ਜਲੰਧਰ: 14 ਫਰਵਰੀ: ਦੇਸ਼ ਭਗਤ ਯਾਦਗਾਰ ਕਮੇਟੀ ਦੇ ਕਮੇਟੀ ਦੇ ਪ੍ਰਧਾਨ, ਅਤੇ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸੀਨੀਅਰ ਆਗੂ ਕਾਮਰੇਡ ਗੁਰਮੀਤ ਸਿੰਘ ਢੱਡਾ ਅੱਜ ਬਾਅਦ ਦੁਪਹਿਰ ਸਦੀਵੀ ਵਿਛੋੜਾ ਦੇ ਗਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ।
ਕਾਮਰੇਡ ਗੁਰਮੀਤ ਸਿੰਘ ਢੱਡਾ ਜੀ 84 ਵਰ੍ਹਿਆਂ ਦੇ ਸਨ। ਉਹ ਆਪਣੇ ਪਿਛੇ ਸੁਪਤਨੀ ਤੇ ਦੋ ਪੁੱਤਰ ਤੇ ਨੂੰਹਾਂ ਦਾ ਪਰਿਵਾਰ ਛੱਡ ਗਏ ਹਨ। ਕਾਮਰੇਡ ਢੱਡਾ ਜੀ ਨੇ ਆਪਣਾ ਰਾਜਸੀ ਜੀਵਨ ਅਧਿਆਪਕ ਦੇ ਤੌਰ ‘ਤੇ ਸ਼ੁਰੂ ਕੀਤਾ ਅਤੇ ਲੰਮਾ ਸਮਾਂ ਉਨ੍ਹਾਂ ਨੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਰਗਰਮ ਆਗੂ ਵਜੋਂ ਅਗਵਾਈ ਕੀਤੀ। ਮਿੱਠ ਬੋਲੜੇ ਸੁਭਾਅ ਦੇ ਢੱਡਾ ਜੀ ਆਪਣੇ ਸਾਥੀਆਂ, ਸਨੇਹੀਆਂ ਵਿਚ ਬਹੁਤ ਹਰਮਨ ਪਿਆਰੇ ਸਨ ਤੇ ਇਸ ਵੇਲੇ ਸੀ.ਪੀ.ਆਈ.ਐਮ. ਦੇ ਕੰਟਰੋਲ ਕਮਿਸ਼ਨ ਦੇ ਚੇਅਰਮੈਨ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਵੀ ਸਨ।
ਕਾਮਰੇਡ ਢੱਡਾ ਜੀ ਦੇ ਵਿਛੋੜੇ ਦੀ ਦੁਖਦਾਈ ਖ਼ਬਰ ਮਿਲਦਿਆਂ ਹੀ ਦੇਸ਼ ਭਗਤ ਯਾਦਗਾਰ ਹਾਲ ‘ਚ ਹਾਜ਼ਰ ਮੈਂਬਰਾਂ ਨੇ ਸ਼ੋਕ ਸਭਾ ਕਰਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜ਼ਲੀ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਵਿਛੋੜੇ ‘ਤੇ ਵੱਡੀ ਗਿਣਤੀ ਵਿੱਚ ਸਾਥੀ, ਸਨੇਹੀਆਂ ਦੇ ਸ਼ੋਕ ਸੁਨੇਹੇ ਆ ਰਹੇ ਹਨ।
ਜਥੇਦਾਰ ਗੁਰਿੰਦਰ ਸਿੰਘ ਬਾਜਵਾ ਵੱਲੋਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਦੇਣ ਤੇ ਧੰਨਵਾਦ
ਜਥੇਦਾਰ ਗੁਰਿੰਦਰ ਸਿੰਘ ਬਾਜਵਾ ਵੱਲੋਂ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਸਮਰਥਨ ਦੇਣ ਤੇ ਧੰਨਵਾਦ ਚੰਡੀਗੜ੍ਹ,29ਅਪ੍ਰੈਲ(ਵਿਸ਼ਵ...