਾਹੀਦੇ ਹਨ, ਜੋ ਕਿ ਇਸ ਲਈ ਲੋੜੀਂਦੀ ਸਟਰਾਅ ਰੀਪਰ ਅਤੇ ਦੂਜੀ ਮਸ਼ੀਨਰੀ ਖਰੀਦਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਸਰਕਾਰ ਨੂੰ ਪੰਜਾਬ ਵਿਚ ਹੋਰ ਵਧੇਰੇ ਬਾਇਓ-ਮਾਸ ਪਲਾਂਟ ਲਗਾਏ ਜਾਣ ਨੂੰ ਵੀ ਹਰੀ ਝੰਡੀ ਦੇਣੀ ਚਾਹੀਦੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
2 weeks ago
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 