• Latest
  • Trending
ਰੇਤ ਮਾਫ਼ੀਆ ਦੇ ਪਿਤਾਮਾ ਬਾਦਲਾਂ ਵੱਲੋਂ ਰੇਤ ਮਾਫ਼ੀਆ ਵਿਰੁੱਧ ਹੀ ਧਰਨਾ ਹਾਸੋਹੀਣਾ : ਭਗਵੰਤ ਮਾਨ

ਰੇਤ ਮਾਫ਼ੀਆ ਦੇ ਪਿਤਾਮਾ ਬਾਦਲਾਂ ਵੱਲੋਂ ਰੇਤ ਮਾਫ਼ੀਆ ਵਿਰੁੱਧ ਹੀ ਧਰਨਾ ਹਾਸੋਹੀਣਾ : ਭਗਵੰਤ ਮਾਨ

7 years ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

16 minutes ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

46 minutes ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

1 hour ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

2 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

3 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

3 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

5 hours ago
Hindi News
English News
Sunday, November 15, 2026
No Result
View All Result
25 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੇਤ ਮਾਫ਼ੀਆ ਦੇ ਪਿਤਾਮਾ ਬਾਦਲਾਂ ਵੱਲੋਂ ਰੇਤ ਮਾਫ਼ੀਆ ਵਿਰੁੱਧ ਹੀ ਧਰਨਾ ਹਾਸੋਹੀਣਾ : ਭਗਵੰਤ ਮਾਨ

December 12, 2019
in ਪੰਜਾਬ
ਰੇਤ ਮਾਫ਼ੀਆ ਦੇ ਪਿਤਾਮਾ ਬਾਦਲਾਂ ਵੱਲੋਂ ਰੇਤ ਮਾਫ਼ੀਆ ਵਿਰੁੱਧ ਹੀ ਧਰਨਾ ਹਾਸੋਹੀਣਾ : ਭਗਵੰਤ ਮਾਨ

ਰੇਤ ਮਾਫ਼ੀਆ ਦੇ ਪਿਤਾਮਾ ਬਾਦਲਾਂ ਵੱਲੋਂ ਰੇਤ ਮਾਫ਼ੀਆ ਵਿਰੁੱਧ ਹੀ ਧਰਨਾ ਹਾਸੋਹੀਣਾ : ਭਗਵੰਤ ਮਾਨ
ਰੇਤ ਮਾਫ਼ੀਆ ਵਿੱਚ ਕਾਂਗਰਸੀਆਂ ਨਾਲ ਆਪਣੀ ਹਿੱਸੇਦਾਰੀ ਵਧਾਉਣ ਲਈ ਧਰਨਿਆਂ ਦੇ ਡਰਾਮੇ ਕਰ ਰਹੇ ਹਨ ਬਾਦਲ

