
ਚੰਡੀਗੜ੍ਹ, 20 ਫਰਵਰੀ – ਸਾਡੇ ਦੇਸ਼ ਵਿਚ ਰੋਜ਼ਾਨਾਂ ਸੈਂਕੜੇ ਲੋਕ ਸੜਕ ਹਾਦਸਿਆਂ ਵਿਚ ਮਾਰੇ ਜਾਂਦੇ ਹਨ, ਜਦਕਿ ਕਈ ਲੋਕ ਗੰਭੀਰ ਰੂਪ ਵਿਚ ਫੱਟੜ ਹੋ ਜਾਂਦੇ ਹਨ।
ਇਸੇ ਤਰ੍ਹਾਂ ਅੱਜ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇਅ ਉਤੇ ਸਾਂਬਾ ਜ਼ਿਲ੍ਹੇ ਵਿਚ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਹੋ ਗਈ।
ਮ੍ਰਿਤਕ ਆਲਟੋ ਕਾਰ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਜੰਮੂ ਜਾ ਰਹੇ ਸਨ ਕਿ ਰਸਤੇ ਵਿਚ ਉਹਨਾਂ ਦੀ ਕਾਰ ਇੱਕ ਟਰੱਕ ਨਾਲ ਪਿੱਛਲੇ ਪਾਸਿਉਂ ਜਾ ਟਕਰਾਈ। ਟੱਕਰ ਇੰਨੀ ਜਬਰਦਸਤ ਸੀ ਕਿ ਆਲਟੋ ਵਿਚ ਸਵਾਰ 5 ਲੋਕਾਂ ਦੀ ਮੌਤ ਹੋ ਗਈ।





















