ਨਵੀਂ ਦਿੱਲੀ, 13 ਫਰਵਰੀ – ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਭਾਰੀ ਵਾਧਾ ਕਰ ਦਿੱਤਾ। ਜਿਸ ਤੋਂ ਬਾਅਦ ਕਾਂਗਰਸ ਮੋਦੀ ਸਰਕਾਰ ਖਿਲਾਫ ਹਮਲਾਵਰ ਬਣ ਗਈ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ। ਰਾਹੁਲ ਗਾਂਧੀ ਨੇ ਭਾਜਪਾ ‘ਤੇ ਤਾਅਨੇ ਮਾਰਦੇ ਹੋਏ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਖਿਲਾਫ ਤੰਜ ਕਸਿਆ ਹੈ।
ਦਰਅਸਲ, ਰਾਹੁਲ ਗਾਂਧੀ ਨੇ ਸਮ੍ਰਿਤੀ ਈਰਾਨੀ ਦੀ ਇੱਕ ਪੁਰਾਣੀ ਫੋਟੋ ਟਵੀਟ ਕੀਤੀ ਹੈ, ਜਿਸ ਵਿੱਚ ਸਮਰਿਤੀ ਈਰਾਨੀ ਅਤੇ ਭਾਜਪਾ ਵਰਕਰ ਗੈਸ ਸਿਲੰਡਰਾਂ ਨਾਲ ਜ਼ਬਰਦਸਤ ਵਿਰੋਧ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਹ ਸਮ੍ਰਿਤੀ ਈਰਾਨੀ ਦੀ ਤਸਵੀਰ ਹੈ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸੀ।
ਰਾਹੁਲ ਗਾਂਧੀ ਨੇ ਟਵੀਟ ਕੀਤਾ, “ਮੈਂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 150 ਰੁਪਏ ਦੇ ਵਾਧੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਭਾਜਪਾ ਮੈਂਬਰਾਂ ਨਾਲ ਸਹਿਮਤ ਹਾਂ।” ਰਾਹੁਲ ਗਾਂਧੀ ਨੇ ਵੀ ਮੋਦੀ ਸਰਕਾਰ ਨੂੰ ਗੈਸ ਸਿਲੰਡਰ ਦੀ ਕੀਮਤ ਵਧਾਉਣ ਦੇ ਫੈਸਲੇ ਨੂੰ ਵਾਪਸ ਲੈਣ ਲਈ ਕਿਹਾ ਹੈ।