ਮੋਹਾਲੀ, 12 ਦਸੰਬਰ (ਡਾ. ਦੀਪਕ ਸਿੰਗਲਾ, ਵਿਸ਼ਵ ਵਾਰਤਾ)- ਸੀਨੀਅਰ ਪੱਤਰਕਾਰ ਸ਼ੰਗਾਰਾ ਸਿੰਘ ਭੁੱਲਰ, ਜਿਹਨਾਂ ਦਾ ਬੀਤੀ ਕੱਲ੍ਹ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ, ਦਾ ਅੱਜ ਮੋਹਾਲੀ ਵਿਖੇ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰੇ ਵੱਲੋਂ ਉਹਨਾਂ ਅੰਤਿਮ ਵਿਦਾਇਗੀ ਦਿੱਤੀ ਗਈ।
ਦੱਸਣਯੋਗ ਹੈ ਕਿ ਸ. ਭੁੱਲਰ (74 ਸਾਲ) ਨੇ ਕੁਝ ਸਮਾਂ ‘ਵਿਸ਼ਵ ਵਾਰਤਾ’ ਲਈ ਵੀ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਹ ਪੰਜਾਬੀ ਟ੍ਰਿਬਿਊਨ, ਪੰਜਾਬੀ ਜਾਗਰਣ ਤੇ ਦੇਸ਼ ਵਿਦੇਸ਼ ਟਾਈਮਜ਼ ਦੇ ਸਾਬਕਾ ਸੰਪਾਦਕ ਸਨ। ਮੌਜੂਦਾ ਸਮੇਂ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ ਸਨ।