ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ
ਮਾਨਸਾ, 20 ਦਸੰਬਰ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਸਰਦ ਰੁੱਤ ਦਾ ਪ੍ਰਕੋਪ ਬਹੁਤ ਜ਼ਿਆਦਾ ਵਧਣ ਅਤੇ ਪੈ ਰਹੀ ਧੁੰਦ ਕਾਰਣ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਅੰਦਰ ਆਉਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲ (ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ) ਮਾਨਤਾ ਪ੍ਰਾਪਤ/ਏਡਿਡ/ਪ੍ਰਾਈਵੇਟ ਸਕੂਲਾਂ/ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਹੁਕਮ ਜਾਰੀ ਕੀਤਾ ਹੈ ਅਤੇ ਸਕੂਲ ਬੰਦ ਹੋਣ ਦਾ ਸਮਾਂ ਪਹਿਲਾਂ ਲਾਗੂ ਸ਼ਡਿਊਲ ਅਨੁਸਾਰ ਹੀ ਰਹੇਗਾ। ਇਹ ਹੁਕਮ 20 ਦਸੰਬਰ ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।