ਨਵੀਂ ਦਿੱਲੀ, 12 ਦਸੰਬਰ – ਨਾਮਧਾਰੀ ਸੰਪਰਦਾ ਦੇ ਮੁਖੀ ਰਹੇ ਸਵ. ਸਤਿਗੁਰੂ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ, ਜਿਹਨਾਂ ਦੀ ਅਪ੍ਰੈਲ 2016 ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਨਾਮਧਾਰੀਆਂ ਵਲੋਂ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿਚ ਇਕੱਠੇ ਹੋਏ ਨਾਮਧਾਰੀ ਸੰਪਰਦਾ ਨਾਲ ਸਬੰਧਤ ਲੋਕਾਂ ਵਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।
ਦੱਸਣਯੋਗ ਹੈ ਕਿ ਨਾਮਧਾਰੀ ਸੰਪਰਦਾ ਦੇ ਮੁਖੀ ਰਹੇ ਸਵ. ਸਤਿਗੁਰੂ ਜਗਜੀਤ ਸਿੰਘ ਦੀ ਧਰਮ ਪਤਨੀ ਮਾਤਾ ਚੰਦ ਕੌਰ ਦੀ ਅਪ੍ਰੈਲ 2016 ਵਿਚ ਸ੍ਰੀ ਭੈਣੀ ਸਾਹਿਬ ਵਿਖੇ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫ਼ਰਾਰ ਹੋ ਗਏ ਸਨ।