• Latest
  • Trending
ਭਾਰਤੀ ਸੈਨਾਵਾਂ ਦੀ ਵੀਰਤਾ ਦੀ ਬਾਤ ਪਾਉਂਦਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

ਭਾਰਤੀ ਸੈਨਾਵਾਂ ਦੀ ਵੀਰਤਾ ਦੀ ਬਾਤ ਪਾਉਂਦਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

7 years ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

5 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

28 minutes ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

2 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

4 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Sunday, November 15, 2026
No Result
View All Result
24 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਸੈਨਾਵਾਂ ਦੀ ਵੀਰਤਾ ਦੀ ਬਾਤ ਪਾਉਂਦਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

December 15, 2019
in ਖਬਰਾਂ, ਪੰਜਾਬ
ਭਾਰਤੀ ਸੈਨਾਵਾਂ ਦੀ ਵੀਰਤਾ ਦੀ ਬਾਤ ਪਾਉਂਦਾ ਮਿਲਟਰੀ ਲਿਟਰੇਚਰ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

*ਕਲੈਰੀਅਨ ਕਾਲ ਥੀਏਟਰ, ਸੰਵਾਦ ਪ੍ਰੋਗਰਾਮ ਤੇ ਮਿਲਟਰੀ ਆਰਟ ਤੇ ਪੇਂਟਿੰਗ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

*ਸਕੂਲੀ ਵਿਦਿਆਰਥੀਆਂ ਨੇ ਪੋਸਟ ਕਾਰਡਾਂ ਰਾਹੀਂ ਸ਼ਹੀਦ ਜਵਾਨਾਂ ਨੂੰ ਸਮਰਪਿਤ ਲਿਖੇ ਸੁਨੇਹੇ

ਚੰਡੀਗੜ੍ਹ, 15 ਦਸੰਬਰ:

ਭਾਰਤੀ ਫੌਜ ਦੇ ਵੱਖ ਵੱਖ ਪਹਿਲੂਆਂ ‘ਤੇ ਝਾਤ ਪਾਉਂਦਾ ‘ਮਿਲਟਰੀ ਲਿਟਰੇਚਰ ਫੈਸਟੀਵਲ-2019’ ਅੱਜ ਇੱਥੇ ਲੇਕ ਕਲੱਬ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ, ਜਿਸ ਦੌਰਾਨ ਹਜ਼ਾਰਾਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੇ ਫੌਜੀ ਸਾਹਿਤ ਅਤੇ ਤਜਰਬਿਆਂ ‘ਤੇ ਪੈਨਲ ਚਰਚਾ, ਬਹਾਦਰੀ ਪੁਰਸਕਾਰ ਜੇਤੂਆਂ ਵੱਲੋਂ ‘ਸੰਵਾਦ’, ਜਵਾਨਾਂ ਦੇ ਮਾਰਸ਼ਲ ਆਰਟ ਕਰਤੱਬਾਂ, ਮਿਲਟਰੀ ਸਬੰਧੀ ਪੇਂਟਿੰਗ ਤੇ ਹਥਿਆਰਾਂ ਦੀ ਨੁਮਾਇਸ਼ ਤੇ ਕਲੈਰੀਅਨ ਕਾਲ ਥੀਏਟਰ ਆਦਿ ਰਾਹੀਂ ਫੌਜ ਦੇ ਵੱਖ ਵੱਖ ਪੱਖਾਂ ‘ਤੇ ਜਾਣਕਾਰੀ ਹਾਸਲ ਕੀਤੀ।

ਮਿਲਟਰੀ ਲਿਟਰੇਚਰ ਫੈਸਟੀਵਲ ਵਿਖੇ ਭਾਰਤੀ ਫੌਜ ਵੱਲੋਂ ਜੰਗ ਦੇ ਮੈਦਾਨਾਂ ਵਿਚ ਜਿੱਤ ਹਾਸਲ ਕਰਨ ਤੇ ਇਨ੍ਹਾਂ ਜਿੱਤਾਂ ਪਿੱਛੇ ਸ਼ਹੀਦ ਜਵਾਨਾਂ ਤੇ ਅਫਸਰਾਂ ਦੀ ਦੇਣ, ਉਨ੍ਹਾਂ ਦੀ ਬਹਾਦਰੀ ਦੇ ਕਿੱਸਿਆਂ ਦੀ ਤਰਜ਼ਮਾਨੀ ਕਰਦੀ ‘ਮਿਲਟਰੀ ਆਰਟ ਤੇ ਪੇਂਟਿੰਗ’ ਨੁਮਾਇਸ਼ ਵਿਚ ਤਿੰਨੋਂ ਦਿਨ ਵੱਡੀ ਗਿਣਤੀ ਦਰਸ਼ਕਾਂ ਦੀ ਆਮਦ ਰਹੀ। ਇਸ ਮੌਕੇ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੋਸਟ ਕਾਰਡਾਂ ਤੇ ਪੇਂਟਿੰਗਜ਼ ਰਾਹੀਂ ਸ਼ਹੀਦ ਜਵਾਨਾਂ ਨੂੰ ਧੰਨਵਾਦੀ ਸੁਨੇਹਿਆਂ ਵਾਲੀਆਂ ਚਿੱਠੀਆਂ ਲਿਖੀਆਂ ਗਈਆਂ ਤੇ ਥਲ ਸੈਨਾ ਆਧਾਰਿਤ ਸੁੰਦਰ ਪੇਂਟਿੰਗਾਂ ਬਣਾਈਆਂ ਗਈਆਂ।

