• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

40 minutes ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

1 hour ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

2 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

3 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

4 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

5 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

5 hours ago
Hindi News
English News
Sunday, November 15, 2026
No Result
View All Result
28 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

December 17, 2019
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਰੂਪਨਗਰ ਤੇ ਬਨੂੜ ਵਿੱਚ ਉਦਯੋਗਿਕ ਜ਼ੋਨਾਂ ਦੇ ਵਿਕਾਸ ਲਈ ਮਾਸਟਰ ਪਲਾਨ ‘ਚ ਸੋਧ ਨੂੰ ਹਰੀ ਝੰਡੀ

ਘਣਤਾ ਅਤੇ ਐਫ.ਏ.ਆਰ ਨਾਲ ਸਬੰਧਤ ਮਸਲਿਆਂ ਨੂੰ ਘੋਖਣ ਲਈ ਕਮੇਟੀ ਗਠਿਤ
ਚੰਡੀਗੜ੍ਹ, 17 ਦਸੰਬਰ ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ‘ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ ਵਿੱਚ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ।
ਪੰਜਾਬ ਰੀਜਨਲ ਤੇ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ  ਇਸ ਦੀ 39ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ ਵਿੱਚ ਆਮ ਲੋਕਾਂ ਦੇ ਇਤਰਾਜ਼ ਅਤੇ ਸੁਝਾਅ ਮੰਗਣ ਲਈ ਜਨਤਕ ਨੋਟਿਸ ਜਾਰੀ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਬੰਨ ਮਾਜਰਾ, ਮੁਗਲ ਮਾਜਰੀ, ਭਾਗੋ ਮਾਜਰਾ, ਚਟੋਲੀ, ਮਥਰਾੜੀ, ਅਧਰੇੜਾ ਅਤੇ ਚਰਹੇੜੀ ਪਿੰਡਾਂ ‘ਤੇ ਅਧਾਰਿਤ ਉਦਯੋਗਿਕ ਜ਼ੋਨ ਦੇ ਵਿਕਾਸ ਲਈ ਰਾਹ ਪੱਧਰਾ ਹੋਵੇਗਾ।
ਇਸ ਤੋਂ ਪਹਿਲਾਂ ਰੂਪਨਗਰ ਨੇੜੇ ਪ੍ਰਸਤਾਵਿਤ ਸਨਅਤੀ ਜ਼ੋਨ ਬਾਰੇ ਪੇਸ਼ਕਾਰੀ ਦਿੰਦਿਆਂ ਟਾਊਨ ਤੇ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਕਵਿਤਾ ਮੋਹਨ ਸਿੰਘ ਨੇ ਬੋਰਡ ਦੇ ਮੈਂਬਰਾਂ ਨੂੰ ਜਾਣੂੰ ਕਰਵਾਇਆ ਕਿ ਇਸ ਖੇਤਰ ਵਿੱਚ ਕਈ ਉਦਯੋਗਿਕ ਯੂਨਿਟ ਪਹਿਲਾਂ ਹੀ ਮੌਜੂਦ ਹਨ ਅਤੇ ਆਪਣੇ ਯੂਨਿਟਾਂ ਦਾ ਵਿਸਥਾਰ ਕਰਨ ਲਈ ਕੁਝ ਮਸਲਿਆਂ ਦਾ ਸਾਹਮਣਾ ਕਰ ਰਹੇ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਬਨੂੜ ਮਾਸਟਰ ਪਲਾਨ ਵਿੱਚ ਉਦਯੋਗਿਕ ਜ਼ੋਨ ਨੂੰ ਪ੍ਰਵਾਨਗੀ ਦੇਣ ਵੀ ਫੈਸਲਾ ਲਿਆ ਗਿਆ ਜਿਸ ਨਾਲ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਦੇ ਨੇੜੇ ਹੋਣ ਕਰਕੇ ਇਸ ਖੇਤਰ ਵਿੱਚ ਉਦਯੋਗ ਦਾ ਸਰਬਪੱਖੀ ਵਿਕਾਸ ਹੋ ਸਕੇਗਾ।
