
•ਮੰਤਰੀ ਅਰੁਣਾ ਚੌਧਰੀ ਨੇ ਦਿੱਤੀ ਪ੍ਰਵਾਨਗੀ
15 ਜਨਵਰੀ, 2020 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਆਂਗਣਵਾੜੀ ਕੇਂਦਰਾਂ ਦਾ ਸਮਾਂ
• ਛੁੱਟੀਆਂ ਦੀ ਮਿਆਦ 25 ਦਸੰਬਰ, 2019 ਤੋਂ 5 ਜਨਵਰੀ, 2020 ਤੱਕ ਵਧਾਈ
ਚੰਡੀਗੜ•, 18 ਦਸੰਬਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ, ਜੋ ਪਹਿਲਾਂ 25 ਦਸੰਬਰ, 2019 ਤੋਂ 31 ਦਸੰਬਰ, 2019 ਤੱਕ ਤੈਅ ਕੀਤੀਆਂ ਗਈਆਂ ਸਨ, ਉਹ ਛੁੱਟੀਆਂ ਹੁਣ 5 ਜਨਵਰੀ, 2020 ਤੱਕ ਵਧਾ ਦਿੱਤੀਆਂ ਗਈਆਂ ਹਨ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਆਂਗਣਵਾੜੀ ਵਰਕਰ ਇਹ ਵੀ ਯਕੀਨੀ ਬਣਾਉਣਗੇ ਕਿ ਲਾਭਪਾਤਰੀਆਂ ਨੂੰ ਉਨ•ਾਂ ਦਾ ਰਾਸ਼ਨ ਦਾ ਹਿੱਸਾ ਹਫ਼ਤਾਵਾਰ ਅਧਾਰ ‘ਤੇ ਮਿਲੇ, ਜੋ ਉਨ•ਾਂ ਨੂੰ ਉਨ•ਾਂ ਦੇ ਘਰਾਂ ਤੇ ਸਰਕਲ ਸੁਪਰਵਾਈਜ਼ਰ ਤੱਕ ਪਹੁੰਚਾਇਆ ਜਾਵੇਗਾ ਅਤੇ ਸਬੰਧਤ ਬਲਾਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਇਸ ਨੂੰ ਯਕੀਨੀ ਬਣਾਏਗਾ।





















