
ਨਵੀਂ ਦਿੱਲੀ, 21 ਅਕਤੂਬਰ – ਦੀਵਾਲੀ ਮੌਕੇ ਦਿੱਲੀ ਵਿਚ ਪ੍ਰਦੂਸ਼ਣ ਇਸ ਸਾਲ 43 ਫੀਸਦੀ ਘੱਟ ਦਰਜ ਕੀਤਾ ਗਿਆ ਹੈ| ਇਸ ਸਾਲ ਸੁਪਰੀਮ ਕੋਰਟ ਦੇ ਸਖਤ ਆਦੇਸ਼ਾਂ ਤੋਂ ਬਾਅਦ ਦੀਵਾਲੀ ਮੌਕੇ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਪਟਾਖੇ ਚਲਾਏ ਗਏ, ਜਿਸ ਕਾਰਨ ਪ੍ਰਦੂਸ਼ਣ ਦੇ ਪੱਧਰ ਵਿਚ ਲਗਪਗ 43 ਫੀਸਦੀ ਗਿਰਾਵਟ ਦਰਜ ਕੀਤੀ ਗਈ| ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਇਸ ਸਾਲ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪਟਾਕਿਆਂ ਦੀ ਵਿਕਰੀ ਉਤੇ ਰੋਕ ਲਾਈ ਗਈ ਸੀ|
ਇਸ ਤੋਂ ਇਲਾਵਾ ਪਟਾਕਿਆਂ ਦੁਆਰਾ ਜਲਣ ਦੀਆਂ ਘਟਨਾਵਾਂ ਵਿਚ ਵੀ 50 ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ|
ਇਸ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਦੀਵਾਲੀ ਦੇ ਪ੍ਰਦੂਸ਼ਣ ਵਿਚ ਪਿਛਲੇ ਸਾਲਾਂ ਦੇ ਮੁਕਾਬਲੇ ਗਿਰਾਵਟ ਦਰਜ ਕੀਤੀ ਗਈ ਹੈ|
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ
Haryana ਦੀ ਸੈਣੀ ਸਰਕਾਰ ਨੇ ਕੀਤੀ ਵੱਡੀ ਕਾਰਵਾਈ: ਨਾਇਬ ਤਹਿਸੀਲਦਾਰ ਸਸਪੈਂਡ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਡਿਊਟੀ...






















