ਚੰਡੀਗੜ੍ਹ : 118 ਦਿਨਾਂ ਤੋਂ ਪੱਕੇ-ਮੋਰਚੇ ਲਾ ਕੇ ਸੰਘਰਸ਼ ਕਰ ਰਹੇ ਅਤੇ ਵਾਰ-ਵਾਰ ਡਾਂਗਾਂ ਦਾ ਸੇਕ ਝੱਲ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਲਗਾਤਾਰ ਤੀਜੀ ਵਾਰ ਕੈਬਨਿਟ-ਮੀਟਿੰਗ ‘ਚ ਅਣਗ਼ੌਲ਼ਿਆ ਜਾਣ ‘ਤੇ ਪੰਜਾਬ ਭਰ ਦੇ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕਾਂ ‘ਚ ਗੁੱਸੇ ਦੀ ਲਹਿਰ ਫੈਲ ਗਈ ਹੈ। ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਆਗੂਆਂ ਸੁਖਵਿੰਦਰ ਢਿੱਲਵਾਂ, ਦੀਪਕ ਕੰਬੋਜ਼ , ਰਣਦੀਪ ਸੰਗਤਪੁਰਾ ਅਤੇ ਸੰਦੀਪ ਸਾਮਾ ਨੇ ਕਿਹਾ 14 ਦਸੰਬਰ ਨੂੰ ਡਿਪਟੀ-ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ, ਐਸਪੀ ਸ਼ਰਨਜੀਤ ਸਿੰਘ, ਡੀਐੱਸਪੀ ਸੱਤਪਾਲ ਸ਼ਰਮਾ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨਾਲ ਕੀਤੀ ਮੀਟਿੰਗ ਦੌਰਾਨ ਡਿਪਟੀ-ਕਮਿਸ਼ਨਰ ਵੱਲੋਂ ਫੋਨ ‘ਤੇ ਯੂਨੀਅਨ ਨੁਮਾਇੰਦਿਆਂ ਦੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਗੱਲ ਕਰਵਾਈ ਸੀ। ਸਿੱਖਿਆ ਮੰਤਰੀ ਅਤੇ ਉੱਚ ਸਿੱਖਿਆ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ 19 ਦਸੰਬਰ ਦੀ ਕੈਬਨਿਟ ਮੀਟਿੰਗ ‘ਚ ਬੇਰੁਜ਼ਗਾਰ ਬੀਐੱਡ ਅਤੇ ਈਟੀਟੀ ਅਧਿਆਪਕਾਂ ਦੀ ਮੰਗਾਂ ਦਾ ਏਜੰਡਾ ਹਰ-ਹੀਲੇ ਲਿਆਂਦਾ ਜਾਵੇਗਾ ਅਤੇ ਵਾਅਦੇ ਮੁਤਾਬਿਕ ਬੀਐੱਡ ਉਮੀਦਵਾਰਾਂ ਲਈ ਗ੍ਰੈਜੂਏਸ਼ਨ ‘ਚੋਂ 55 ਫੀਸਦੀ ਅੰਕਾਂ ਵਾਲੀ ਸ਼ਰਤ ਅਤੇ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਲਾਜ਼ਮੀ ਕੀਤੀ ਗ੍ਰੈਜੂਏਸ਼ਨ ਦੀ ਸ਼ਰਤ ਵਾਪਸ ਲੈ ਲਈ ਜਾਵੇਗੀ ਅਤੇ ਈ.ਟੀ.ਟੀ /ਬੀਐੱਡ ਦੀ ਨਵੀਂ ਭਰਤੀ ਬਾਰੇ ਵਿਚਾਰ ਹੋਵੇਗਾ। ਜਿਸ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ 15 ਦਸੰਬਰ ਕੀਤਾ ਜਾਣ ਵਾਲਾ ਸਿੱਖਿਆ-ਮੰਤਰੀ ਦੀ ਕੋਠੀ ਦਾ ਘਿਰਾਓ ਵਾਪਸ ਲੈ ਲਿਆ ਸੀ। ਪਰ ਹੁਣ ਤੀਜੀ ਕੈਬਨਿਟ-ਮੀਟਿੰਗ ‘ਚ ਅਣਗ਼ੌਲ਼ਿਆ ਹੋਣ ਕਾਰਨ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕਾਂ ‘ਚ ਗੁੱਸੇ ਦੀ ਲਹਿਰ-ਫੈਲ ਗਈ ਹੈ। ਅਧਿਆਪਕ ਭਰਤੀ ਸ਼ਰਤਾਂ ਦੀ ਸੋਧ ਲਈ ਡੀਪੀਆਈ-ਐਲੀਮੈਂਟਰੀ ਇੰਦਰਜੀਤ ਸਿੰਘ ਨੇ ਵੀ 13 ਦਸੰਬਰ ਨੂੰ ਮੋਹਾਲੀ ਬੁਲਾ ਕੇ ਵੀ ਭਰੋਸਾ ਦਿੱਤਾ ਸੀ। 2 ਅਤੇ 4 ਦਸੰਬਰ ਦੀਆਂ ਕੈਬਨਿਟ ਮੀਟਿੰਗਾਂ ਤੋਂ ਬਾਅਦ ਇਸ ਤੀਜੀ ਮੀਟਿੰਗ ‘ਚ ਵੀ ਸੁਣਵਾਈ ਨਾ ਹੋਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲਦਿਆਂ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ 25 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਪੰਜਾਬ ਭਰ ਦੀਆਂ ਕਿਸਾਨ,ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਜਿੱਥੇ ਰੁਜ਼ਗਾਰ ਦੇਣ ਤੋ ਭੱਜ ਰਹੀ ਹੈ, ਉਥੇ ਸਿੱਖਿਆ ਮੰਤਰੀ ਅਧਿਆਪਕਾਂ ਲਈ ਭੱਦੀ-ਸ਼ਬਦਾਵਲੀ ਵਰਤ ਕੇ ਗੈਰ-ਜਿੰਮੇਵਾਰ ਹੋਣ ਦਾ ਸਬੂਤ ਦੇ ਚੁੱਕੇ ਹਨ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...