ਚੰਡੀਗੜ 12 ਦਸੰਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਰੇਤ ਮਾਫ਼ੀਆ ਵਿਰੁੱਧ ਮੋਹਾਲੀ ਵਿੱਚ ਦਿੱਤੇ ਧਰਨੇ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਰੇਤ ਮਾਫ਼ੀਆ ਦੇ ਫਾਊਂਡਰ ਮੈਂਬਰਾਂ ਵੱਲੋਂ ਰੇਤ ਮਾਫ਼ੀਆ ਅਤੇ ਗੁੰਡਾ ਪਰਚੀ ਵਿਰੁੱਧ ਹੀ ਧਰਨਾ ਇੰਜ ਜਾਪਦਾ ਹੈ, ਜਿਵੇਂ ਤਾਲਿਬਾਨ ਸ਼ਾਂਤੀ ਅਤੇ ਅਹਿੰਸਾ ਲਈ ਮੋਮਬੱਤੀ ਮਾਰਚ ਕੱਢ ਰਹੇ ਹੋਣ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਬਾਦਲਾਂ ਨੇ ਆਪਣੇ 10 ਸਾਲਾਂ ਦੇ  ਮਾਫ਼ੀਆ ਰਾਜ ਵਿੱਚ ਰੇਤ ਮਾਫ਼ੀਆ ਦੀਆਂ ਸੰਗਠਨਾਤਮਕ ਤਰੀਕੇ ਨਾਲ ਜੜਾਂ ਪੰਜਾਬ ਵਿੱਚ ਲਗਾਈਆਂ ਸਨ,  ਰੇਤ ਮਾਫ਼ੀਆਂ ਦੇ ਉਹੀ ਪਿਤਾਮਾ (ਫਾਊਂਡਰ) ਅੱਜਕੱਲ ਰੇਤ ਮਾਫ਼ੀਆ ਤੇ ਗੁੰਡਾ ਪਰਚੀ ਵਿਰੁੱਧ ਹੀ ਧਰਨੇ ਲਾਉਣ ਦੇ ਖੇਖਣ ਕਰਨ ਲੱਗੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਧਰਨੇ ਲਗਾਉਣ ਦਾ ਅਸਲੀ ਕਾਰਨ ਕਾਂਗਰਸੀਆਂ ਨਾਲ ਰੇਤ ਮਾਫ਼ੀਆ ਵਿੱਚ ਆਪਣਾ ਹਿੱਸਾ ਵਧਾਉਣ ਲਈ ਦਬਾਅ ਪਾਉਣਾ ਹੈ। ਉਨਾਂ ਕਿਹਾ ਕਿ ਪੰਜਾਬ ਅੰਦਰ ਸਭ ਨੂੰ ਪਤਾ  ਹੈ ਕਿ ਕਾਂਗਰਸੀ, ਅਕਾਲੀ (ਬਾਦਲ) ਅਤੇ ਭਾਜਪਾ ਵਾਲੇ ਵਾਰੀਆਂ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ। ਇਨਾਂ ਵਿੱਚੋਂ ਜੋ ਵੀ ਸੱਤਾ ਉੱਤੇ ਕਾਬਜ਼ ਹੁੰਦਾ ਹੈ, ਉਹ ਵੱਡੇ ਸ਼ੇਅਰ (ਹਿੱਸੇਦਾਰੀ) ਨਾਲ ਸੰਬੰੰਧਿਤ ਮਾਫ਼ੀਆ ਦੀ ਕਮਾਨ ਸੰਭਾਲ ਲੈਂਦਾ ਹੈ। ਪਹਿਲਾਂ ਬਾਦਲਾਂ ਦੇ ਰਾਜ ਵਿੱਚ ਰੇਤ ਮਾਫੀਆ, ਸਰਾਬ ਮਾਫੀਆ ਅਤੇ ਕੇਬਲ ਮਾਫੀਆ ਆਦਿ ਵਿੱਚ ਅਕਾਲੀ-ਭਾਜਪਾ ਆਗੂ ਵੱਡੇ ਹਿੱਸੇਦਾਰ ਸਨ  ਅਤੇ ਕਾਂਗਰਸੀ  20 – 30 ਪ੍ਰਤੀਸਤ ‘ਚ ਛੋਟੇ ਭਾਈਵਾਲ ਸਨ। ਹੁਣ ਕਾਂਗਰਸੀ ਵੱਡੇ ਹਿੱਸੇਦਾਰ ਅਤੇ ਬਾਦਲ ਛੋਟੇ ਹਿੱਸੇਦਾਰ ਹਨ।  