• Latest
  • Trending
ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

7 years ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

2 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

2 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

2 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

February 17, 2020
in ਪੰਜਾਬ
ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਛੇਤੀ ਹੀ ਲਾਗੂ ਹੋਵੇਗੀ-ਕੇਂਦਰੀ ਰਾਜ ਮੰਤਰੀ

ਦੇਸ਼ ਭਰ ਵਿਚ ਲਗਾਏ ਜਾਣਗੇ 700 ਲੱਖ ਮੀਟਰਕ ਟਨ ਸਮਰੱਥਾ ਦੇ ਸਾਇਲੋ
ਕਣਕ ਦੀ ਖਰੀਦ ਲਈ ਕੀਤੀ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ
ਚੰਡੀਗੜ•/ਅੰਮ੍ਰਿਤਸਰ, 17 ਫਰਵਰੀ(ਵਿਸ਼ਵ ਵਾਰਤਾ) -‘ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿਚ ਵੱਡੇ ਪੱਧਰ ਉਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ ‘ਇਕ ਦੇਸ਼-ਇਕ ਰਾਸ਼ਨ ਕਾਰਡ’ ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ ਦਾ ਅਨਾਜ ਲੈ ਸਕੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਸ੍ਰੀ ਰਾਓ ਸਾਹਿਬ ਪਟੇਲ ਦਨਵੀ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਨਾਲ ਗੱਲਬਾਤ ਕਰਦੇ ਕੀਤਾ। ਸਥਾਨਕ ਹੋਟਲ ਵਿਚ ਕਣਕ ਦੀ ਖਰੀਦ ਸਬੰਧੀ ਫੂਡ ਸਪਲਾਈ, ਮਾਰਕਫੈਡ, ਪਨਸਪ, ਵੇਅਰ ਹਾਊਸ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸ੍ਰੀ ਰਾਓ ਨੇ ਦੱਸਿਆ ਕਿ ਉਕਤ ਯੋਜਨਾ ਨੂੰ ਲਾਗੂ ਕਰਨ ਲਈ ਦੇਸ਼ ਭਰ ਵਿਚ 12 ਕਲਟਰ ਬਣਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਕੁੱਝ ਦਿਨਾਂ ਵਿਚ ਇਸ ਉਤੇ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਕਿਹਾ ਇਹ ਕਾਰਡ ਬਣਨ ਨਾਲ ਦੇਸ਼ ਭਰ ਵਿਚ ਪ੍ਰਵਾਸ ਕਰਦੇ ਸਮੇਂ ਕਿਸੇ ਨੂੰ ਵੀ ਨਵੇਂ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ, ਬਲਕਿ ਉਹ ਕਾਰਡ ਹਰ ਥਾਂ ਚੱਲੇਗਾ।
ਕਣਕ ਦੀ ਖਰੀਦ ਬਾਰੇ  ਬੋਲਦੇ ਸ੍ਰੀ ਰਾਓ ਨੇ ਦੱਸਿਆ ਕਿ ਦੇਸ਼ ਭਰ ਵਿਚ 332 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਜਿਸ ਵਿਚੋਂ ਲਗਭਗ 129 ਲੱਖ ਮੀਟਰਕ ਟਨ ਕਣਕ ਪੰਜਾਬ ਤੋਂ ਹੁੰਦੀ ਹੈ। ਇਸੇ ਤਰਾਂ 416 ਲੱਖ ਮੀਟਰਕ ਟਨ ਝੋਨਾ ਦੇਸ਼ ਭਰ ਵਿਚੋਂ ਖਰੀਦ ਕੀਤਾ ਜਾਂਦਾ ਹੈ, ਜਿਸ ਵਿਚੋਂ 113 ਲੱਖ ਮੀਟਰਕ ਟਨ ਪੰਜਾਬ ਦਾ ਹਿੱਸਾ ਹੈ। ਉਨਾਂ ਕਿਹਾ ਕਿ ਇਸ ਵੇਲੇ ਕਣਕ ਦੀ ਖਰੀਦ ਚਾਲੂ ਹੋਣ ਵਾਲੀ ਹੈ ਅਤੇ ਅਸੀਂ ਕਣਕ ਦੀ ਖਰੀਦ ਅਤੇ ਭੰਡਾਰ ਬਾਬਤ ਪੰਜਾਬ ਦੇ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਹੈ। ਉਨਾਂ ਦੱਸਿਆ ਕਿ ਦੇਸ਼ ਭਰ ਵਿਚ ਕਣਕ ਦੇ ਭੰਡਾਰ ਲਈ 100 ਲੱਖ ਮੀਟਰਕ ਟਨ ਦੇ ਸਾਇਲੋ ਬਣ ਰਹ ਹਨ ਅਤੇ ਸਾਡਾ ਟੀਚਾ 700 ਲੱਖ ਮੀਟਰਕ ਟਨ ਦੇ ਸਾਇਲੋ ਬਨਾਉਣ ਦਾ ਹੈ। ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ 33.5 ਲੱਖ ਮੀਟਰਕ ਟਨ ਕਣਕ ਭੰਡਾਰ ਕਰਨ ਲਈ 92 ਸਥਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਇਨਾਂ ਉਤੇ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਵਿਚ 31 ਜਨਵਰੀ ਤੱਕ 96 ਲੱਖ ਮੀਟਰਕ ਟਨ ਕਣਦਾ ਭੰਡਾਰ ਸੀ, ਜਿਸ ਨੂੰ ਮਹਾਂਰਾਸ਼ਟਰ ਵਿਚ ਭੇਜਿਆ ਜਾ ਰਿਹਾ ਹੈ, ਤਾਂ ਜੋ ਨਵੀਂ ਖਰੀਦ ਤੱਕ ਭੰਡਾਰ ਖਾਲੀ ਕੀਤੇ ਜਾ ਸਕਣ। ਉਨਾਂ ਕਿਹਾ ਕਿ ਦੇਸ਼ ਕੋਲ ਅਨਾਜ ਦੀ ਕੋਈ ਸਮੱਸਿਆ ਨਹੀਂ ਹੈ, ਬਲਕਿ ਲੋੜ ਨਾਲੋਂ ਡੇਢ ਗੁਣਾ ਵੱਧ ਅਨਾਜ ਭੰਡਾਰ ਮੌਜੂਦ ਹਨ। ਸ੍ਰੀ ਰਾਓ ਨੇ ਦੱਸਿਆ ਕਿ ਸਰਕਾਰ ਦੇਸ਼ ਭਰ ਵਿਚ ਕਰੀਬ 79 ਕਰੋੜ ਲੋਕਾਂ ਨੂੰ 2 ਰੁਪਏ ਕਿਲੋ ਕਣਕ ਤੇ 3 ਰੁਪਏ ਕਿਲੋ ਚੌਲ ਜਨਤਕ ਵੰਡ ਪ੍ਰਣਾਲੀ ਰਾਹੀਂ ਦੇ ਰਹੀ ਹੈ ਅਤੇ ਹਰੇਕ ਰਾਜ ਕੋਲ ਇਸ ਦਾ ਵਾਧੂ ਸਟਾਕ ਦਿੱਤਾ ਜਾਂਦਾ ਹੈ। ਇਸ ਮੌਕੇ ਫੂਡ ਸਪਲਾਈ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਦੱਸ ਕੇ ਕਣਕ ਦੇ ਭੰਡਾਰ ਛੇਤੀ ਖਾਲੀ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਨਵੀਂ ਕਣਕ ਦੀ ਖਰੀਦ ਕੀਤੀ ਜਾ ਸਕੇ। ਡਾਇਰੈਕਟਰ ਖੁਰਾਕ ਸਪਲਾਈ ਸ੍ਰੀਮਤੀ ਅਨਿੰਦਤਾ ਮਿਤਰਾ ਨੇ ਪੰਜਾਬ ਵਿਚ ਜਨਤਕ ਵੰਡ ਪਣਾਲੀ ਬਾਬਤ ਵਿਸਥਾਰ ਵਿਚ ਦੱਸਿਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਪਨਸਪ ਦੇ ਐਮ ਡੀ. ਸ੍ਰੀ ਰਾਮਵੀਰ ਸਿੰਘ, ਵੇਅਰ ਹਾਊਸ ਦੇ ਏ. ਐਮ. ਡੀ. ਸ੍ਰੀ  ਜਸ਼ਨਜੀਤ ਸਿੰਘ, ਏ ਐਮ ਡੀ ਮਾਰਕਫੈਡ ਸ੍ਰੀ ਰਾਹੁਲ ਗੁਪਤਾ, ਐਫ ਸੀ ਆਈ ਦੇ ਖੇਤਰੀ ਮੈਨੇਜਰ ਸ੍ਰੀ ਰਾਹੁਲ ਚੰਦਨ, ਡੀ ਐਫ ਐਸ ਸੀ ਲਖਵਿੰਦਰ ਸਿੰਘ, ਡੀ ਐਫ ਐਸ ਸੀ ਜਸਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਹੋਟਲ ਵਿਚ ਭਾਜਪਾ ਦੇ ਸੰਸਦ ਮੈਂਬਰ ਸ੍ਰੀ ਸ਼ਵੇਤ ਮਲਿਕ ਵੀ ਸ੍ਰੀ ਰਾਓ ਸਾਹਿਬ ਪਟੇਲ ਦਨਵੀ ਨੂੰ ਮਿਲੇ ਅਤੇ ਅੰਮ੍ਰਿਤਸਰ ਪੁੱਜਣ ਉਤੇ ਸਵਾਗਤ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

Most Popular

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

by Navjot
2 hours ago
0

  ਮਾਊਂਟ ਮੌਂਗਾਨੁਈ, 15 ਨਵੰਬਰ (ਵਿਸ਼ਵ ਵਾਰਤਾ) ਐਤਵਾਰ ਨੂੰ 'ਬੇ ਓਵਲ' (Bay Oval) ਵਿਖੇ ਖੇਡੇ ਗਏ ਪੰਜਵੇਂ ਅਤੇ ਆਖਰੀ ਵਨਡੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 