ਠੰਡੇ ਮੌਸਮ ਦੇ ਚੱਲਦਿਆਂ ਪੀਏਯੂ ਨੇ ਕਿਸਾਨਾਂ ਨੂੰ ਦਿੱਤੀ ਸਲਾਹ

Advertisement

ਚੰਡੀਗੜ੍ਹ : ਪੰਜਾਬ ਵਿੱਚ ਅਗਲੇ 24 ਘੰਟੇ ਵਿੱਚ ਬੱਦਲ ਛਾਏ ਰਹਿਣਗੇ, ਠੰਢੀਆਂ ਹਵਾਵਾਂ ਚੱਲਣਗੀਆਂ ਅਤੇ ਦਿਨ ਦਾ ਤਾਪਮਾਨ ਵੀ ਡਿੱਗੇਗਾ ਇਸ ਤੋਂ ਇਲਾਵਾ ਕਈ ਥਾਵਾਂ ਤੇ ਮੀਂਹ ਪੈਣ ਦੇ ਆਸਾਰ ਹਨ। ਸ਼ਨੀਵਾਰ ਰਾਤ ਤੋਂ ਐਤਵਾਰ ਸਵੇਰ ਤੱਕ ਕਾਫ਼ੀ ਧੁੰਦ ਪੈਣ ਦੀ ਚਿਤਾਵਨੀ ਹੈ। ਜਾਣਕਾਰੀ ਮੁਤਾਬਕ ਸੂਬੇ ਵਿੱਚ ਕਿਸਾਨਾਂ ਨੂੰ ਪੀਏਯੂ ਨੇ ਸਲਾਹ ਦਿੱਤੀ ਹੈ ਕਿ ਅਗਲੇ 24ਘੰਟੇ ਤੱਕ ਫ਼ਸਲਾਂ ਨੂੰ ਕਿਸੇ ਪ੍ਰਕਾਰ ਦਾ ਸਪਰੇਅ ਨਾ ਕੀਤਾ ਜਾਵੇ। ਪਿਛਲੇ ਦਿਨੀਂ ਪਿਆ ਮੀਂਹ ਨੇ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਠੰਢ ਵਧਾ ਦਿੱਤੀ l ਹੈ ਜਾਣਕਾਰੀ ਮੁਤਾਬਿਕ ਪੰਜਾਬ ਵਿੱਚ 7 ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦ ਦਸੰਬਰ ਦੀ ਸ਼ੁਰੂਆਤ ਵਿੱਚ 36 ਘੰਟਿਆਂ ਵਿੱਚ 17 ਐਮਐਮ ਮੀਂਹ ਰਿਕਾਰਡ ਕੀਤਾ ਗਿਆ ਹੈ ।