ਚੰਡੀਗੜ, 1 ਜਨਵਰੀ – ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਖਾਸ ਕਰਕੇ ਪੰਜਾਬ ਦੇ ਜਿਆਦਾਤਰ ਇਲਾਕਿਆਂ ਦਾ ਘੱਟੋ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ਹੇਠਾਂ ਚੱਲ ਰਿਹਾ ਹੈ। ਹਾਲਾਂਕਿ ਅੱਜ ਧੁੱਪ ਨਿਕਲਣ ਨਾਲ ਲੋਕਾਂ ਨੂੰ ਠੰਡ ਤੋਂ ਥੋੜੀ ਰਾਹਤ ਮਿਲੀ।
ਦੂਸਰੇ ਪਾਸੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਕੱਲ੍ਹ ਵੀਰਵਾਰ ਨੂੰ ਪੰਜਾਬ ਵਿਚ ਮੀਂਹ ਪੈ ਸਕਦਾ ਹੈ। ਮੀਂਹ ਨਾਲ ਧੁੰਦ ਜਰੂਰ ਵਧ ਸਕਦੀ ਹੈ, ਪਰ ਦਿਨ ਸਮੇਂ ਮੌਸਮ ਸਾਫ ਹੋ ਜਾਵੇਗਾ।