ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਅੱਜ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੋ। ਅੱਜ ਤੀਜੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪੁੱਜੇ ਸਨ। ਉਹ ਸ਼੍ਰੋਮਣੀ ਕਮੇਟੀ ਦਫ਼ਤਰ ਵੀ ਗਏ ਅਤੇ ਮੁੱਖ ਸਕੱਤਰ ਡਾ ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਨ੍ਹਾਂ ਦੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਲਈ ਉਹ ਪੰਜਾਬ ਆਏ ਹੋਏ ਹਨ। ਉਨ੍ਹਾਂ ਦੀ ਆਉਣ ਵਾਲੀ ਫਿਲਮ “ਲਾਲ ਸਿੰਘ ਚੱਡਾ” ਦੀ ਕਹਾਣੀ ਇੱਕ ਨੇਕ ਦਿਲ ਸਿੱਖ ਵਿਅਕਤੀ ਦੀ ਹੈ। ਉਨ੍ਹਾਂ ਦੱਸਿਆ ਉਨ੍ਹਾਂ ਨੂੰ ਪੰਜਾਬ ਆ ਕੇ ਬਹੁਤ ਸਕੂਨ ਮਿਲਦਾ ਹੈ। ਆਮਿਰ ਖਾਨ ਨੇ ਦੱਸਿਆ ਕਿ ਇਸ ਫਿਲਮ ਦੇ ਵਿੱਚ ਉਨ੍ਹਾਂ ਨੂੰ ਚੰਗੇ ਸਰਦਾਰ ਜੀ ਦਾ ਕਿਰਦਾਰ ਨਿਭਾਉਣ ਨੂੰ ਮਿਲਿਆ ਹੈ। ਮੈਨੂੰ ਬੜੀ ਖੁਸ਼ੀ ਹੈ ਕਿ ਮੈਨੂੰ ਇਸ ਤਰ੍ਹਾਂ ਦਾ ਕਿਰਦਾਰ ਨਿਭਾਉਣ ਨੂੰ ਮਿਲਿਆ ਹੈ। ਇਸ ਮੌਕੇ ਡਾ ਰੂਪ ਸਿੰਘ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਿਤ ਪੁਸਤਕ ਵੀ ਭੇਟ ਕੀਤੀ ਅਤੇ ਉਨ੍ਹਾਂ ਦਾ ਸਨਮਾਨ ਕੀਤਾ ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...