ਇੰਦੌਰ, 14 ਨਵੰਬਰ- ਇੰਦੌਰ ਟੈਸਟ ਵਿਚ ਟੌਸ ਜਿੱਤ ਕੇ ਪਹਿਲਾਂ ਬੱਲੇਬਾਜੀ ਲਈ ਉਤਰੀ ਬੰਗਲਾਦੇਸ਼ ਦੀ ਟੀਮ ਕੇਵਲ 140 ਦੌੜਾਂ ਉਤੇ ਹੀ ਢੇਰ ਹੋ ਗਈ।
ਭਾਰਤ ਵਲੋਂ ਮੁਹੰਮਦ ਸ਼ਮੀ ਨੇ 3, ਅਸ਼ਵਿਨ, ਉਮੇਸ਼ ਯਾਦਵ, ਇਸ਼ਾਂਤ ਸ਼ਰਮਾ ਨੇ 2-2 ਵਿਕਟਾਂ ਹਾਸਿਲ ਕੀਤੀਆਂ।
ਇਸ ਦੌਰਾਨ 150 ਦੌੜਾਂ ਦਾ ਪਿੱਛਾ ਕਰਨ ਉਤਰੀ ਭਾਰਤ ਦੀ ਸ਼ੁਰੂਆਤ ਵੀ ਖਰਾਬ ਰਹੀ। 14 ਦੌੜਾਂ ਉਤੇ ਭਾਰਤ ਨੂੰ ਵੱਡਾ ਝਟਕਾ ਲੱਗਾ,ਜਦੋਂ ਰੋਹਿਤ ਸ਼ਰਮਾ 6 ਦੌੜਾਂ ਬਣਾ ਕੇ ਆਊਟ ਹੋ ਗਿਆ।