
ਨਵੀਂ ਦਿੱਲੀ, 17 ਦਸੰਬਰ – ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਦਿੱਲੀ ਵਿਚ ਮੁੜ ਤੋਂ ਹਿੰਸਕ ਪ੍ਰਦਰਸ਼ਨ ਹੋਇਆ, ਜਿਸ ਉਤੇ ਕਾਬੂ ਪਾਉਣ ਲਈ ਪੁਲਿਸ ਨੂੰ ਅੱਥਰੂ ਗੈਸ ਦੇ ਗੋਲੇ ਵੀ ਛੱਡਣੇ ਪਏ।
ਦਿੱਲੀ ਦੇ ਜਾਫਰਾਬਾਦ ਇਲਾਕੇ ਵਿਚ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋਈ। ਪੁਲਿਸ ਨੇ ਇਹਨਾਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ।
ਇਸ ਦੌਰਾਨ ਖਬਰ ਹੈ ਕਿ ਪ੍ਰਦਰਸ਼ਨਕਾਰੀਆਂ ਵਲੋਂ ਕੁਝ ਸਰਕਾਰੀ ਵਾਹਨਾਂ ਨੂੰ ਨੁਕਸਾਨ ਵੀ ਪਹੁੰਚਾਇਆ ਗਿਆ।





















