• Latest
  • Trending
ਕੈਪਟਨ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤਾ ਅਹਿਮ ਉਪਰਾਲਾ-ਪਰਨੀਤ ਕੌਰ

ਕੈਪਟਨ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤਾ ਅਹਿਮ ਉਪਰਾਲਾ-ਪਰਨੀਤ ਕੌਰ

7 years ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

1 minute ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

15 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

35 minutes ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

1 hour ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

4 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

4 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

4 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

4 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

5 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤਾ ਅਹਿਮ ਉਪਰਾਲਾ-ਪਰਨੀਤ ਕੌਰ

February 22, 2020
in ਪੰਜਾਬ
ਕੈਪਟਨ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤਾ ਅਹਿਮ ਉਪਰਾਲਾ-ਪਰਨੀਤ ਕੌਰ

‘ਪਟਿਆਲਾ ਹੈਰੀਟੇਜ ਫੈਸਟੀਵਲ-2020’
ਪਰਨੀਤ ਕੌਰ ਵੱਲੋਂ ਪਟਿਆਲਾ ਵਿਰਾਸਤੀ ਉਤਸਵ ਦਾ ਪਵਿੱਤਰ ਜੋਤ ਜਗਾ ਕੇ ਆਗ਼ਾਜ਼
-ਪਟਿਆਲਾ ਦੇ ਇਤਿਹਾਸ ਨੂੰ ਦਰਸਾਉਂਦੀ ਡਾਕੂਮੈਂਟਰੀ ਦੀ ਵਿਲੱਖਣ ਪੇਸ਼ਕਾਰੀ
-ਕੈਪਟਨ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤਾ ਅਹਿਮ ਉਪਰਾਲਾ-ਪਰਨੀਤ ਕੌਰ
-ਰਣਇੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਖੇਡਾਂ ਤੇ ਆਪਣੀ ਅਮੀਰ ਵਿਰਾਸਤ ਨਾਲ ਜੁੜਨ ਦਾ ਸੱਦਾ
-ਸਰਕਾਰ ਨੇ ਰਾਈਫ਼ਲ ਸ਼ੂਟਿੰਗ ਲਈ ਸੁਖਾਵਾਂ ਮਾਹੌਲ ਸਿਰਜਿਆ ਮਾਪੇ ਆਪਣੇ ਬੱਚਿਆਂ ਨੂੰ ਸ਼ੂਟਿੰਗ ਖੇਡ ‘ਚ ਲਗਾਉਣ-ਰਣਇੰਦਰ ਸਿੰਘ
-ਖ਼ੂਬਸੂਰਤ ਰੌਸ਼ਨੀਆਂ ਨਾਲ ਸਜੇ ਵਿਰਾਸਤੀ ਕਿਲਾ ਮੁਬਾਰਕ ਨੇ ਕੀਤਾ ਦਰਸ਼ਕਾਂ ਦਾ ਸਵਾਗਤ
-‘ਪਟਿਆਲਾ ਹੈਰੀਟੇਜ਼ ਉਤਸਵ-2020’ ਨੂੰ ਲੈ ਕੇ ਪਟਿਆਲਵੀਆਂ ‘ਚ ਭਾਰੀ ਉਤਸ਼ਾਹ
