ਚੰਡੀਗੜ, 18 ਅਕਤੂਬਰ (ਵਿਸ਼ਵ ਵਾਰਤਾ) : ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ, ਪੰਜਾਬ ਨੇ ਸਰਕਾਰੀ ਟੀ.ਬੀ. ਹਸਪਤਾਲ, ਅੰਮ੍ਰਿਤਸਰ ਵਿਖੇ ਆਕਸੀਜਨ ਦੀ ਕਮੀਂਦੇ ਮੱਦੇਨਜ਼ਰ ਇਕ ਮਰੀਜ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਉਚਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਜਾਂਚ ਡਾ. ਤੇਜਵੀਰ ਸਿੰਘ, ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਡਾ. ਰਾਮ ਸਰੂਪ ਸ਼ਰਮਾ, ਮੈਡੀਕਲ ਸੁਪਰਡੈਟ, ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵੱਲੋਂ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਜਾਂਚ ਕਰ ਰਹੇ ਦੋਵੇਂ ਅਫ਼ਸਰਾਂ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ ਅਤੇ ਡਿਪਟੀ ਮੈਡੀਕਲ ਸੁਪਰਡੈਟ (ਇੰਚਾਰਜ ਟੀ.ਬੀ. ਹਸਪਤਾਲ, ਅੰਮ੍ਰਿਤਸਰ), ਪ੍ਰੋ. ਯੂਨਿਟ ਇੰਚਾਰਜ ਅਤੇ ਡਿਊਟੀ ਤੇ ਤੈਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੇ ਬਿਆਨ ਦਰਜ ਕੀਤੇ। ਸ੍ਰੀ ਮਹਿੰਦਰਾ ਨੇ 24 ਘੰਟੇ ਵਿੱਚ ਇਸ ਜਾਂਚ ਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸਦੀ ਉÎੱਚ ਪੱਧਰੀ ਸਮੀਖਿਆ ਹਰ ਪੱਖ ਤੋਂ ਕੀਤੀ ਜਾਵੇਗੀ।
ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਨਾਲ ਸਬੰਧਿਤ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਅਣਦੇਖੀ ਪਾਈ ਜਾਂਦੀ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ•ਾਂ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ ਅਤੇ ਇਸ ਤਰ•ਾਂ ਦੀ ਡਿਊਟੀ ਦੌਰਾਨ ਕੀਤੀ ਗਈ ਅਣਦੇਖੀ ਨੂੰ ਨਜ਼ਰ-ਅੰਦਾਜ ਨਹੀਂ ਕੀਤਾ ਜਾ ਸਕਦਾ। ਉਨ•ਾਂ ਕਿਹਾ ਕਿ ਆਕਸੀਜਨ ਸਪਲਾਈ ਕਰਨ ਵਾਲੀ ਕੰਪਨੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਇਸ ਮਾਮਲੇ ‘ਚ ਸਬੰਧਿਤ ਕੰਪਨੀ ਦੀ ਕੋਈ ਗਲਤੀ ਜਾਂ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।