• Latest
  • Trending
ਅਕਾਲੀ ਦਲ ਵੱਲੋਂ ਦਲਿਤ ਵਜ਼ੀਫਾ ਰਾਸ਼ੀ ਘੁਟਾਲੇ ਲਈ ਧਰਮਸੋਤ ਦੇ ਅਸਤੀਫੇ ਦੀ ਮੰਗ

ਅਕਾਲੀ ਦਲ ਵੱਲੋਂ ਦਲਿਤ ਵਜ਼ੀਫਾ ਰਾਸ਼ੀ ਘੁਟਾਲੇ ਲਈ ਧਰਮਸੋਤ ਦੇ ਅਸਤੀਫੇ ਦੀ ਮੰਗ

7 years ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

32 minutes ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

60 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

1 hour ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

3 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

5 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

6 hours ago
Hindi News
English News
Sunday, November 15, 2026
No Result
View All Result
29 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਵੱਲੋਂ ਦਲਿਤ ਵਜ਼ੀਫਾ ਰਾਸ਼ੀ ਘੁਟਾਲੇ ਲਈ ਧਰਮਸੋਤ ਦੇ ਅਸਤੀਫੇ ਦੀ ਮੰਗ

December 25, 2019
in English News, ਪੰਜਾਬ
ਅਕਾਲੀ ਦਲ ਵੱਲੋਂ ਦਲਿਤ ਵਜ਼ੀਫਾ ਰਾਸ਼ੀ ਘੁਟਾਲੇ ਲਈ ਧਰਮਸੋਤ ਦੇ ਅਸਤੀਫੇ ਦੀ ਮੰਗ

ਹੇਰਾਫੇਰੀ ‘ਚ ਮੰਤਰੀ ਸਮੇਤ ਸਾਰੇ ਰਸੂਖਵਾਨਾਂ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਨ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ

ਚੰਡੀਗੜ੍ਹ/25 ਦਸੰਬਰ:(ਹਰਮੇਲ ਸਿੰਘ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ‘ਚ ਘੁਟਾਲਾ ਕਰਨ ਲਈ ਪੰਜਾਬ ਦੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪਾਰਟੀ ਨੇ ਕਿਹਾ ਕਿ ਮੰਤਰੀ ਨੇ ਸਮਾਜ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਪ੍ਰਾਈਵੇਟ ਕਾਲਜਾਂ ਨੂੰ ਬੇਲੋੜਾ ਲਾਭ ਪਹੁੰਚਾਉਣ ਲਈ ਦਲਿਤ ਪੋਸਟ-ਮੈਟਰਿਕ ਵਜ਼ੀਫਾ ਰਾਸ਼ੀ ‘ਚ ਵੱਡੀ ਹੇਰਾਫੇਰੀ ਕੀਤੀ ਹੈ ਅਤੇ ਦਲਿਤਾਂ ਵਿਦਿਆਰਥੀਆਂ ਨੂੰ ਵਜ਼ੀਫਿਆਂ ਤੋਂ ਵਾਂਝੇ ਰੱਖਿਆ ਹੈ। ਪਾਰਟੀ ਨੇ ਇਸ ਮਾਮਲੇ ਦੀ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸ੍ਰੀ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੋਸਟ ਮੈਟਰਿਕ ਵਜ਼ੀਫਾ ਫੰਡਾਂ ਵਿਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਕੇਸ ਵਿਚ ਮੰਤਰੀ ਵੱਲੋਂ ਆਪਣੀ ਚਮੜੀ ਬਚਾਉਣ ਲਈ ਸਾਰੀ ਜ਼ਿੰਮੇਵਾਰੀ ਸਮਾਜ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਉੱਤੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਕਿਸਮ ਦੀਆਂ ਵੱਡੀਆਂ ਹੇਰਾਫੇਰੀਆਂ ਉੱਪਰਲਿਆਂ ਦੀ ਸ਼ਮੂਲੀਅਤ ਤੋਂ ਬਿਨਾਂ ਨਹੀਂ ਕੀਤੀਆਂ ਜਾ ਸਕਦੀਆਂ। ਉਹਨਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਦਾ ਪੈਸਾ ਚੋਰੀ ਕਰਨ ਵਰਗਾ ਘਿਨੌਣਾ ਅਪਰਾਧ ਕਰਨ ਲਈ ਧਰਮਸੋਤ ਖ਼ਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਘੁਟਾਲੇ ਨਾਲ ਜੁੜੀਆਂ ਸਾਰੀਆਂ ਕੜੀਆਂ ਦਾ ਪਰਦਾਫਾਸ਼ ਕਰਨ ਲਈ ਇਸ ਕੇਸ ਦੀ ਕੇਂਦਰੀ ਵਿਜੀਲੈਸ ਕਮਿਸ਼ਨ ਕੋਲੋਂ ਜਾਂਚ ਕਰਵਾਉਣੀ ਚਾਹੀਦੀ ਹੈ।

ਕੇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਦਲਿਤ ਪੋਸਟ ਮੈਟਰਿਕ ਵਜ਼ੀਫਾ ਰਾਸ਼ੀ ਦੇਣ ਸੰਬੰਧੀ ਵਰਤੀਆਂ ਗਈਆਂ ਬੇਨਿਯਮੀਆਂ ਦਾ ਪਿਟਾਰਾ ਖੁੱਲ੍ਹਣ ਮਗਰੋਂ ਸਮਾਜ ਭਲਾਈ ਵਿਭਾਗ ਦੇ ਇੱਕ ਡਿਪਟੀ ਡਾਇਰੈਕਟਰ ਨੂੰ ਮੁਅੱਤਲ ਕਰਕੇ ਇਸ ਮਾਮਲੇ ਨੂੰ ਰਫਾ-ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇੱਕ ਅਧਿਕਾਰੀ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਦੀ ਸ਼ਮੂਲੀਅਤ ਬਿਨਾਂ ਇੰਨੀ ਵੱਡੀ ਹੇਰਾਫੇਰੀ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਇਸ ਅਧਿਕਾਰੀ ਨੇ 72 ਕਰੋੜ ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ ਨਹੀਂ ਕੀਤੀ ਸੀ ਅਤੇ ਮਨਮਰਜ਼ੀ ਨਾਲ ਇਹਨਾਂ ਫੰਡਾਂ ਦੀ ਦੁਰਵਰਤੋਂ ਕਰਕੇ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਭਾਰੀ ਨੁਕਸਾਨ ਪਹੁੰਚਾਇਆ ਸੀ।

ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਪਿਛਲੇ ਇੱਕ ਸਾਲ ਤੋਂ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਨਾ ਦੇਣ ਦਾ ਮਾਮਲਾ ਉਠਾਉਂਦਾ ਆ ਰਿਹਾ ਹੈ, ਅਕਾਲੀ ਆਗੂ ਨੇ ਕਿਹਾ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਵਜ਼ੀਫਾ ਰਾਸ਼ੀ ਵਿਚ ਕੀਤੀ ਹੇਰਾਫੇਰੀ ਦਾ ਪੈਸਾ ਪ੍ਰਾਈਵੇਟ ਵਿਦਿਅਕ ਸੰਸਥਾਨਾਂ ਕੋਲੋਂ ਉਗਰਾਹੁਣ ਦੀ ਬਜਾਇ ਅਧਿਕਾਰੀਆਂ ਨੇ ਇਹਨਾਂ ਸੰਸਥਾਨਾਂ ਨਾਲ ਮਿਲ ਕੇ ਉਹਨਾਂ ਦੇ ਵਜ਼ੀਫਿਆਂ ਦੇ ਬਕਾਏ ਵੀ ਜਾਰੀ ਕਰ ਦਿੱਤੇ ਸਨ। ਉਹਨਾਂ ਦੱਸਿਆ ਕਿ ਕੁੱਝ ਸੰਸਥਾਨਾਂ ਨੂੰ ਫਾਇਦਾ ਪਹੁੰਚਾਉਣ ਲਈ ਵਿੱਤੀ ਵਿਭਾਗ ਦੀਆਂ ਆਡਿਟ ਰਿਪੋਰਟਾਂ ਨਾਲ ਵੀ ਛੇੜਛਾੜ ਕੀਤੀ ਗਈ ਸੀ ਅਤੇ ਦਲਿਤ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਦੇਣ ਵਾਸਤੇ ਬੇਲੋੜੀ ਉਡੀਕ ਕਰਵਾਈ ਗਈ ਸੀ। ਅਕਾਲੀ ਆਗੂ ਨੇ ਕਿਹਾ ਕਿ ਪੋਸਟ-ਮੈਟਰਿਕ ਵਜ਼ੀਫਾ ਰਾਸ਼ੀ ਜਾਰੀ ਕਰਨ ਵਿਚ ਕੀਤੀ ਦੇਰੀ ਸਦਕਾ ਲੱਖਾਂ ਹੀ ਦਲਿਤਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅਧਵਾਟੇ ਛੱਡਣੀ ਪੈ ਗਈ ਸੀ, ਕਿਉਂਕਿ ਉਹ ਅਗਲੀ ਪੜ੍ਹਾਈ ਲਈ ਕਾਲਜਾਂ ਵਿਚ ਦਾਖ਼ਲੇ ਨਹੀਂ ਲੈ ਪਾਏ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

by Ranjit Singh
November 15, 2026
0

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਰਾਜਸਥਾਨ ਦੇ...

Most Popular

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

by Ranjit Singh
3 weeks ago
0

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ - 146 ਖਿਡਾਰੀਆਂ 'ਤੇ ਲਾਈ ਜਾਵੇਗੀ ਬੋਲੀ ਨਵੀਂ ਦਿੱਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 