ਚੰਡੀਗੜ•, 31 ਦਸੰਬਰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਨਾਰੀ ਸ਼ਕਤੀ ਪੁਰਸਕਾਰ-2019 ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ। ਇਹ ਐਵਾਰਡ ਉਨ•ਾਂ ਨੂੰ ਦਿੱਤਾ ਜਾਂਦਾ ਹੈ, ਜਿਨ•ਾਂ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸਮਾਜ ਵਿੱਚ ਔਰਤਾਂ ਦੀ ਤਰੱਕੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 8 ਮਾਰਚ 2020 ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਭਗ 40 ਨਾਰੀ ਸ਼ਕਤੀ ਪੁਰਸਕਾਰ ਦਿੱਤੇ ਜਾਣਗੇ। ਬੁਲਾਰੇ ਨੇ ਐਵਾਰਡ ਲਈ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਵਿਅਕਤੀ, ਗਰੁੱਪ ਅਤੇ ਸੰਸਥਾਵਾਂ ਇਸ ਦੇ ਯੋਗ ਹਨ। ਵਿਅਕਤੀਗਤ ਬਿਨੈਕਾਰ ਘੱਟੋ-ਘੱਟ 25 ਸਾਲ ਦੀ ਉਮਰ ਪੂਰੀ ਕਰ ਚੁੱਕਿਆ ਹੋਵੇ। ਸੰਸਥਾਵਾਂ ਨੂੰ ਇਸ ਖੇਤਰ ਵਿੱਚ ਘੱਟੋ-ਘੱਟ 5 ਸਾਲ ਦਾ ਤਜ਼ਰਬਾ ਹੋਵੇ।
ਬੁਲਾਰੇ ਨੇ ਦੱਸਿਆ ਕਿ www.narishaktipuruskar.wcd.
ਬੁਲਾਰੇ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਲਈ ਲੋੜੀਂਦੇ ਦਸਤਾਵੇਜ਼ www.narishaktipuruskar.wcd.
—————–
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ
ਮਾਨ ਸਰਕਾਰ ਨੇ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ: ਬਾਜਵਾ ਚੰਡੀਗੜ, 23 ਅਪ੍ਰੈਲ (ਵਿਸ਼ਵ ਵਾਰਤਾ):- ਵਿਰੋਧੀ ਧਿਰ ਦੇ ਆਗੂ...