
ਮਲੇਰਕੋਟਲਾ, 29 ਅਕਤੂਬਰ – ਮਲੇਰਕੋਟਲਾ ਵਿਖੇ ਅੱਜ ਇੱਕ ਅਧਿਆਪਕ ਹਰਕੀਰਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ| ਹਰਕੀਰਤ ਸਿੰਘ ਉਤੇ ਉਸ ਸਮੇਂ ਗੋਲੀਆਂ ਚਲਾਈਆਂ ਗਈਆਂ ਜਦੋਂ ਉਹ ਪਿੰਡ ਬੁਰਜ ਵਿਖੇ ਸਕੂਲ ਵਿਚ ਡਿਊਟੀ ਉਤੇ ਜਾ ਰਹੇ ਸਨ ਕਿ ਰਸਤੇ ਵਿਚ ਹਮਲਾਵਰਾਂ ਨੇ ਉਨ੍ਹਾਂ ਉਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ|
ਅਧਿਆਪਕ ਹਰਕੀਰਤ ਸਿੰਘ ਦਾ ਸਬੰਧ ਅਕਾਲੀ ਦਲ ਨਾਲ ਦੱਸਿਆ ਜਾ ਰਿਹਾ ਹੈ ਅਤੇ ਉਹ ਸੰਗਰੂਰ ਵਿਖੇ ਅਕਾਲੀ ਦਲ ਦੀ ਸਰਪੰਚ ਮਨਪ੍ਰੀਤ ਕੌਰ ਦੇ ਪਤੀ ਸਨ| ਇਸ ਦੌਰਾਨ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ|
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...






