ਪਟਿਆਲਾ, 22 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਵਿਰਾਸਤੀ ਉਤਸਵਾਂ ਦੀ ਲੜੀ ਹੇਠ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ਼ ਫੈਸਟੀਵਲ-2020 ਦਾ ਆਗ਼ਾਜ਼ ਅੱਜ ਇੱਥੇ ਸ਼ਾਨ-ਓ-ਸ਼ੌਕਤ ਨਾਲ ਖ਼ੂਬਸੂਰਤ ਰੌਸ਼ਨੀਆਂ ਨਾਲ ਸਜੇ ਪਟਿਆਲਾ ਦੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਹੋ ਗਿਆ।
ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਹੋਰ ਮਹਿਮਾਨਾਂ ਦੇ ਨਾਲ ਪਹਿਲਾਂ ਪਟਿਆਲਾ ਦੇ ਮੋਢੀ ਬਾਬਾ ਆਲਾ ਸਿੰਘ ਦੀ ਗੱਦੀ ਮੂਹਰੇ ਨਤਮਸਤਕ ਹੋਏ ਅਤੇ ਪਟਿਆਲਾ ਤੇ ਪੰਜਾਬ ਵਾਸੀਆਂ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਬਾਅਦ ‘ਚ ਉਨ੍ਹਾਂ ਨੇ ਕਿਲਾ ਮੁਬਾਰਕ ਦੇ ਬੁਰਜ ਬਾਬਾ ਆਲਾ ਸਿੰਘ ਵਿਖੇ ਢਾਈ ਦਹਾਕੇ ਤੋਂ ਵੀ ਵਧ ਸਮੇਂ ਤੋਂ ਜਗਦੀ ਆ ਰਹੀ ਜੋਤ ਤੋਂ ਅੱਗੇ ਦੀਪ ਜਗਾ ਕੇ ਪਟਿਆਲਾ ਵਿਰਾਸਤੀ ਉਤਸਵ ਦਾ ਉਦਘਾਟਨ ਕੀਤਾ। ਇਸ ਦੌਰਾਨ ਜਿੱਥੇ ਬਿਗਲ ਦੀ ਗੂੰਜ ਅਤੇ ਸ਼ਹਿਨਾਈ ਦੀਆਂ ਮਧੁਰ ਧੁੰਨਾਂ ਨੇ ਸ਼ਾਨਦਾਰ ਮਾਹੌਲ ਸਿਰਜਿਆ ਉਥੇ ਹੀ ਕਿਲੇ ਨੇੜਲੇ ਮੰਦਰਾਂ ਦੀਆਂ ਘੰਟੀਆਂ ਅਤੇ ਕਿਲੇ ‘ਚ ਰਹਿੰਦੇ ਪੰਛੀਆਂ ਦੀ ਚਹਿ-ਚਹਾਟ ਨੇ ਵੱਖਰਾ ਰੰਗ ਬੰਨ੍ਹਿਆਂ ਹੋਇਆ ਸੀ।
ਪੰਜਾਬ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਉਤਸਵ ਦੇ ਆਗ਼ਾਜ਼ ਮੌਕੇ ਕਿਲਾ ਮੁਬਾਰਕ ਦੇ ਖੁੱਲ੍ਹੇ ਵਿਹੜੇ ‘ਚ ਦਰਬਾਰ ਹਾਲ ਦੇ ਸਾਹਮਣੇ ‘ਪਟਿਆਲਾ ਦੇ ਇਤਿਹਾਸ’ ਬਾਰੇ ਪ੍ਰਸਿੱਧ ਨਿਰਦੇਸ਼ਕ ਸ੍ਰੀ ਹਰਬਖ਼ਸ਼ ਸਿੰਘ ਲਾਟਾ ਵੱਲੋਂ ਨਿਰਦੇਸ਼ਤ ਡਾਕੂਮੈਂਟਰੀ ਦੀ ਸ਼ਾਨਦਾਰ ਪੇਸ਼ਕਾਰੀ ਦਾ ਦਰਸ਼ਕਾਂ ਨੇ ਆਨੰਦ ਮਾਣਿਆਂ।
ਮੈਂਬਰ ਪਾਰਲੀਮੈਂਟ ਸ੍ਰੀਮਤੀ ਪਰਨੀਤ ਕੌਰ ਨੇ ਇਹ ਵਿਰਾਸਤੀ ਉਤਸਵ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦਿਆਂ ਜਿੱਥੇ ਪਟਿਆਲਾ ਹੈਰੀਟੇਜ ਉਤਸਵ ਨੂੰ ਪਟਿਆਲਾਵੀਆਂ ਦੇ ਨਾਮ ਕੀਤਾ ਉਥੇ ਹੀ ਉਨ੍ਹਾਂ ਨੇ ਸਭ ਨੂੰ ਇੱਥੇ ਆ ਕੇ ਇਸ ਦਾ ਆਨੰਦ ਮਾਣਨ ਦਾ ਖੁੱਲ੍ਹਾ ਸੱਦਾ ਵੀ ਦਿੱਤਾ।
