ਹਰਪਾਲ ਚੀਮਾ ਦੀ ਮੰਗ ‘ਤੇ ਮੁੱਖ ਮੰਤਰੀ ਨੇ ਦਿੱਤਾ ਭਰੋਸਾ
ਅਨਵਰ ਮਸੀਹ ਡਰੱਗ ਕੇਸ ‘ਚ ਮਜੀਠੀਆ ਦੀ ਭੂਮਿਕਾ ਦੀ ਜਾਂਚ ਕਰਵਾਏਗੀ ਸਰਕਾਰ
ਚੰਡੀਗੜ੍ਹ, 20 ਫਰਵਰੀ 2020
ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਅੰਮ੍ਰਿਤਸਰ ਦੇ ਚਰਚਿਤ ਬਹੁ ਕਰੋੜੀ ਡਰੱਗ ਕੇਸ ‘ਚ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਜਾਂਚ ਬਾਰੇ ਉਠਾਈ ਗਈ ਮੰਗ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੜ੍ਹਾ ਹੋ ਕੇ ਜਵਾਬ ਦੇਣਾ ਪਿਆ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਆਗੂ ਅਨਵਰ ਮਸੀਹ ਅਤੇ ਇਕ ਕੌਂਸਲਰ ਨਾਲ ਜੁੜੇ ਇਸ ਵੱਡੇ ਨਸ਼ਾ ਤਸਕਰ ਮਾਮਲੇ ਦੀਆਂ ਤਾਰਾਂ ਵੱਡੇ ਸਿਆਸੀ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਸਦਨ ਨੂੰ ਭਰੋਸਾ ਦੇਣਗੇ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਭੂਮਿਕਾ ਦੀ ਵੀ ਜਾਂਚ ਪੰਜਾਬ ਸਰਕਾਰ ਕਰਵਾਏਗੀ? ਜਿਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ ‘ਤੇ ਇਸ ਡਰੱਗ ਕੇਸ ਦੀ ਬਰੀਕੀ ਨਾਲ ਜਾਂਚ ਕਰਾਉਣਗੇ।
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















