ਚੰਡੀਗੜ, 27 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨਾਂ ਨੇ ਲੰਡਨ ਵਿਖੇ ਆਖ਼ਰੀ ਸਾਹ ਲਿਆ ਜਿੱਥੇ ਉਹ ਅਪਰੇਸ਼ਨ ਕਰਵਾਉਣ ਲਈ ਗਏ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...