ਸ੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਰਾਸਤੀ ਉਤਸਵ ਨੂੰ ਕਰਵਾਉਣ ਦਾ ਮਕਸਦ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵੱਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾ ਮਨਾਇਆ ਅਤੇ ਇਸ ਦੌਰਾਨ ਵਿਸ਼ਵ ਦੇ 64 ਦੇਸ਼ਾਂ ਦੇ ਰਾਜਦੂਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ। ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਸ਼ਹਿਰ ਨੂੰ ਪੀਣ ਵਾਲੇ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਸਮੇਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਵੀ ਜਾਣੂ ਕਰਵਾਇਆ।
ਇਸ ਮੌਕੇ ਨੈਸ਼ਨਲ ਰਾਇਫ਼ਲ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਤੇ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਦੇ ਮੀਤ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ੍ਰੀਮਤੀ ਪਰਨੀਤ ਕੌਰ ਦੇ ਸਪੁੱਤਰ ਯੁਵਰਾਜ ਰਣਇੰਦਰ ਸਿੰਘ ਨੇ ਖੇਡਾਂ ਦੇ ਆਪਣੇ ਸਫ਼ਰ ਦੇ ਤਜ਼ਰਬੇ ਸਾਂਝੇ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੁੜਨ ਦਾ ਸੱਦਾ ਦਿੱਤਾ।
ਸ. ਰਣਇੰਦਰ ਸਿੰਘ ਨੇ ਟੋਕੀਓ ਉਲੰਪਿਕ ‘ਚ ਭਾਰਤੀ ਸ਼ੂਟਰਾਂ ਵੱਲੋਂ ਚੰਗਾ ਪ੍ਰਦਰਸ਼ਨ ਕੀਤੇ ਜਾਣ ਦੀ ਕਾਮਨਾ ਕਰਦਿਆਂ ਰਾਈਫ਼ਲ ਸ਼ੂਟਿੰਗ ‘ਚ ਭਾਰਤ ਦੇ ਖਿਡਾਰੀਆਂ ਦੀਆਂ ਉਪਲਬਧੀਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਟੋਕੀਓ ਉਲੰਪਿਕ ‘ਚ 15 ਖਿਡਾਰੀ ਜਾਣਗੇ, ਜਿਨ੍ਹਾਂ ‘ਚੋਂ 10 ਖਿਡਾਰੀ 16 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਦੇਸ਼ ‘ਚ 1 ਕਰੋੜ 10 ਲੱਖ ਬੱਚੇ ਏਅਰ ਪਿਸਟਲ ਨਾਲ ਨਿਸ਼ਾਨੇਬਾਜ਼ੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ੂਟਿੰਗ ਲਈ ਬੱਚਿਆਂ ਨੂੰ ਅੱਗੇ ਲਿਆਉਣ ਲਈ ਵਾਤਾਵਰਣ ਬਣਾਇਆ ਹੈ ਅਤੇ ਚੰਡੀਗੜ੍ਹ ‘ਚ ਵਿਸ਼ਵ ਪੱਧਰੀ ਸ਼ੂਟਿੰਗ ਰੇਂਜ ਦੀ ਸਥਾਪਨਾ ਕੀਤੀ ਜਾ ਰਹੀ ਹੈ ਜਿਸ ਲਈ ਮਾਪਿਆਂ ਨੂੰ ਆਪਣੇ ਬੱਚੇ ਸ਼ੂਟਿੰਗ ਖੇਡ ‘ਚ ਲਗਾਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪਟਿਆਲਾ ਦੇ ਜੰਮਪਲ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪਟਿਆਲਾ ਨੂੰ ਦੁਨੀਆਂ ਦੇ ਵਿਰਾਸਤੀ ਸੈਰਗਾਹ ਦੇ ਨਕਸ਼ੇ ‘ਤੇ ਉਭਾਰਨ ਲਈ ਇਹ ਮੇਲੇ ਕਰਵਾਉਣੇ ਸ਼ੁਰੂ ਕੀਤੇ ਗਏ ਪਟਿਆਲਾ ਹੈਰੀਟੇਜ਼ ਫੈਸਟੀਵਲ ਅਤੇ ਪਟਿਆਲਾ ਦੇ ਇਤਿਹਾਸ ‘ਤੇ ਚਾਨਣਾ ਪਾਉਂਦਿਆਂ ਪਟਿਆਲਾ ਰਿਆਸਤ ਦੀ ਬੀਬਾ ਸਾਹਿਬ ਕੌਰ ਦੀ ਬਹਾਦਰੀ ਅਤੇ ਪਟਿਆਲਾ ਦੇ ਕਿਲਾ ਮੁਬਾਰਕ ਦੀ ਵਿਲੱਖਣਤਾ ਬਾਰੇ ਪ੍ਰਸਿੱਧ ਆਰਕੀਟੈਕਟ ਕ੍ਰਿਸਟਨ ਬਰਨਡ ਵਲੋਂ ਕਹੇ ਸ਼ਬਦਾਂ ਨੂੰ ਸਾਂਝਾ ਕੀਤਾ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ, ਸ. ਰਣਇੰਦਰ ਸਿੰਘ, ਸ. ਸ਼ਿਵਦੁਲਾਰ ਸਿੰਘ ਢਿੱਲੋਂ, ਸ. ਹਰਬਖ਼ਸ਼ ਸਿੰਘ ਲਾਟਾ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
ਜਿਕਰਯੋਗ ਹੈ ਕਿ ‘ਪਟਿਆਲਾ ਹੈਰੀਟੇਜ ਉਤਸਵ-2020’ ਨੂੰ ਲੈਕੇ ਪਟਿਆਲਵੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਇਸ ਕਰਕੇ ਕਿਲਾ ਮੁਬਾਰਕ ਵਿਖੇ ਅੱਜ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਇਸ ਦੌਰਾਨ ਪਟਿਆਲਾਵੀਆਂ ਸਮੇਤ ਦੇਸ਼, ਵਿਦੇਸ਼ ਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਤੋਂ ਪੁੱਜੇ ਵੱਡੀ ਗਿਣਤੀ ਦਰਸ਼ਕ ਅਤੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਇਸ ਹੈਰੀਟੇਜ਼ ਫੈਸਟੀਵਲ ਦੇ ਉਦਾਘਟਨੀ ਸਮਾਰੋਹ ਦਾ ਆਨੰਦ ਮਾਣਿਆ।
ਇਸ ਦੌਰਾਨ ਕਿਲਾ ਮੁਬਾਰਕ ਦੇ ਖੁੱਲ੍ਹੇ ਵਿਹੜੇ ਵਿੱਚ ਸਜੇ ਪੰਡਾਲ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸਿੱਖਿਆ, ਸਿਹਤ, ਤੰਦਰੁਸਤ ਪੰਜਾਬ, ਘਰ-ਘਰ ਰੋਜ਼ਗਾਰ ਤੇ ਖੇਡਾਂ ਸਬੰਧੀਂ ਪ੍ਰਾਪਤੀਆਂ ਬਾਰੇ ਵੀ ਵਿਸਥਾਰ ‘ਚ ਜਾਣੂ ਕਰਵਾਇਆ ਗਿਆ।
ਸਮਾਰੋਹ ਦੌਰਾਨ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਪਟਿਆਲਾ ਦੇ ਵਡਮੁੱਲੇ ਇਤਿਹਾਸ ਬਾਰੇ ਦਿਖਾਈ ਡਾਕੂਮੈਂਟਰੀ ਦਾ ਆਨੰਦ ਮਾਨਣ ਪੁੱਜੇ ਸਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੇ ਭਰਾ ਰਾਜਾ ਮਾਲਵਿੰਦਰ ਸਿੰਘ, ਰਾਣੀ ਹਰਪ੍ਰਿਆ ਕੌਰ, ਸਪੁੱਤਰ ਯੁਵਰਾਜ ਰਣਇੰਦਰ ਸਿੰਘ, ਸਾਬਕਾ ਐਮ.ਪੀ. ਬੀਬਾ ਅਮਰਜੀਤ ਕੌਰ, ਸ. ਉਮਿੰਦਰ ਸਿੰਘ ਸਮੇਤ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਸ੍ਰੀਮਤੀ ਗੁਰਮੀਤ ਕੌਰ ਕੰਬੋਜ, ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੰਜਾਬੀ ਯੂਨਵਰਸਿਟੀ ਦੇ ਵੀ.ਸੀ. ਡਾ. ਬੀ.