ਇਕ ਹੋਰ ਫੈਸਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਰਿਹਾਇਸ਼ੀ ਜ਼ੋਨ ਵਿਕਸਤ ਕਰਨ ਲਈ ਕਪੂਰਥਲਾ ਮਾਸਟਰ ਪਲਾਨ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਜੋ ਰੇਲ ਕੋਚ ਫੈਕਟਰੀ ਦੇ ਸਾਹਮਣੇ ਮੌਜੂਦ ਸਾਰੀਆਂ ਮੌਜੂਦਾ ਰਿਹਾਇਸ਼ੀ ਕਲੋਨੀਆਂ ਦੀ ਵੀ ਵਿਵਸਥਾ ਕਰੇਗਾ।
ਇਸੇ ਦੌਰਾਨ ਮੁੱਖ ਮੰਤਰੀ ਨੇ ਹਾਊਸਿੰਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ, ਨਿਵੇਸ਼ ਪੰਜਾਬ ਦੇ ਸੀ.ਈ.ਓ.ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ‘ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਹੈ ਜੋ ਮਹਾਰਾਸ਼ਟਰ ਅਤੇ ਕਰਨਾਟਕਾ ਦੇ ਮੌਜੂਦਾ ਮਾਡਲਾਂ ਦੀ ਘੋਖ ਕਰਨ ਤੋਂ ਬਾਅਦ ਘਣਤਾ ਅਤੇ ਐਫ.ਏ.ਆਰ. (ਫਲੋਰ ਏਰੀਆ ਰੇਸ਼ੀਓ) ਨਾਲ ਸਬੰਧਤ ਮਸਲਿਆਂ ਨੂੰ ਵਿਚਾਰੇਗੀ ਤਾਂ ਕਿ ਰੀਅਲ ਅਸਟੇਟ ਸੈਕਟਰ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਕਮੇਟੀ ਮੌਜੂਦਾ ਉਦਯੋਗਿਕ ਯੂਨਿਟਾਂ ਦੇ ਵਿਸਥਾਰ ਨਾਲ ਸਬੰਧਤ ਮੁੱਦਿਆਂ ਨੂੰ ਵੀ ਘੋਖੇਗੀ ਅਤੇ ਹਾਲ ਹੀ ਵਿੱਚ ਹੋਏ ਪੰਜਾਬ ਨਿਵੇਸ਼ ਸੰਮੇਲਨ-2019 ਦੌਰਾਨ ਵੱਖ-ਵੱਖ ਉਦਯੋਗਪਤੀਆਂ ਵੱਲੋਂ ਕੀਤੀ ਮੰਗ ਦੇ ਮੱਦੇਨਜ਼ਰ ਸਨਅਤਾਂ ਨੂੰ ਸਸਤੀ ਜ਼ਮੀਨ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੇਗੀ।
ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਿੱਤ ਕਮਿਸ਼ਨਰ ਮਾਲ ਕੇ.ਬੀ.ਐਸ. ਸਿੱਧੂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਵੇਨੂੰ ਪ੍ਰਸਾਦ, ਪ੍ਰਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਸੀਮਾ ਜੈਨ ਤੋਂ ਇਲਾਵਾ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਗਲਾਡਾ ਦੇ ਮੁੱਖ ਪ੍ਰਸ਼ਾਸਕ ਪੀ.ਐਸ. ਗਿੱਲ ਅਤੇ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਬਖਤਾਵਰ ਸਿੰਘ ਵੀ ਹਾਜ਼ਰ ਸਨ।
———-

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

by Ranjit Singh
November 15, 2026
0

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ ਚੰਡੀਗੜ੍ਹ, 15 ਨਵੰਬਰ...

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

by Ranjit Singh
November 15, 2026
0

Entertainment: ਅਮਿਤਾਭ ਬੱਚਨ ਦੇ ਘਰ 'ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ ਚੰਡੀਗੜ੍ਹ, 15...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ

by Navjot
1 month ago
0

ਪੁਲਿਸ ਨੇ ਸਾਈਬਰ ਧੋਖਾਧੜੀ ਦੇ ਮੁਲਜ਼ਮ ਨੂੰ ਕੀਤਾ ਕਾਬੂ ਭੋਪਾਲ, 15 ਅਕਤੂਬਰ (ਵਿਸ਼ਵ ਵਾਰਤਾ) ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 