ਸੰਵਿਧਾਨ ਦਿਵਸ ਦੀ ਮਹੱਤਤਾ ਨੂੰ ਦੇਖ ਕੈਪਟਨ ਅਮਰਿੰਦਰ ਨੇ ਵਿਦੇਸ਼ੀ ਦੌਰਾ ਵਿੱਚ ਹੀ ਛੱਡਿਆ ,ਕੱਲ੍ਹ ਸੈਸ਼ਨ ‘ਚ ਰਹਿਣਗੇ ਮੌਜੂਦ
ਚੰਡੀਗੜ੍ਹ (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਦੌਰਾ ਵਿਚ ਹੀ ਛੱਡ ਕਿ ਅੱਜ ਦਿੱਲੀ ਵਾਪਿਸ ਆ ਰਹੇ ਹਨ। ਜਾਣਕਾਰੀ ਮੁਤਾਬਿਕ ਸੰਵਿਧਾਨਿਕ ਦਿਨ ਨੂੰ ਮੁਖ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਹਿਸਾ ਲੈਣਗੇ। ਪੰਜਾਬ ਵਿਧਾਨ ਸਭਾ ਦੇ ਸੰਵਿਧਾਨ ਦਿਵਸ ਮੌਕੇ ‘ਤੇ 26 ਨਵੰਬਰ, ਨੂੰ ਆਪਣੇ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਵਿੱਚ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।