ਇਸ ਪ੍ਰਦਰਸ਼ਨੀ ਵਿਚ ਫੌਜੀ ਪਿਛੋਕੜ ਵਾਲੇ ਇੰਜਨੀਅਰ ਨਰਿੰਦਰਪਾਲ ਸਿੰਘ ਵੱਲੋਂ ਰੱੱਖੇ ਪੁਰਾਣੇ ਅਤੇ ਦੁਰਲਭ ਤਗਮੇ ਵੀ ਖਿੱਚ ਦਾ ਕੇਂਦਰ ਰਹੇ। ਇਸ ਮਿਲਟਰੀ ਮੇਲੇ ਦਾ ਖਾਸ ਪੱਖ ਕਲੈਰੀਅਨ ਕਾਲ ਥੀਏਟਰ ਤੇ ‘ਸੰਵਾਦ’ ਪ੍ਰੋਗਰਾਮ ਰਿਹਾ। ਕਲੈਰੀਅਨ ਕਾਲ ਥੀਏਟਰ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕੀ ਟੀਮ ਦੇ ਆਗੂ ਕਰਨਲ ਅਵੀਨੀਸ਼ ਸ਼ਰਮਾ ਨੇ ਦੱਸਿਆ ਕਿ ਇਸ ਥੀਏਟਰ ਦਾ ਮੁੱਖ ਮਕਸਦ ਅੱਜ ਦੀ ਨੌਜਵਾਨ ਪੀੜ੍ਹੀ  ਨੂੰ ਭਾਰਤੀ ਸੈਨਿਕਾਂ ਵੱਲੋਂ ਵੱੱਖ ਵੱਖ ਯੁੱੱਧਾਂ ਵਿਚ ਵਿਖਾਈ ਵੀਰਤਾ ਤੇ ਦੇਸ਼ ਲਈ ਕੀਤੀਆਂ ਕੁਰਬਾਨੀਆਂ ਤੋਂ ਜਾਣੂ ਕਰਾਉਣਾ ਤੇ ਉਨ੍ਹਾਂ ਨੂੰ ਸੈਨਾ ਵਿਚ ਆਉਣ ਲਈ ਪ੍ਰੇਰਿਤ ਕਰਨਾ ਹੈ, ਜਿਸ ਵਾਸਤੇ ਆਡੀਓ-ਵਿਜ਼ਿਊਅਲ ਤਕਨੀਕ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨੇ ਦਿਨ ਵੱਖ ਵੱਖ ਮਿਲਟਰੀ ਵਿਸ਼ਿਆਂ ਨਾਲ ਸਬੰਧਤ ਦਰਜਨਾਂ ਫਿਲਮਾਂ/ਦਸਤਾਵੇਜ਼ੀ ਫਿਲਮਾਂ ਦਿਖਾਈਆਂ ਗਈਆਂ ਹਨ ਤੇ ਸੈਨਾ ਦੇ ਅਫਸਰਾਂ ਵੱਲੋਂ ਦਰਸ਼ਕਾਂ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੁਝ ਫਿਲਮਾਂ ਬਾਹਰਲੇ ਦੇਸ਼ਾਂ ਜਿਵੇਂ ਅਮਰੀਕਾ ‘ਚੋਂ ਤਿਆਰ ਕਰਵਾਈਆਂ ਗਈਆਂ ਹਨ। ਅੱਜ ਤੀਜੇ ਦਿਨ ਇੰਡੀਅਨ ਮਿਲਟਰੀ ਅਕੈਡਮੀ ‘ਤੇ ਆਧਾਰਿਤ ਫਿਲਮ ਤੋਂ ਇਲਾਵਾ ‘ਮੈੱਨ ਆਫ ਆਨਰ’, ‘ਬੈਟਲ ਆਫ ਬਸੰਤਰ’ ਆਦਿ ਫਿਲਮਾਂ ਤੋਂ ਬਿਨਾਂ ਵੱੱਖ ਵੱਖ ਅਫਸਰਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ। ਇਸ ਦੌਰਾਨ ਖਾਸ ਮਹਿਮਾਨ ਲੈਫਟੀਨੈਂਟ ਜਨਰਲ ਅਨਿਲ ਪੁਰੀ ਸਨ, ਜਿਨ੍ਹਾਂ ਨੇ ਫਰਾਂਸ ਵਿਚ 1200 ਕਿਲੋਮੀਟਰ ਦੀ ਸਾਈਕਲ ਯਾਤਰਾ ਦਾ ਆਪਣਾ ਤਜਰਬਾ ਦਰਸ਼ਕਾਂ ਨਾਲ ਸਾਂਝਾ ਕੀਤਾ।

