ਲੋੜਵੰਦ ਸ਼ਰਧਾਲੂਅਾਂ ਲਈ ਟਰੱਸਟ ਦੀਅਾਂ ਜ਼ਿਲ੍ਹਾ ਇਕਾਈਆਂ ਵੱਲੋਂ ਭਰੇ ਜਾਣਗੇ ਵਿਸ਼ੇਸ਼ ਫਾਰਮ
ਦੋ ਪੜਾਵਾਂ ‘ਚ 550-550 ਸ਼ਰਧਾਲੂ ਕਰ ਸਕਣਗੇ ਦਰਸ਼ਨ
ਮੇਰੀ ਇੱਛਾ ਹੈ ਕੇ ਵੱਧ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਕਰਤਾਰਪੁਰ ਸਾਹਿਬ ਜਾ ਸਕਣ : ਡਾ.ਓਬਰਾਏ
ਡੇਰਾ ਬਾਬਾ ਨਾਨਕ/ਬਟਾਲਾ 14 ਨਵੰਬਰ- -ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਪਹਿਰਾ ਦੇਣ ਵਾਲੇ ਦੁਬਈ ਦੇ ਨਾਂਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਅੈੱਸ.ਪੀ.ਸਿੰਘ ਓਬਰਾਏ ਵੱਲੋਂ ਮਿਸਾਲੀ ਪਹਿਲਕਦਮੀ ਕਰਦਿਆਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਪੜਾਵਾਂ ਤਹਿਤ 550-550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ ‘ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਵਾਏ ਜਾਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ: ਐਸ.ਪੀ ਸਿੰਘ ਓਬਰਾਏ ਨੇ ਦੱੱਸਿਆ ਕਿ ਭਾਰਤ ਸਰਕਾਰ ਦੇ ਵਿਸ਼ੇਸ ਸੱਦੇ ‘ਤੇ ਉਹ ਖ਼ੁਦ ਪਹਿਲੇ ਜੱਥੇ ਨਾਲ ਸ੍ਰੀ ਕਰਤਾਰਪੁਰ ਦੇ ਦਰਸ਼ਨ ਕਰਕੇ ਅਾਉਣ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਤੇ ਚਲ ਰਹੇ ਸੇਵਾ ਕਾਰਜਾਂ ਨੂੰ ਵੇਖਣ ਦੌਰਾਨ ਜਦ ਉਨ੍ਹਾਂ ਦਾ ਕਈ ਵਾਰ ਉੱਥੇ ਜਾਣ ਦਾ ਸਵੱਬ ਬਣਿਅਾ ਤਾਂ ਉਨ੍ਹਾਂ ਵੇਖਿਆ ਕਿ ਇਹ ਲਾਂਘਾ ਖੁੱਲਣ ਕਾਰਨ ਬਾਬੇ ਨਾਨਕ ਦੇ ਦਰ ਦੇ ਦਰਸ਼ਨ ਕਰਨ ਲਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਅੰਦਰ ਭਾਰੀ ਚਾਅ ਤੇ ਉਤਸ਼ਾਹ ਹੈ ਪਰ ਹੋ ਸਕਦਾ ਹੈ ਕਿ ਇਸ ਯਾਤਰਾ ਦੌਰਾਨ ਆਉਣ ਵਾਲਾ ਖਰਚ ਹਰੇਕ ਸ਼ਰਧਾਲੂ ਦੀ ਜੇਬ ਨਾ ਚੁੱਕ ਸਕੇ। ਉਨ੍ਹਾਂ ਕਿਹਾ ਕਿ ਮੇਰੀ ਇੱਛਾ ਹੈ ਕਿ ਵੱਧ ਤੋਂ ਵੱਧ ਬਾਬੇ ਨਾਨਕ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਜਿਸ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਫੈਸਲਾ ਅਨੁਸਾਰ ਪਹਿਲੇ ਪੜਾਅ ਤਹਿਤ 1 ਦਸੰਬਰ 2019 ਤੋਂ ਲੈ ਕੇ 31ਮਈ 2020 ਤੱਕ 550 ਜਦ ਕਿ ਦੂਜੇ ਪੜਾਅ ‘ਚ 1 ਜੂਨ ਤੋਂ ਲੈ ਕੇ 30 ਨਵੰਬਰ ਤੱਕ ਵੀ 550 ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚੇ ‘ਤੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਨੂੰ ਮਹੀਨੇ ਦੇ ਦੂਜੇ ਤੇ ਚੌਥੇ ਹਫ਼ਤੇ ਨਿਰਧਾਰਤ ਕੀਤੇ ਜਾਣ ਵਾਲੇ ਦਿਨ 50-50 ਸ਼ਰਧਾਲੂ ਜੱਥੇ ਦੇ ਰੂਪ ਵਿੱਚ ਦਰਸ਼ਨ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਟਰੱਸਟ ਵੱਲੋਂ ਇੱਕ ਵਿਸ਼ੇਸ਼ ਫਾਰਮ ਤਿਆਰ ਕੀਤਾ ਗਿਅਾ ਹੈ ਜੋ ਟਰੱਸਟ ਦੇ ਸਾਰੇ ਜ਼ਿਲ੍ਹਾ ਦਫ਼ਤਰਾਂ ‘ਚ ਉਪਲਬਧ ਹੋਵੇਗਾ। ਇਸ ਫ਼ਾਰਮ ‘ਚ ਬਕਾਇਦਾ ਯਾਤਰਾ ਕਰਨ ਵਾਲੇ ਦੀ ਲੋੜੀਂਦੀ ਸਮੁੱਚੀ ਜਾਣਕਾਰੀ ਦਰਜ ਕੀਤੀ ਜਾਵੇਗੀ ਅਤੇ ਇਸ ਸਮੁੱਚੇ ਕਾਰਜ ਨੂੰ ਸੁਖਾਲਾ ਬਨਾਉਣ ਲਈ ਟਰੱਸਟ ਵੱਲੋਂ ਜਿੱਥੇ ਅਾਪਣੇ ਵਲੰਟੀਅਰਾਂ ਦੀਅਾਂ ਡਿਊਟੀਅਾਂ ਲਾਈਅਾਂ ਗਈਅਾਂ ਹਨ ਉੱਥੇ ਹੀ ਸਬੰਧਿਤ ਸ਼ਰਧਾਲੂ ਕੋਲੋਂ ਕੇਵਲ ਜਰੂਰੀ ਲੋੜੀਂਦੇ ਦਸਤਾਵੇਜ਼ ਹੀ ਲਏ ਜਾਣਗੇ ਤਾਂ ਜੋ ਟਰੱਸਟ ਦੀ ਇਸ ਸੇਵਾ ਦਾ ਲਾਭ ਲੈਣ ਵਾਲੇ ਸ਼ਰਧਾਲੂਅਾਂ ਨੂੰ ਕੋਈ ਦਿਕੱਤ ਨਾ ਆਵੇ। ਟਰੱਸਟ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਨੂੰ ਅਪਣੇ ਬੈਂਕ ਖਾਤੇ ਦੀ ਤਾਜਾ ਸਟੇਟਮੈਂਟ ਤੋਂ ਇਲਾਵਾ ਅਾਪਣੀ ਆਮਦਨ ਦਾ ਸਵੈ-ਤਸਦੀਕ ਸਰਟੀਫਿਕੇਟ ਵੀ ਦੇਣਾ ਪਵੇਗਾ ਤਾਂ ਜੋ ਕੇਵਲ ਆਪਣੇ ਖਰਚੇ ‘ਤੇ ਦਰਸ਼ਨ ਕਰਨ ਨਾ ਜਾ ਸਕਣ ਵਾਲੇ ਲੋੜਵੰਦ ਸ਼ਰਧਾਲੂ ਹੀ ਇਸ ਸੇਵਾ ਦਾ ਲਾਭ ਲੈ ਸਕਣ।ਡਾ. ਓਬਰਾਏ ਅਨੁਸਾਰ ਚੁਣੇ ਗਏ ਸ਼ਰਧਾਲੂ ਦਾ ਟਰੱਸਟ ਵੱਲੋਂ ਹੀ ਅਾਨਲਾਈਨ ਅਪਲਾਈ ਕੀਤੀ ਜਾਵੇਗਾ ਅਤੇ ਜਦ ਸਰਕਾਰ ਵੱਲੋਂ ਮਨਜੂਰੀ ਮਿਲ ਜਾਵੇਗੀ ਤਾਂ ਫਿਰ ਉਸ ਸ਼ਰਧਾਲੂ ਦਾ ਸਾਰਾ ਖ਼ਰਚ ਟਰੱਸਟ ਅਦਾ ਕਰੇਗੀ। ਉਨ੍ਹਾਂ ਦੱਸਿਆ ਕਿ ਜੋ ਸ਼ਰਧਾਲੂ ਆਪਣੇ ਘਰ ਤੋਂ ਲੈ ਕੇ ਡੇਰਾ ਬਾਬਾ ਨਾਨਕ ਲਾਂਘੇ ਤੱਕ ਦਾ ਕਿਰਾਇਆ ਵੀ ਅਾਪਣੇ ਕੋਲੋਂ ਨਹੀਂ ਖ਼ਰਚ ਸਕੇਗਾ ਉਸ ਦਾ ਇਸ ਖ਼ਰਚ ਸਮੇਤ ਸਮੁੱਚਾ ਖ਼ਰਚ ਹੀ ਟਰੱਸਟ ਵੱਲੋਂ ਕੀਤਾ ਜਾਵੇਗਾ ਜਦ ਕਿ ਪਾਕਿਸਤਾਨ ਜਾਣ ਵਾਲੇ ਹਰ ਜਥੇ ਨਾਲ ਉਨ੍ਹਾਂ ਦੀ ਸਹੂਲਤ ਲਈ ਟਰੱਸਟ ਦੇ ਦੋ ਸੇਵਾਦਾਰ ਵੀ ਨਾਲ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਟਰੱਸਟ ਦੀ ਇਸ ਸੇਵਾ ਦਾ ਲਾਭ ਲੈਣ ਦੇ ਚਾਹਵਾਨ ਸ਼ਰਧਾਲੂ ਟਰੱਸਟ ਦੇ ਜਲੰਧਰ ਵਿਚਲੇ ਦਫ਼ਤਰ ਦੇ ਹੈਲਪ ਲਾਈਨ ਨੰਬਰ 01815096900 ਤੇ ਸਵੇਰੇ 9 ਤੋਂ ਸ਼ਾਮ 5.30 ਵਜੇ ਤੱਕ