ਚੰਡੀਗੜ, 20 ਦਸੰਬਰ – ਸਾਬਕਾ ਐੱਸ ਜੀ ਪੀ ਸੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਦੀ ਬੀਤੇ ਦਿਨੀਂ ਹਾਲਤ ਬਹੁਤ ਨਾਜ਼ੁਕ ਹੋ ਗਈ ਸੀ ਜਿਸ ਕਾਰਨ ਉਨ੍ਹਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ, ਅੱਜ ਸ਼ਾਮ ਵੇਲੇ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ 21 ਦਸੰਬਰ ਨੂੰ ਮਾਲ ਟਾਊਨ ਐਕਸਟੈਂਸ਼ਨ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ ਦੁਪਹਿਰ ਬਾਅਦ 2 ਵਜੇ ਕੀਤਾ ਜਾਵੇਗਾ