ਇਸ ਫੈਸਟੀਵਲ ਵਿਚ 2 ਸਿੱਖ ਰੈਂਜਮੈਂਟ ਦੀ ਇਨਫੈਂਟਰੀ ਯੂਨਿਟ ਵੱਲੋਂ ਨਾਇਬ ਸੂਬੇਦਾਰ ਸੁਰਿੰਦਰਪਾਲ ਸਿੰਘ ਤੇ ਗੁਰਦੀਪ ਸਿੰਘ ਦੀ ਅਗਵਾਈ ‘ਚ ਹਥਿਆਰਾਂ ਦੀ ਪ੍ਰਦਰਸ਼ਨੀ ਲਾਈ ਗਈ, ਜਿਸ ਵਿਚ 7.62 ਐਮਐਮ ਐਮਐਮਜੀ, 30ਐਮਐਮ ਏਜੀਅੈਲ 17, 7.62 ਐਮਐਮ ਏਕੇ47 ਤੋਂ ਲੈ ਕੇ 81ਐਮਐਮ ਮੋਰ ਈ 1 ਵਰਗੇ ਹਥਿਆਰ ਪ੍ਰਦਰਸ਼ਿਤ ਕੀਤੇ ਗਏ, ਜਿੱਥੇ ਦਰਸ਼ਕਾਂ ਨੇ ਇਨ੍ਹਾਂ ਹਥਿਆਰਾਂ ਦੇ ਤਕਨੀਕੀ ਪੱਖਾਂ ਤੇ ਮਾਰਕ ਸਮਰੱਥਾ ਬਾਰੇ ਜਾਣਕਾਰੀ ਹਾਸਲ ਕੀਤੀ।

ਇਸੇ ਤਰ੍ਹਾਂ ‘ਸੰਵਾਦ’ ਪ੍ਰੋਗਰਾਮ ਤਹਿਤ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਵੱਖ ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਲਗਭਗ 1800 ਵਿਦਿਆਰਥੀਆਂ ਨੂੰ ਵੱਖ ਵੱਖ ਪੁਰਸਕਾਰ ਜੇਤੂ ਅਫਸਰਾਂ ਨਾਲ ਰੂ-ਬ-ਰੂ ਹਣ ਦਾ ਮੌਕਾ ਮਿਲਿਆ, ਜਿਨ੍ਹਾਂ ਨੇ ਭਾਰਤੀ ਸੈਨਾ ਵਿਚ ਸੈਨਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਸਹੂਲਤਾਂ, ਉਨ੍ਹਾਂ ਦੇ ਤਜਰਬੇ ਤੇ ਹੋਰਾਂ ਮਿਲਟਰੀ ਵਿਸ਼ਿਆਂ ‘ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਤਿੰਨ ਦਿਨ ਚੱਲੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਫੌਜ ਦੀ ਬਹਾਦਰੀ, ਸਮਰਪਨ ਤੇ ਵੀਰਤਾ ਭਰੇ ਇਤਿਹਾਸ ਦੀ ਬਾਤ ਪਾਈ, ਉਥੇ ਜਵਾਨਾਂ ਦੇ ਮਾਰਸ਼ਲ ਆਰਟ ਕਰੱਤਬ ਤੇ ਵਿੰਟੇਜ ਕਾਰਾਂ ਤੇ ਮੋਟਰਸਾਈਕਲਾਂ ਦੀ ਨੁਮਾਇਸ਼ ਵੀ ਲੋਕਾਂ ‘ਚ ਚਰਚਾ ਦਾ ਵਿਸ਼ਾ ਰਹੇ। ਇਸ ਦੇ ਨਾਲ ਹੀ  ਪੰਜਾਬ ‘ਚੋਂ ਆਈਐਚਐਮ ਬਠਿੰਡਾ, ਵੇਰਕਾ, ਫੂਡ ਕਾਰਟ ਇੰਸਟੀਚਿਊਟ ਹੁਸ਼ਿਆਰਪੁਰ ਆਦਿ ਤੋਂ ਇਲਾਵਾ ਹਰਿਆÎਣਵੀ ਜਲੇਬੀ ਸਟਾਲ ਤੇ ਰਾਜਸਥਾਨੀ ਖਾਣੇ ਦੀ ਸਟਾਲ ਤੇ ਫਰੋਯੋ ‘ਤੇ ਲੋਕਾਂ ਨੇ ਲਜ਼ੀਜ਼ ਖਾਣੇ ਦਾ ਸਵਾਦ ਵੀ ਚੱਖਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 15, 2026
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਟੀਮ ਨਿਊਜ਼ੀਲੈਂਡ...

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

Most Popular

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
22 hours ago
0

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 