
ਨਵੀਂ ਦਿੱਲੀ, 14 ਦਸੰਬਰ – ਅੱਜ ਨਵੀਂ ਦਿੱਲੀ ਵਿਚ ਕਾਂਗਰਸ ਵਲੋਂ ਭਾਰਤ ਬਚਾਓ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਪਹੁੰਚੇ। ਇਸ ਦੌਰਾਨ ਦੇਸ਼ ਵਿਚ ਡਿੱਗ ਰਹੀ ਅਰਥ ਵਿਵਸਥਾ ਸਮੇਤ ਵੱਖ-ਵੱਖ ਮੁੱਦਿਆਂ ਤੇ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ ਗਿਆ।
ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ। ਉਹਨਾਂ ਕਿਹਾ ਕਿ ਮੋਦੀ ਸਰਕਾਰ ਸਮੇਂ ਮਹਿੰਗਾਈ ਸਿਖਰਾਂ ਉਤੇ ਪਹੁੰਚ ਚੁੱਕੀ ਹੈ ਤੇ ਪਿਆਜ ਹੁਣ 200 ਰੁ. ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਜਨਤਾ ਨੂੰ ਮਹਿੰਗਾਈ ਦੀ ਮਾਰ ਸਹਿਣੀ ਪੈ ਰਹੀ ਹੈ।





















