• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਵਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਦੇ ਤੇਜ਼ੀ ਨਾਲ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਭਰੋਸਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਵਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਦੇ ਤੇਜ਼ੀ ਨਾਲ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਭਰੋਸਾ

7 years ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

22 minutes ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

59 minutes ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

1 hour ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

1 hour ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

2 hours ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

3 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

3 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

4 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

4 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

5 hours ago
Hindi News
English News
Friday, July 3, 2026
No Result
View All Result
35 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਵਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਦੇ ਤੇਜ਼ੀ ਨਾਲ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਭਰੋਸਾ

November 12, 2019
in ਚੰਡੀਗੜ੍ਹ

ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਉਠਾਣਗੇ ਮਾਮਲਾ, ਕੇਂਦਰ ਕੋਲ ਵੀ ਉਠਾਣਗੇ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਦਾ ਮਾਮਲਾ
ਚੰਡੀਗੜ•/ਜਲੰਧਰ, 12 ਨਵੰਬਰ :
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ  ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ   ਵਾਲੇ ਵਿਅਕਤੀਆਂ ਜਿਨ•ਾ  ਨੂੰ ਬਾਅਦ ਵਿੱਚ ਭਗੌੜੇ ਕਰਾਰ ਦਿੱਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਮੁੱਦਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਕੋਲ ਉਠਾਉਣਗੇ।
ਉਹ ਬੀਤੀ ਸ਼ਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਐਨ.ਆਰ.ਆਈਜ਼ ਦੇ ਇੱਕ ਸਮੂਹ ਵੱਲੋਂ ਕੀਤੀ ਬੇਨਤੀ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਐਨ.ਆਰ.ਆਈਜ਼. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ ‘ਤੇ ਅਧਾਰਤ ਕਿਤਾਬਾਂ, ਯਾਦਗਾਰੀ ਸਿੱਕੇ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ।
ਪਰਵਾਸੀ ਭਾਰਤੀਆਂ ਨੇ ਚਿੰਤਾ ਜ਼ਾਹਰ ਕੀਤੀ ਵਿਦੇਸ਼ ਵਾਸ ਕਰ ਚੁੱਕੇ, ਜ਼ਿਆਦਾਤਰ ਵਿਅਕਤੀ ਪੰਜਾਬ ਨਹੀਂ ਆ ਸਕਦੇ ਹਨ ਅਤੇ ਅਤੇ ਨਾ ਹੀ ਦਰਬਾਰ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ਵਿਖੇ ਜਾ ਕੇ ਨਤਮਸਤਕ ਹੋ ਸਕਦੇ ਹਨ ਕਿਉਂਕਿ ਉਨਾਂ ਨੂੰ ਕੁਝ ਮਾਮਲਿਆਂ ਵਿਚ ਅਦਾਲਤ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥ ਰਹਿਣ ਕਰਕੇ ਭਗੌੜੇ ਐਲਾਨਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਵਿਸ਼ੇਸ਼ ਅਦਾਲਤ ਸਥਾਪਿਤ ਕਰਨ ਦੀ ਸੰਭਾਵਨਾ ਸਬੰਧੀ ਵਿਚਾਰਚਰਚਾ ਕਰਨਗੇ। ਉਨਾਂ ਅੱਗੇ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵਿਦੇਸ਼ਾਂ ਵਿੱਚ ਕੁਝ ਭਾਰਤੀ ਮਿਸ਼ਨਾਂ ਜਿਵੇਂ ਕਿ ਯੂਕੇ, ਅਮਰੀਕਾ, ਕਨੇਡਾ, ਜਰਮਨੀ ਅਤੇ ਫਰਾਂਸ, ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਹਨ, ਵਿੱਚ ਅਜਿਹੀਆਂ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਸੰਭਾਵਨਾ ਨੂੰ ਵਿਚਾਰਨਗੇ।
ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਅਤੇ ਪ੍ਰਗਤੀ ਦੇ ਉਦੇਸ਼ ਨਾਲ ਸੂਬੇ ਨੂੰ ਵਿਕਾਸ ਦੇ ਇੱਕ ਨਵੇਂ ਯੁੱਗ ਵਿੱਚ ਲਿਜਾਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਵਿੱਚ ਸਾਥ ਦੇਣ। ਮੁੱਖ ਮੰਤਰੀ ਨੇ ਵਿਸ਼ਵ ਦੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਸਖ਼ਤ ਮਿਹਨਤ ਨਾਲ ਸੂਬੇ ਅਤੇ ਦੇਸ਼ ਲਈ ਮਾਣ ਖੱਟਣ ਲਈ ਪਰਵਾਸੀ ਪੰਜਾਬੀਆਂ ਦੀ ਸ਼ਲਾਘਾ ਕੀਤੀ।
ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਉਕਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਨੌਜਵਾਨਾਂ ਨੂੰ ਵੀ ਪੰਜਾਬ ਆ ਕੇ ਆਪਣੀ ਜੱਦੀ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਕਰਤਾਰਪੁਰ ਲਾਂਘਾ ਖੁੱਲਣ ‘ਤੇ ਸਮੁੱਚੀ ਸਿੱਖ ਕੌਮ, ਵਿਸ਼ੇਸ਼ ਕਰਕੇ ਪਰਵਾਸੀ ਭਾਰਤੀਆਂ ਨੂੰ ਵਧਾਈ ਦਿੱਤੀ, ਜਿਸ ਨਾਲ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਦੁਆਰੇ ਦੇ ‘ਖੁੱਲੇ ਦਰਸ਼ਨ ਦੀਦਾਰ’ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਮੌਕੇ ਬੋਲਦਿਆਂ ਯ.ੂਕੇ ਦੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੀ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀਆਂ ਨਿੱਜੀ ਕੋਸ਼ਿਸ਼ਾਂ ਰਾਹੀਂ ਕੇਂਦਰ ਤੋਂ ਕਾਲੀ ਸੂਚੀ ਨੂੰ ਖਾਰਜ਼ ਕਰਵਾਉਣ ਸਬੰਧੀ ਉਨਾਂ (ਅਵਤਾਰ ਸਿੰਘ) ਦੀ  ਲੰਬੇ ਸਮੇਂ ਤੋਂ ਲਟਕ ਰਹੀ ਬੇਨਤੀ ਨੂੰ ਮੰਨਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸਾਊਥ ਹਾਲ ਤੋਂ ਪ੍ਰਵਾਸੀ ਭਾਰਤੀ ਜਸਵੰਤ ਸਿੰਘ ਠੇਕੇਦਾਰ ਨੇ ਐਨ.ਆਰ.ਆਈ ਮੁੱਦਿਆਂ ਦੇ ਜਲਦੀ ਹੱਲ ਲਈ ਕੈਪਟਨ ਅਮਰਿੰਦਰ ਦੀ ਗਤੀਸ਼ੀਲ ਅਗਵਾਈ ‘ਤੇ ਭਰੋਸਾ ਜਤਾਇਆ।
ਹੋਰ ਪ੍ਰਵਾਸੀ ਭਾਰਤੀਆਂ ਵਿੱਚ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਬੌਬ ਸਰੋਆ, ਮੈਂਬਰ ਪਾਰਲੀਮੈਂਟ ਰਮੇਸ਼ਵਰ ਸਿੰਘ ਸੰਘਾ, ਮੈਂਬਰ ਪਾਰਲੀਮੈਂਟ ਲਾਰਡ ਦਿਲਜੀਤ ਸਿੰਘ ਰਾਣਾ, ਇੰਦਰਜੀਤ ਸਿੰਘ ਬੱਲ, ਤੇਜਿੰਦਰ ਸਿੰਘ, ਇਕਬਾਲ ਸਿੰਘ, ਸੁਰਿੰਦਰ ਪਾਲ ਸਿੰਘ, ਭਰਮਤੋੜ ਸਿੰਘ, ਜਗਦੀਸ਼ ਸਿੰਘ ਗਰੇਵਾਲ, ਸੁਖਪਾਲ ਸਿੰਘ ਧਨੋਆ, ਸੁਰਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਕਾਲੜਾ, ਜਗਤਾਰ ਸਿੰਘ ਅਜੀਮਲ, ਰਵਿੰਦਰ ਸਿੰਘ ਗੋਦਾਰਾ, ਰੇਸ਼ਮ ਸਿੰਘ ਸੰਧੂ, ਗੁਰਮੀਤ ਸਿੰਘ ਰੰਧਾਵਾ, ਹਰਬਰਿੰਦਰ ਰੰਧਾਵਾ, ਧਨਵੰਤ ਸਿੰਘ ਸੰਧੂ, ਸੁਰਜੀਤ ਸਿੰਘ ਮਾਨ, ਐਸ ਪੀ ਸਿੰਘ ਓਬਰਾਏ, ਦਿਲਵੀਰ ਸਿੰਘ, ਹਰਦਵਿੰਦਰ ਸਿੰਘ, ਇਕਬਾਲ ਸਿੰਘ ਭੱਟੀ, ਸੰਤੋਖ ਸਿੰਘ ਪਦੇਹ ਅਤੇ ਅਮਨ ਪੁਰੀ ਸ਼ਾਮਲ ਸਨ।
ਇਸ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਮਾਮਲਿਆਂ ਦੀ ਪਾਰਟੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਵੀਜ਼ਨਲ ਕਮਿਸ਼ਨਰ ਬੀ. ਪੁਰੂਸ਼ਾਰਥਾ ਵੀ ਸ਼ਾਮਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

by Jaspreet Kaur
July 3, 2026
0

ਚੰਨੀ ਦੇ ਹੱਕ 'ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ...

Most Popular

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 