ਚੰਡੀਗੜ੍ਹ, 17 ਦਸੰਬਰ ( ਵਿਸ਼ਵ ਵਾਰਤਾ )- ਪੰਜਾਬ ਸਮੇਤ ਉੱਤਰੀ ਰਾਜਾਂ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਪੰਜਾਬ ਵਿਚ ਬੀਤੇ ਦਿਨੀਂ ਦੋ ਦਿਨ ਹੋਈ ਬਾਰਿਸ ਤੋ ਬਾਅਦ ਤਾਪਮਾਨ ਕਾਫੀ ਡਿੱਗ ਗਿਆ ਹੈ। ਕੜਾਕੇ ਦੀ ਠੰਡ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਇਸ ਤੋਂ ਇਲਾਵਾ ਉੱਤਰੀ ਰਾਜਾਂ ਵਿਚ ਵੀ ਸੀਤ ਲਹਿਰ ਜਾਰੀ ਹੈ। ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਕਾਰਨ ਠੰਡ ਨੇ ਕਾਫੀ ਜੋਰ ਫੜਿਆ ਹੈ।
ਇਸ ਦੌਰਾਨ ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਵਿਚ ਧੁੰਦ ਕਾਰਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ।
ਅੱਜ ਚੰਡੀਗੜ ਦਾ ਘਟੋ ਘਟ ਤਾਪਮਾਨ 7 ਡਿਗਰੀ ਤੇ ਵੱਧ ਤੋਂ ਵੱਧ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।