• Latest
  • Trending
ਮੁੱਖ ਮੰਤਰੀ ਵੱਲੋਂ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

9 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

59 minutes ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

1 hour ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

1 hour ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

3 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

3 hours ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

4 hours ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

4 hours ago
Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

October 27, 2017
in ਪੰਜਾਬ
ਮੁੱਖ ਮੰਤਰੀ ਵੱਲੋਂ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ
ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 3 ਦਸੰਬਰ, 2017 ਨੂੰ ਕੌਮਾਂਤਰੀ ਅਪੰਗਤਾ ਦਿਵਸ ਦੇ ਸੰਦਰਭ ਵਿੱਚ ਜਨਤਕ ਖੇਤਰ ‘ਚ ਅਪੰਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਸੂਬਾ ਭਰ ‘ਚ ਵਿਸ਼ੇਸ਼ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਅੱਜ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਲਈ ਸਰਕਾਰ ਦੇ ਪ੍ਰੋਗਰਾਮਾਂ ਦੀ ਲੜੀ ਵਿੱਚ 3 ਦਸੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਨਵੇਂ ਭਰਤੀ ਹੋਏ ਅਪੰਗ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਇਲਾਵਾ ਵੀਲ੍ਹਚੇਅਰ ਤੇ ਹੋਰ ਸਹਾਇਤਾ ਦਿੱਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਪੰਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਨੂੰ ਨਿਰਧਾਰਤ ਸਮੇਂ ‘ਚ ਪਹਿਲ ਦੇ ਆਧਾਰ ‘ਤੇ ਭਰਨ ਲਈ ਮੁੱਖ ਸਕੱਤਰ ਅਤੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਪੰਗ ਵਿਅਕਤੀਆਂ ਲਈ ਗਰੁੱਪ ਏ, ਬੀ, ਸੀ ਤੇ ਡੀ ਦੀਆਂ ਖਾਲੀ ਪਈਆਂ 899 ਦੀ ਅਸਾਮੀਆਂ ਦੀ ਸ਼ਨਾਖ਼ਤ ਕੀਤੀ ਗਈ ਹੈ। ਸਰਕਾਰ ਵੱਲੋਂ 272 ਅਪੰਗ ਵਿਅਕਤੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਜਦਕਿ ਬਾਕੀ ਅਸਾਮੀਆਂ ਮੁੱਖ ਮੰਤਰੀ ਦੇ ਹੁਕਮਾਂ ‘ਤੇ ਸ਼ੁਰੂ ਕੀਤੀ ਵਿਸ਼ੇਸ਼ ਭਰਤੀ ਮੁਹਿੰਮ ਰਾਹੀਂ ਭਰੀਆਂ ਜਾਣਗੀਆਂ।
