ਚੰਡੀਗੜ, 21 ਨਵੰਬਰ- ਪੰਜਾਬ ਸਿੱਖਿਆ ਵਿਭਾਗ ਨੇ ਸੰਗਰੂਰ ਵਿਖੇ ਚੱਲ ਰਹੀਆਂ ਰਾਜ ਪੱਧਰੀ ਖੇਡਾਂ ਦੌਰਾਨ ਡਿੳੂਟੀ ਵਿੱਚ ਕੁਤਾਹੀ ਵਰਤਣ ਕਾਰਨ ਸਰੀਰਿਕ ਸਿੱਖਿਆ ਦੇ ਇਕ ਲੈਕਚਰਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱੱਸਿਆ ਕਿ ਸੰਗਰੂਰ ਵਿਖੇ ਪਿਛਲੇ ਦਿਨੀਂ ਹੋਈਆਂ ਰਾਜ ਪੱਧਰੀ ਖੇਡਾਂ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ਸਰੀਰਿਕ ਸਿੱਖਿਆ ਦੇ ਲੈਕਚਰਾਰ ਜੋਗਿੰਦਰ ਸਿੰਘ ਨੇ ਆਪਣੀ ਡਿੳੂਟੀ ਦੌਰਾਨ ਅਣਗਹਿਲੀ ਵਰਤੀ ਸੀ, ਜਿਸ ਕਾਰਨ ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।