
ਨਵੀਂ ਦਿੱਲੀ/ਹੁਸ਼ਿਆਰਪੁਰ, 17 ਦਸੰਬਰ – ਹੁਸ਼ਿਆਰਪੁਰ ਦੇ ਪਿੰਡ ਫਤਿਹਪੁਰ ਨਾਲ ਸਬੰਧ ਰੱਖਣ ਵਾਲੇ ਫੌਜ ਦੇ ਜਵਾਨ ਸੁਖਵਿੰਦਰ ਸਿੰਘ ਦੇ ਪਰਿਵਾਰ ਉਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਉਸ ਦੇ ਸਰਹੱਦ ਉਤੇ ਸ਼ਹੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਸੈਨਾ ਵਲੋਂ ਰਾਜੌਰੀ ਵਿਖੇ ਜੰਗਬੰਦੀ ਦੀ ਉਲੰਘਣਾ ਕਰਕੇ ਗੋਲੀਬਾਰੀ ਕੀਤੀ ਗਈ ਜਿਸ ਵਿਚ ਸੁਖਵਿੰਦਰ ਸਿੰਘ ਸ਼ਹੀਦ ਹੋ ਗਿਆ। ਸੁਖਵਿੰਦਰ ਸਿੰਘ 2 ਸਾਲ ਪਹਿਲਾਂ ਹੀ ਫੌਜ ਵਿਚ ਭਰਤੀ ਹੋਇਆ ਸੀ।





