ਅਪੰਗ ਵਿਅਕਤੀਆਂ ਦੀ ਭਲਾਈ ਇਕ ਹੋਰ ਉਪਰਾਲਾ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਅਪੰਗਤਾ ਸਰਟੀਫਿਕੇਟ ਵੀ ਛੇਤੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਨੁਮਾਨ ਮੁਤਾਬਕ ਪੰਜਾਬ ਵਿੱਚ ਲਗਪਗ 6 ਲੱਖ 54 ਹਜ਼ਾਰ ਅਪੰਗ ਵਿਅਕਤੀ ਹਨ ਜੋ ਸਾਲ 2011 ਦੀ ਮਰਦਮਸ਼ੁਮਾਰੀ ਅਨੁਸਾਰ ਸੂਬੇ ਦੀ 2.77 ਕਰੋੜ ਦੇ ਕੁੱਲ ਆਬਾਦੀ ਦਾ 2.35 ਫੀਸਦੀ ਬਣਦਾ ਹੈ। ਸੂਬਾ ਸਰਕਾਰ ਨੇ ਹੁਣ ਤੱਕ 3.82 ਲੱਖ ਅਪੰਗ ਸਰਟੀਫਿਕੇਟ ਜਾਰੀ ਕੀਤੇ ਹਨ ਜਿਨ੍ਹਾਂ ਵਿੱਚ ਸਾਲ 2016-17 ਦੌਰਾਨ ਜਾਰੀ ਕੀਤੇ 23,875 ਸਰਟੀਫਿਕੇਟ ਵੀ ਸ਼ਾਮਲ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਪੰਗ ਵਿਅਕਤੀਆਂ ਨੂੰ ਵੀਲ੍ਹਚੇਅਰ ਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।
ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਲਗਪਗ ਇਕ ਲੱਖ 60 ਹਜ਼ਾਰ ਅਪੰਗ ਵਿਅਕਤੀਆਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਵਿੱਚ ਸਫਰ ਲਈ ਭਾੜੇ ਵਿੱਚ 50 ਫੀਸਦੀ ਛੋਟ ਅਤੇ ਨੇਤਰਹੀਣਾਂ ਨੂੰ ਮੁਫਤ ਸਫਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਅਪੰਗ ਵਿਅਕਤੀਆਂ ਲਈ ਵਿਸ਼ੇਸ਼ ਸਕੂਲ ਚਲਾਏ ਜਾ ਰਹੇ ਹਨ ਜਿੱਥੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ 3428 ਅਪੰਗ ਬੱਚੇ ਅਤੇ 9ਵੀਂ ਤੋਂ 12ਵੀਂ ਤੱਕ 233 ਬੱਚੇ ਤਾਲੀਮ ਹਾਸਲ ਕਰ ਰਹੇ ਹਨ। ਇਨ੍ਹਾਂ ਬੱਚਿਆਂ ਨੂੰ ਸਿੱਖਿਆ ਵਿਭਾਗ ਵੱਲੋਂ 600 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ 12ਵੀਂ ਜਮਾਤ ਤੱਕ ਮੁਫ਼ਤ ਕਿਤਾਬਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਅਪੰਗ ਵਿਅਕਤੀਆਂ ਲਈ ਲੁਧਿਆਣਾ ਵਿਖੇ ਬਰੇਲ ਲਿੱਪੀ ਵਿੱਚ ਵਿਸ਼ੇਸ਼ ਪ੍ਰਿਟਿੰਗ ਮਸ਼ੀਨ ਅਤੇ ਰੁਜ਼ਗਾਰ ਐਕਸਚੇਂਜ ਵਰਗੇ ਉਪਰਾਲੇ ਵੀ ਸ਼ਾਮਲ ਹਨ। ਇਸ ਐਕਸਚੇਂਜ ਵਿੱਚ ਕੁੱਲ 776 ਬੇਰੁਜ਼ਗਾਰ ਅਪੰਗ ਰਜਿਸਟਰ ਹੋਏ ਹਨ ਜਦਕਿ ਬਰੇਲ ਪ੍ਰੈਸ ‘ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਤਾਬਕ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਬਰੇਲ ਲਿੱਪੀ ਵਿੱਚ ਕਿਤਾਬਾਂ ਮੁਫ਼ਤ ਛਾਪੀਆਂ ਜਾ ਰਹੀ ਹਨ।
ਇਸੇ ਤਰ੍ਹਾਂ 12ਵੀਂ ਤੱਕ ਦੇ ਅਪੰਗ ਵਿਅਕਤੀਆਂ ਨੂੰ 450 ਰੁਪਏ ਪ੍ਰਤੀ ਮਹੀਨਾ ਜਦਕਿ 12ਵੀਂ ਜਮਾਤ ਤੋਂ ਉਪਰ 600 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰ ਭੱਤਾ ਦਿੱਤਾ ਜਾ ਰਿਹਾ ਹੈ। ਅਪੰਗ (ਬਰਾਬਰ ਮੌਕੇ, ਅਧਿਕਾਰਾਂ ਦੀ ਰਾਖੀ ਅਤੇ ਪੂਰਨ ਸ਼ਮੂਲੀਅਤ) ਐਕਟ-1995 ਦੇ ਉਪਬੰਧ ਮੁਤਾਬਕ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਅਪੰਗ ਵਿਅਕਤੀਆਂ ਨੂੰ ਪਲਾਟਾਂ ਜਾਂ ਫਲੈਟ ਵਿੱਚ ਤਿੰਨ ਰਾਖਵਾਂਕਰਨ ਜਦਕਿ ਇਨ੍ਹਾਂ ਪਲਾਟਾਂ ਜਾਂ ਫਲੈਟਾਂ ਦੀ ਕੀਮਤ ਵਿੱਚ ਪੰਜ ਫੀਸਦੀ ਛੋਟ ਦਿੱਤੀ ਜਾਂਦੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਉਨ੍ਹਾਂ ਦੇ ਹਮਰੁਤਬਾ ਬਲੇਂਦਰ ਸ਼ਾਹ ਸੋਮਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 