ਹੁਣ ਕਿਉਂਕੇ ਬਾਦਲ ਕੈਪਟਨ ਸਰਕਾਰ ਨੂੰ ਆਪਣੇ ਘਰ ਦੀ ਸਰਕਾਰ ਸਮਝਦੇ ਹਨ, ਇਸ ਲਈ ਉਹ ਕੈਪਟਨ ਦੇ ਸਲਾਹਕਾਰ ਨਾਲ ਮੁਬਾਰਿਕਪੁਰ-ਡੇਰਾਬੱਸੀ ਅਤੇ ਪੂਰੇ ਪੰਜਾਬ ‘ਚ ਕਾਂਗਰਸੀਆਂ ਨਾਲ ਰੇਤੇ ਦੀਆਂ ਖੱਡਾਂ ਅਤੇ ਗੁੰਡਾ ਪਰਚੀਆਂ ‘ਚ ਆਪਣੇ ਹਿੱਸੇ ਨੂੰ ਬਰਾਬਰ 50-50 ਪ੍ਰਤੀਸਤ ਤੱਕ ਵਧਾਉਣਾ ਚਾਹੁੰਦੇ ਹਨ। ਜਿਸ ਲਈ ਉਹ ਦਬਾਅ ਦੀ ਰਾਜਨੀਤੀ ਤਹਿਤ ਰੇਤ ਮਾਫ਼ੀਆ ਵਿਰੁੱਧ ਧਰਨੇ ਪ੍ਰਦਰਸ਼ਨਾਂ ਦਾ ਨਾਟਕ ਕਰ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਭਲੀ-ਭਾਂਤੀ ਜਾਣਦੇ ਹੀ ਨਹੀਂ ਸਗੋਂ ਅੱਖੀਂ ਦੇਖ ਰਹੇ ਹਨ, ਕਿ ਕੈਪਟਨ ਅਤੇ ਬਾਦਲ ਕਿਸ ਹੱਦ ਤੱਕ ਮਿਲੇ ਹੋਏ ਹਨ। ਇਸ ਲਈ ਨਾ ਬਾਦਲ ਅਤੇ ਨਾ ਹੀ ਕਾਂਗਰਸੀ ਅਜਿਹੇ ਹਾਸੋਹੀਣੇ ਡਰਾਮੇ ਕਰਕੇ ਪੰਜਾਬ ਦੇ ਲੋਕਾਂ ਨੂੰ ਹੋਰ ਗੁੰਮਰਾਹ ਨਹੀਂ ਕਰ ਸਕਦੇ।
ਮਾਨ ਨੇ ਕਿਹਾ ਕਿ ਜੇਕਰ ਕੈਪਟਨ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਪਿਆਰੇ ਹੁੰਦੇ ਤਾਂ ਉਹ ਪੰਜਾਬ ਵਿਚ ਰੇਤ ਮਾਫ਼ੀਆ ਨੂੰ ਕੁਚਲਣ ਅਤੇ ਸੂਬੇ ਦਾ ਖਜਾਨਾ ਭਰਨ ਲਈ ਤੇਲੰਗਾਨਾ ਸਰਕਾਰ ਦੀ ਖਣਨ ਨੀਤੀ (ਮਾਈਨਿੰਗ ਪਾਲਿਸੀ) ਪੰਜਾਬ ਵਿੱਚ ਲਾਗੂ ਕਰਦੇ, ਉਨਾਂ ਕਿਹਾ ਕਿ 2022 ਵਿੱਚ ‘ਆਪ’ ਦੀ ਸਰਕਾਰ ਬਣਨ ਉੱਤੇ ਤੇਲੰਗਾਨਾ ਮਾਈਨਿੰਗ ਮਾਡਲ ਨੂੰ ਹੋਰ ਵੀ ਸਾਫ਼ ਸੁਥਰੇ ਤਰੀਕੇ ਨਾਲ ਲਾਗੂ ਕਰੇਗੀ। ਜਿਸ ਨਾਲ ਨਾ ਕੇਵਲ ਸੂਬੇ ਦਾ ਖ਼ਜ਼ਾਨਾ ਭਰੇਗਾ ਸਗੋਂ ਵੱਡੇ ਪੱਧਰ ਉੱਤੇ ਰੁਜ਼ਗਾਰ ਵੀ ਪੈਦਾ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

Most Popular

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

ਚਾਵਲਾ ਰੇਪ ਕਾਂਡ ; ਵਲਟੋਹਾ ਅਤੇ ਝਿੰਜਰ ਦੀ SIT ਸਾਹਮਣੇ ਪੇਸ਼ੀ ਅੱਜ

by Navjot
3 weeks ago
0

ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) ਅਮਰਜੀਤ ਸਿੰਘ ਚਾਵਲਾ ਰੇਪ ਕੇਸ ਵਿੱਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 