
ਨਵੀਂ ਦਿੱਲੀ, 20 ਦਸੰਬਰ – ਉਨਾਵ ਰੇਪ ਮਾਮਲੇ ਵਿਚ ਅੱਜ ਅਦਾਲਤ ਨੇ ਦੋਸ਼ੀ ਕੁਲਦੀਪ ਸੇਂਗਰ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਦੱਸਣਯੋਗ ਹੈ ਕਿ ਭਾਜਪਾ ਤੋਂ ਬਰਖਾਸਤ ਕੀਤੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਕੁਝ ਦਿਨ ਪਹਿਲਾਂ ਕੋਰਟ ਨੇ ਉਨਾਬ ਬਲਾਤਕਾਰ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਸੀ।
ਅਦਾਲਤ ਨੇ ਕੁਲਦੀਪ ਸੇਂਗਰ ਨੂੰ ਉਮਰ ਕੈਦ ਦੀ ਸਜਾ ਦੇ ਨਾਲ-ਨਾਲ 25 ਲੱਖ ਰੁ. ਜੁਰਮਾਨਾ ਵੀ ਕੀਤਾ ਹੈ।





