ਐਸ. ਘੁੰਮਣ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਮੇਅਰ ਸੰਜੀਵ ਸ਼ਰਮਾ ਬਿੱਟੂ, ਇੰਪਰੂਵਮੈਂਟ ਟਰਸੱਟ ਦੇ ਚੇਅਰਮੈਨ ਸੰਤ ਲਾਲ ਬਾਂਗਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਰਾਜੇਸ਼ ਸ਼ਰਮਾ, ਬਲਵਿੰਦਰ ਸਿੰਘ, ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਪਨਸਪ ਦੇ ਵਾਈਸ ਚੇਅਰਮੈਨ ਕ੍ਰਿਸ਼ਨ ਚੰਦ ਬੁੱਧੂ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਗਗਨਦੀਪ ਸਿੰਘ ਜੌਲੀ ਜਲਾਲਪੁਰ, ਸੁਰਿੰਦਰ ਸਿੰਘ ਘੁੰਮਣ, ਰਜਿੰਦਰ ਸ਼ਰਮਾ, ਡਾ. ਦਰਸ਼ਨ ਸਿੰਘ ਘੁੰਮਣ, ਅਨਿਲ ਮਹਿਤਾ, ਮਨਿੰਦਰ ਫਰਾਂਸਵਾਲਾ, ਕੇ.ਕੇ. ਸਹਿਗਲ, ਸ੍ਰੀ ਕੈਪਟਨ ਅਮਰਜੀਤ ਸਿੰਘ ਜੇਜੀ, ਡਾ. ਏ.ਐਸ. ਸੇਖੋਂ, ਕਰਨਲ ਆਰ.ਐਸ. ਬਰਾੜ, ਕਰਨਲ ਪੈਰੀ ਬਰਾੜ, ਸ੍ਰੀ ਹਰਵਿੰਦਰ ਸਿੰਘ ਨਿੱਪੀ, ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀਮਤੀ ਬਿਮਲਾ ਸ਼ਰਮਾ, ਮੈਂਬਰ ਸ੍ਰੀਮਤੀ ਇੰਦਰਜੀਤ ਕੌਰ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਸੰਦੀਪ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਪਟਿਆਲਾ ਵਿਰਾਸਤੀ ਉਤਸਵ ਦੇ ਨੋਡਲ ਅਫ਼ਸਰ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਪ੍ਰਿੰਸੀਪਲ ਕਮਿਸ਼ਨ ਇਨਕਮ ਟੈਕਸ ਸ੍ਰੀ ਵਿਕਰਮ ਗੌੜ, ਮੁੱਖ ਮੰਤਰੀ ਦੇ ਡਿਪਟੀ ਸਕੱਤਰ ਪਰੇਸ਼ ਗਾਰਗੀ, ਐਸ.ਡੀ.ਐਮ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਸੰਯੁਕਤ ਕਮਿਸ਼ਨਰ ਅਵਿਕੇਸ਼ ਕੁਮਾਰ, ਲਾਲ ਵਿਸ਼ਵਾਸ਼, ਨਵਦੀਪ ਕੁਮਾਰ, ਮਿਸ ਜਸਲੀਨ ਕੌਰ ਸਮੇਤ ਵੱਡੀ ਗਿਣਤੀ ‘ਚ ਪਟਿਆਲਾ ਵਾਸੀ, ਅਧਿਆਪਕ, ਵਿਦਿਆਰਥੀ ਤੇ ਹੋਰ ਪਤਵੰਤੇ ਤੇ ਦਰਸ਼ਕ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

by Ankit
November 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

by Navjot
November 15, 2026
0

    ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 'ਲੋਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

Most Popular

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
2 weeks ago
0

25000 ਰਿਸ਼ਵਤ ਲੈਂਦੇ ਏ. ਐਸ. ਆਈ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 