ਅੰਤਰਰਾਸ਼ਟਰੀ ਕੱਬਡੀ ਟੂਰਨਾਮੈਂਟ ਅੱਜ ਤੋਂ ਸ਼ੁਰੂ

Advertisement

 

 

 

 

 

 

 

ਚੰਡੀਗੜ੍ਹ 1 ਦਸੰਬਰ (ਵਿਸ਼ਵ ਵਾਰਤਾ)   ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਸ਼ੁੱਭ ਆਰੰਭ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਹੋਣ ਜਾ ਰਿਹਾ ਹੈ। ਇਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਟੇਡੀਅਮ ਨੂੰ ਬਹੁਤ ਹੀ ਸੋਹਣੇ ਢੰਗ ਨਾਲ ਸ਼ਿੰਗਾਰਿਆ ਗਿਆ ਹੈ। ਸਟੇਡੀਅਮ ਦੇ ਅੰਦਰ ਤਿੰਨ ਸਟੇਜਾਂ ਬਣਾਈਆਂ ਗਈਆਂ ਹਨ, ਜਿਨਾਂ ਵਿਚੋਂ ਵਿਚਕਾਰਲੀ ਸਟੇਜ ਮੁੱਖ ਮਹਿਮਾਨ ਲਈ ਅਤੇ ਬਾਕੀ ਦੋ ਸਟੇਜਾਂ ਪਤਵੰਤੇ ਸੱਜਣਾ ਅਤੇ ਐਵਾਰਡੀਜ਼ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀਆਂ ਲਈ ਹੋਣਗੀਆਂ।

ਟੂਰਨਾਮੈਂਟ ਦਾ ਸ਼ੁੱਭ ਆਰੰਭ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ  ਸਵੇਰੇ 11 ਵਜੇ ਕਰਨਗੇ। ਟੂਰਨਾਮੈਂਟ ਵਿਚ 8 ਮੁਲਕਾਂ ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜਿਨਾਂ ਵਿਚ ਪੂਲ ਏ ਵਿਚ ਭਾਰਤ, ਇੰਗਲੈਂਡ, ਆਸਟਰੇਲੀਆ ਅਤੇ ਸ੍ਰੀਲੰਕਾ ਹੋਣਗੇ ਜਦਕਿ ਪੂਲ ਬੀ ਵਿਚ ਕੈਨੇਡਾ, ਅਮਰੀਕਾ, ਨਿੳੂਜ਼ੀਲੈਂਡ ਅਤੇ ਕੀਨੀਆ ਦੀਆਂ ਟੀਮਾਂ ਹੋਣਗੀਆਂ। ਅੱਜ ਤਿੰਨ ਮੈਚ ਖੇਡੇ ਜਾਣਗੇ ਜਿਨਾਂ ਵਿਚ ਪਹਿਲਾ ਮੈਚ ਸ੍ਰੀਲੰਕਾ ਅਤੇ ਇੰਗਲੈਂਡ ਦਰਮਿਆਨ ਖੇਡਿਆ ਜਾਵੇਗਾ ਜਦਕਿ ਦੂਸਰਾ ਕੈਨੇਡਾ ਤੇ ਕੀਨੀਆ ਅਤੇ ਤੀਸਰਾ ਅਮਰੀਕਾ ਤੇ ਨਿੳੂਜ਼ੀਲੈਂਡ ਵਿਚਾਲੇ ਹੋਵੇਗਾ।